ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਦੀਵਾਲੀ ਮੌਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। 4 ਨਵੰਬਰ ਦੀ ਅੱਧੀ ਰਾਤ ਤੋਂ ਪੈਟਰੋਲ ਤੇ ਡੀਜ਼ਲ 'ਤੇ ਵੈਟ (VAT on Petrol-Diesel) 7 ਰੁਪਏ ਘਟਾ (Reduction in Excise Duty) ਦਿੱਤਾ ਗਿਆ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ 'ਤੇ ਵੈਟ 22.45 ਫ਼ੀਸਦੀ ਤੋਂ ਘਟਾ ਕੇ 15.24 ਫ਼ੀਸਦੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 'ਤੇ ਵੈਟ 14.02 ਫ਼ੀਸਦੀ ਤੋਂ ਘਟਾ ਕੇ 6.66 ਫ਼ੀਸਦੀ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) 'ਚ ਐਕਸਾਈਜ਼ ਡਿਊਟੀ ਵਿੱਚ ਕਟੌਤੀ ਦੇ ਐਲਾਨ ਤੋਂ ਬਾਅਦ ਕਈ ਸੂਬਿਆਂ ਨੇ ਇਸ ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਬਿਹਾਰ, ਅਸਾਮ ਤੇ ਤ੍ਰਿਪੁਰਾ ਦੀਆਂ ਸਰਕਾਰਾਂ ਨੇ ਵੀ ਵੈਟ ਘਟਾਉਣ ਦਾ ਐਲਾਨ ਕਰਕੇ ਆਮ ਆਦਮੀ ਨੂੰ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਹਿਮਾਚਲ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਉਹ ਛੇਤੀ ਹੀ ਵੈਟ ਘਟਾਉਣ ਲਈ ਨੋਟੀਫ਼ਿਕੇਸ਼ਨ ਜਾਰੀ ਕਰੇਗੀ।
ਯੂਪੀ ਤੇ ਗੁਜਰਾਤ ਨੇ ਵੀ ਕੀਮਤਾਂ ਘਟਾਈਆਂ
ਉੱਤਰ ਪ੍ਰਦੇਸ਼ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 12 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਹੋਵੇਗੀ। ਇਹ ਗੱਲ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ 'ਚ ਕਹੀ ਗਈ ਹੈ। ਇਸ ਦੇ ਨਾਲ ਹੀ ਗੁਜਰਾਤ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਸੂਬੇ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 7 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਉੱਤਰਾਖੰਡ 'ਚ 2 ਰੁਪਏ ਤੇ ਮਨੀਪੁਰ 'ਚ 7 ਰੁਪਏ ਪ੍ਰਤੀ ਲੀਟਰ ਦੀ ਕਟੌਤੀ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੂਬਾ ਸਰਕਾਰ ਵੱਲੋਂ ਪੈਟਰੋਲ 'ਤੇ 2 ਰੁਪਏ ਪ੍ਰਤੀ ਲੀਟਰ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਵੀ ਸਰਕਾਰ ਤੋਂ ਪੈਟਰੋਲ ਤੇ ਡੀਜ਼ਲ 'ਤੇ ਵੈਟ 7 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ ਹੈ।
ਨਿਤੀਸ਼ ਨੇ ਕੀਤਾ ਐਲਾਨ
ਕੇਂਦਰ ਤੋਂ ਬਾਅਦ ਬਿਹਾਰ ਦੀ ਨਿਤੀਸ਼ ਸਰਕਾਰ ਨੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਨਿਤੀਸ਼ ਸਰਕਾਰ ਨੇ ਦੋਵਾਂ ਈਂਧਨਾਂ ਦੀਆਂ ਕੀਮਤਾਂ 'ਤੇ ਵੈਟ ਘਟਾ ਦਿੱਤਾ ਹੈ। ਇਸ ਨਾਲ ਪੈਟਰੋਲ 'ਤੇ 1.30 ਰੁਪਏ ਤੇ ਡੀਜ਼ਲ 'ਤੇ 1.90 ਰੁਪਏ ਦੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਕੇਂਦਰ ਨੇ ਪੈਟਰੋਲ 'ਤੇ 5 ਰੁਪਏ ਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਅਜਿਹੇ 'ਚ ਬਿਹਾਰ ਦੇ ਲੋਕਾਂ ਨੂੰ ਪੈਟਰੋਲ 6.30 ਰੁਪਏ ਤੇ ਡੀਜ਼ਲ 11.90 ਰੁਪਏ ਸਸਤਾ ਮਿਲੇਗਾ।
ਇਹ ਵੀ ਪੜ੍ਹੋ: ਸਾਬਕਾ ਪਤੀ ਦਾ ਹੈਰਾਨ ਕਰਨ ਵਾਲਾ ਸੱਚ ਆਇਆ ਸਾਹਮਣੇ, ਔਰਤ ਨੇ ਬੱਚਿਆਂ ਸਮੇਤ ਛੱਡਿਆ ਸ਼ਹਿਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/