ਪੜਚੋਲ ਕਰੋ

ਮੋਦੀ ਸਰਕਾਰ ਨੇ ਜਨਤਾ ਨੂੰ ਦਿੱਤਾ ਵੱਡਾ ਝਟਕਾ, ਆਸਾਂ ਹੋਈਆਂ ਢਹਿ-ਢੇਰੀ

ਆਲਮੀ ਬਾਜ਼ਾਰ ਵਿੱਚ ਚੱਕੇ ਤੇਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਗਿਰਾਵਟ ਆਈ ਹੈ। ਮੰਨਿਆ ਜਾ ਰਿਹਾ ਸੀ ਕਿ ਇਸ ਨਾਲ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੀ ਉਸੇ ਹਿਸਾਬ ਨਾਲ ਘਟਣਗੀਆਂ ਪਰ ਮੋਦੀ ਸਰਕਾਰ ਨੇ ਲੋਕਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ। ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ ਪੈਟਰੋਲ ਤੇ ਡੀਜ਼ਲ ’ਤੇ ਤਿੰਨ ਰੁਪਏ ਪ੍ਰਤੀ ਲਿਟਰ ਆਬਕਾਰੀ ਡਿਊਟੀ ਦਾ ਸਿੱਧਾ ਵਾਧਾ ਕੀਤਾ ਹੈ। ਇਸ ਨਾਲ ਚੱਕੇ ਤੇਲ ਦੀਆਂ ਕੀਮਤਾਂ 'ਚ ਘਾਟੇ ਦਾ ਪੂਰਾ ਲਾਹਾ ਗਾਹਕਾਂ ਨੂੰ ਨਹੀਂ ਮਿਲੇਗਾ।

ਚੰਡੀਗੜ੍ਹ: ਆਲਮੀ ਬਾਜ਼ਾਰ ਵਿੱਚ ਚੱਕੇ ਤੇਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਗਿਰਾਵਟ ਆਈ ਹੈ। ਮੰਨਿਆ ਜਾ ਰਿਹਾ ਸੀ ਕਿ ਇਸ ਨਾਲ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੀ ਉਸੇ ਹਿਸਾਬ ਨਾਲ ਘਟਣਗੀਆਂ ਪਰ ਮੋਦੀ ਸਰਕਾਰ ਨੇ ਲੋਕਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ। ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ ਪੈਟਰੋਲ ਤੇ ਡੀਜ਼ਲ ’ਤੇ ਤਿੰਨ ਰੁਪਏ ਪ੍ਰਤੀ ਲਿਟਰ ਆਬਕਾਰੀ ਡਿਊਟੀ ਦਾ ਸਿੱਧਾ ਵਾਧਾ ਕੀਤਾ ਹੈ। ਇਸ ਨਾਲ ਚੱਕੇ ਤੇਲ ਦੀਆਂ ਕੀਮਤਾਂ 'ਚ ਘਾਟੇ ਦਾ ਪੂਰਾ ਲਾਹਾ ਗਾਹਕਾਂ ਨੂੰ ਨਹੀਂ ਮਿਲੇਗਾ। ਦੱਸ ਦਈਏ ਕਿ ਪਹਿਲਾਂ ਵੀ ਮੋਦੀ ਸਰਕਾਰ ਨੇ ਚੱਕੇ ਤੇਲ ਦੀਆਂ ਕੀਮਤਾਂ ਘਟਣ ਮਗਰੋਂ ਇਸ ਦਾ ਲਾਹਾ ਲੋਕਾਂ ਨੂੰ ਦੇਣ ਦੀ ਬਜਾਏ ਆਪਣਾ ਖ਼ਜ਼ਨਾ ਭਰਨ ਨੂੰ ਹੀ ਤਰਜੀਹ ਦਿੱਤੀ ਹੈ। ਇਸ ਵਾਰ ਵੀ ਆਬਕਾਰੀ ਡਿਊਟੀ ਵਧਾਉਣ ਨਾਲ ਸਰਕਾਰ ਨੂੰ ਕਰੀਬ 39,000 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ। ਉਂਝ ਇਹ ਲਾਭ ਲੋਕਾਂ ਨੂੰ ਮਿਲਣਾ ਸੀ। ਦੱਸ ਦਈਏ ਕਿ 2014 ਵਿੱਚ ਜਦੋਂ ਮੋਦੀ ਸਰਕਾਰ ਬਣੀ ਸੀ, ਉਦੋਂ ਪੈਟਰੋਲ ’ਤੇ ਟੈਕਸ 9.48 ਰੁਪਏ ਪ੍ਰਤੀ ਲਿਟਰ ਸੀ ਤੇ ਡੀਜ਼ਲ ’ਤੇ ਟੈਕਸ 3.56 ਰੁਪਏ ਪ੍ਰਤੀ ਲਿਟਰ ਸੀ। ਇਸ ਵੇਲੇ ਪੈਟਰੋਲ ’ਤੇ ਆਬਕਾਰੀ ਡਿਊਟੀ ਵਧ ਕੇ 22.98 ਰੁਪਏ ਪ੍ਰਤੀ ਲਿਟਰ ਹੋ ਗਈ ਹੈ ਤੇ ਡੀਜ਼ਲ ’ਤੇ 18.83 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਅਸਿੱਧੇ ਕਰਾਂ ਤੇ ਕਸਟਮਜ਼ ਦੇ ਕੇਂਦਰੀ ਬੋਰਡ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ’ਤੇ ਵਿਸ਼ੇਸ਼ ਆਬਕਾਰੀ ਡਿਊਟੀ ਦੋ ਰੁਪਏ ਤੋਂ ਵਧਾ ਕੇ ਅੱਠ ਰੁਪਏ ਪ੍ਰਤੀ ਲਿਟਰ ਕਰ ਦਿੱਤੀ ਗਈ ਹੈ ਜਦਕਿ ਡੀਜ਼ਲ ’ਤੇ ਦੋ ਰੁਪਏ ਤੋਂ ਵਧਾ ਕੇ ਚਾਰ ਰੁਪਏ ਪ੍ਰੀਤ ਲਿਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰੋਡ ਸੈੱਸ ਵੀ ਪੈਟਰੋਲ ਤੇ ਡੀਜ਼ਲ ’ਤੇ ਇੱਕ ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ ਵਧਾ ਕੇ 10 ਰੁਪਏ ਪ੍ਰਤੀ ਲਿਟਰ ਕਰ ਦਿੱਤਾ ਗਿਆ ਹੈ। ਇਸ ਨਾਲ ਪੈਟਰੋਲ ’ਤੇ ਆਬਕਾਰੀ ਡਿਊਟੀ ਵਧ ਕੇ 22.98 ਰੁਪਏ ਪ੍ਰਤੀ ਲਿਟਰ ਹੋ ਗਈ ਹੈ ਤੇ ਡੀਜ਼ਲ ’ਤੇ 18.83 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਉਧਰ, ਕਾਂਗਰਸ ਨੇ ਸਰਕਾਰ ’ਤੇ ਹਮਲੇ ਕਰਦਿਆਂ ਮੰਗ ਕੀਤੀ ਹੈ ਕਿ ਕੌਮਾਂਤਰੀ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦਾ ਲਾਹਾ ਲੋਕਾਂ ਨੂੰ ਦਿੱਤਾ ਜਾਵੇ। ਕਾਂਗਰਸ ਦੇ ਸੀਨੀਅਰ ਤਰਜਮਾਨ ਅਜੇ ਮਾਕਨ ਨੇ ਕਿਹਾ ਕਿ ਸਰਕਾਰ ਨੂੰ ਪੈਟਰੋਲ, ਡੀਜ਼ਲ ਤੇ ਐਲਪੀਜੀ ਦੀਆਂ ਕੀਮਤਾਂ ਘੱਟੋ-ਘੱਟ 35-40 ਫੀਸਦ ਤੱਕ ਘਟਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਹ ਮੁੱਦਾ ਸੰਸਦ ਦੇ ਬਾਹਰ ਤੇ ਅੰਦਰ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇਗਾ ਤਾਂ ਜੋ ਸਰਕਾਰ ਉੱਪਰ ਲੋਕਤੰਤਰੀ ਢੰਗ ਨਾਲ ਇਹ ਦਬਾਅ ਬਣਾਇਆ ਜਾ ਸਕੇ ਕਿ ਕੱਚੇ ਤੇਲ ਦੀਆਂ ਕੌਮਾਂਤਰੀ ਮਾਰਕੀਟ ਵਿੱਚ ਘਟੀਆਂ ਕੀਮਤਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Embed widget