Income Tax Refund: ਜਦੋਂ ਟੈਕਸਦਾਤਾ ਆਪਣੀ ਇਨਕਮ ਟੈਕਸ ਰਿਟਰਨ ਫਾਈਲ ਕਰਦੇ ਹਨ, ਤਾਂ ਉਹ ਆਪਣੇ ਰਿਫੰਡ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਉਹ ਸੋਚਦੇ ਰਹਿੰਦੇ ਹਨ ਕਿ ਉਨ੍ਹਾਂ ਨੂੰ ਰਿਫੰਡ ਦੀ ਰਕਮ ਕਦੋਂ ਮਿਲੇਗੀ। ਦਰਅਸਲ, ਰਿਫੰਡ ਪ੍ਰਕਿਰਿਆ ਉਸ ਮਿਤੀ ਤੋਂ ਬਾਅਦ ਸ਼ੁਰੂ ਹੁੰਦੀ ਹੈ ਜਿਸ ਦਿਨ ਟੈਕਸਦਾਤਾ ਈ-ਵੈਰੀਫਿਕੇਸ਼ਨ ਕਰਦੇ ਹਨ। ਆਮ ਤੌਰ 'ਤੇ ਇਹ ਦੇਖਿਆ ਗਿਆ ਹੈ ਕਿ ਈ-ਵੈਰੀਫਿਕੇਸ਼ਨ ਤੋਂ ਬਾਅਦ, ਰਿਫੰਡ ਆਉਣ ਵਿੱਚ ਦੋ ਹਫ਼ਤਿਆਂ ਤੋਂ ਲੈ ਕੇ ਦੋ ਮਹੀਨਿਆਂ ਤੱਕ ਦਾ ਸਮਾਂ ਲੱਗ ਸਕਦਾ ਹੈ।

ਰਿਫੰਡ ਵਿੱਚ ਕਿਉਂ ਹੁੰਦੀ ਦੇਰੀ?

ਜੇਕਰ ਟੈਕਸਦਾਤਾਵਾਂ ਵੱਲੋਂ ਰਿਫੰਡ ਵਿੱਚ ਕੋਈ ਗਲਤੀ ਕੀਤੀ ਜਾਂਦੀ ਹੈ, ਤਾਂ ਉਨ੍ਹਾਂ ਨੂੰ ਰਿਵਾਈਜ਼ਡ ਰਿਟਰਨ ਫਾਈਲ ਕਰਨੀ ਪੈ ਸਕਦੀ ਹੈ। ਆਮਦਨ ਕਰ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਈਟੀਆਰ ਫਾਈਲ ਕਰਦਿਆਂ ਹੀ ਰਿਫੰਡ ਦਾ ਪ੍ਰੋਸੈਸ ਸ਼ੁਰੂ ਹੋ ਜਾਂਦਾ ਹੈ। ਈ-ਵੈਰੀਫਿਕੇਸ਼ਨ ਦੇ ਮਾਮਲੇ ਵਿੱਚ, ਰਿਫੰਡ ਜਲਦੀ ਮਿਲ ਜਾਂਦਾ ਹੈ। ਹਾਲਾਂਕਿ, ਕੁਝ ਮਾਮਲਿਆਂ ਵਿੱਚ ਰਿਫੰਡ ਫਸ ਜਾਂਦਾ ਹੈ। ਜ਼ਿਆਦਾਤਰ ਮਾਮਲੇ ਅਜਿਹੇ ਹੁੰਦੇ ਹਨ ਜਿੱਥੇ ਆਈਟੀਆਰ ਫਾਈਲ ਕਰਨ ਦੇ 30 ਦਿਨਾਂ ਦੇ ਅੰਦਰ ਈ-ਵੈਰੀਫਿਕੇਸ਼ਨ ਨਹੀਂ ਕੀਤਾ ਗਿਆ ਹੈ ਜਾਂ ਬੈਂਕ ਡਿਟੇਲਸ ਗਲਤ ਦਰਜ ਕੀਤੇ ਹੁੰਦੇ ਹਨ।

ਇਸ ਲਈ, ਇਹ ਮਹੱਤਵਪੂਰਨ ਹੈ ਕਿ ਆਈਟੀਆਰ ਸਹੀ ਢੰਗ ਨਾਲ ਭਰੀ ਜਾਵੇ ਅਤੇ ਈ-ਵੈਰੀਫਿਕੇਸ਼ਨ 30 ਦਿਨਾਂ ਦੇ ਅੰਦਰ ਕੀਤੀ ਜਾਵੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਹੈ, ਤਾਂ ਰਿਟਰਨ ਇਨਵੈਲਿਡ ਹੋ ਸਕਦੀ ਹੈ। ਆਮਦਨ ਕਰ ਵਿਭਾਗ ਈ-ਵੈਰੀਫਿਕੇਸ਼ਨ ਤੋਂ ਬਾਅਦ ਹੀ ਰਿਫੰਡ ਪ੍ਰਕਿਰਿਆ ਸ਼ੁਰੂ ਕਰਦਾ ਹੈ।

ਰਿਫੰਡ ਨਾ ਆਉਣ 'ਤੇ ਕੀ ਕਰਨਾ ਚਾਹੀਦਾ?

ITR-1 ਫਾਈਲ ਕਰਨ ਵਾਲਿਆਂ ਨੂੰ ਆਮ ਤੌਰ 'ਤੇ 10 ਤੋਂ 15 ਦਿਨਾਂ ਦੇ ਅੰਦਰ ਆਪਣਾ ਰਿਫੰਡ ਮਿਲ ਜਾਂਦਾ ਹੈ।

ITR-2 ਫਾਈਲ ਕਰਨ ਵਾਲਿਆਂ ਨੂੰ 20 ਤੋਂ 45 ਦਿਨ ਲੱਗ ਸਕਦੇ ਹਨ।

ITR-3 ਫਾਈਲ ਕਰਨ ਵਾਲਿਆਂ ਨੂੰ ਆਪਣਾ ਰਿਫੰਡ ਪ੍ਰਾਪਤ ਕਰਨ ਵਿੱਚ ਲਗਭਗ ਦੋ ਮਹੀਨੇ ਲੱਗ ਸਕਦੇ ਹਨ।

ਜੇਕਰ ਰਿਫੰਡ ਵਿੱਚ ਦੇਰੀ ਹੁੰਦੀ ਹੈ, ਤਾਂ ਤੁਸੀਂ ਆਮਦਨ ਕਰ ਵਿਭਾਗ ਦੇ ਹੈਲਪਲਾਈਨ ਨੰਬਰ 1800-103-4455 'ਤੇ ਕਾਲ ਕਰ ਸਕਦੇ ਹੋ। ਇਸ ਤੋਂ ਇਲਾਵਾ, ਅਧਿਕਾਰੀਆਂ ਨਾਲ ਮੇਲ ਆਈਡੀ ask@incometax.gov.in 'ਤੇ ਈਮੇਲ ਕਰਕੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।