Windfall Gain Tax: ਕੱਚੇ ਤੇਲ ਦੀਆਂ ਕੀਮਤਾਂ (Crude Oil Prices) ਵਧਣ ਤੋਂ ਬਾਅਦ ਸਰਕਾਰ ਨੇ ਘਰੇਲੂ ਕੱਚੇ ਤੇਲ (Domestic Crude Oil) 'ਤੇ ਵਿੰਡਫਾਲ ਗੇਨ ਟੈਕਸ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਵਾਧਾ 16 ਫਰਵਰੀ 2024 ਤੋਂ ਲਾਗੂ ਮੰਨਿਆ ਜਾਵੇਗਾ। ਸਰਕਾਰ ਨੇ ਕੱਚੇ ਤੇਲ 'ਤੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ (Special Additional Excise Duty) ਮੌਜੂਦਾ ਪੱਧਰ 3200 ਰੁਪਏ ਪ੍ਰਤੀ ਟਨ ਤੋਂ ਵਧਾ ਕੇ 3300 ਰੁਪਏ ਪ੍ਰਤੀ ਟਨ ਕਰਨ ਦਾ ਫੈਸਲਾ ਕੀਤਾ ਹੈ। ਡੀਜ਼ਲ 'ਤੇ ਐਕਸਪੋਰਟ ਟੈਕਸ (export tax) ਵਧਾ ਦਿੱਤਾ ਗਿਆ ਹੈ। ਹਾਲਾਂਕਿ ਪੈਟਰੋਲ ਅਤੇ ATF 'ਤੇ ਵਿਸ਼ੇਸ਼ ਵਾਧੂ ਐਕਸਾਈਜ਼ ਡਿਊਟੀ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।


ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸ਼ੁੱਕਰਵਾਰ 16 ਫਰਵਰੀ ਤੋਂ ਓਐਨਜੀਸੀ ਵਰਗੀਆਂ ਸਰਕਾਰੀ ਤੇਲ ਕੰਪਨੀਆਂ ਨੂੰ ਘਰੇਲੂ ਪੱਧਰ 'ਤੇ ਪੈਦਾ ਹੋਏ ਕੱਚੇ ਤੇਲ 'ਤੇ 3300 ਰੁਪਏ ਪ੍ਰਤੀ ਟਨ ਦੀ ਵਿਸ਼ੇਸ਼ ਵਾਧੂ ਐਕਸਾਈਜ਼ ਡਿਊਟੀ ਦੇ ਰੂਪ ਵਿੱਚ ਵਿੰਡਫਾਲ ਗੇਨ ਟੈਕਸ ਅਦਾ ਕਰਨਾ ਹੋਵੇਗਾ। ਸਰਕਾਰ ਨੇ ਇਹ ਫੈਸਲਾ ਹਾਲ ਦੇ ਦਿਨਾਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਲਿਆ ਹੈ। ਇਸੇ ਮਹੀਨੇ ਸਰਕਾਰ ਨੇ ਘਰੇਲੂ ਕੱਚੇ ਤੇਲ ਦੇ ਉਤਪਾਦਨ 'ਤੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ 1700 ਰੁਪਏ ਪ੍ਰਤੀ ਟਨ ਤੋਂ ਵਧਾ ਕੇ 3200 ਰੁਪਏ ਪ੍ਰਤੀ ਟਨ ਕਰ ਦਿੱਤੀ ਸੀ।


ਕੱਚੇ ਤੇਲ ਦੀਆਂ ਕੀਮਤਾਂ 75 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰਨ ਤੋਂ ਬਾਅਦ, ਸਰਕਾਰ ਦੇਸ਼ ਵਿੱਚ ਕੱਚੇ ਤੇਲ ਦੇ ਉਤਪਾਦਨ 'ਤੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ ਦੇ ਰੂਪ ਵਿੱਚ ਵਿੰਡਫਾਲ ਗੇਨ ਟੈਕਸ ਲਗਾ ਦਿੰਦੀ ਹੈ ਤਾਂ ਜੋ ਸਰਕਾਰ ਬਰਾਮਦ ਤੋਂ ਵੱਧ ਕਮਾਈ 'ਤੇ ਹੋਰ ਟੈਕਸ ਇਕੱਠਾ ਕਰ ਸਕੇ। ਡੀਜ਼ਲ 'ਤੇ ਵਿਸ਼ੇਸ਼ ਵਾਧੂ ਐਕਸਾਈਜ਼ ਡਿਊਟੀ ਜ਼ੀਰੋ ਤੋਂ ਵਧਾ ਕੇ 1.50 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਸਰਕਾਰ ਬਰਾਮਦ ਡੀਜ਼ਲ 'ਤੇ ਇਹ ਟੈਕਸ ਵਸੂਲਦੀ ਹੈ। ਪੈਟਰੋਲ ਅਤੇ ਹਵਾਬਾਜ਼ੀ ਬਾਲਣ 'ਤੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ ਫਿਲਹਾਲ ਜ਼ੀਰੋ ਰਹੇਗੀ।


ਕੇਂਦਰ ਸਰਕਾਰ ਨੇ 1 ਜੁਲਾਈ 2022 ਤੋਂ ਪੈਟਰੋਲੀਅਮ ਪਦਾਰਥਾਂ 'ਤੇ ਵਿੰਡਫਾਲ ਟੈਕਸ ਲਗਾਉਣ ਦਾ ਫੈਸਲਾ ਕੀਤਾ ਸੀ। ਘਰੇਲੂ ਪੱਧਰ 'ਤੇ ਪੈਦਾ ਹੋਏ ਕੱਚੇ ਤੇਲ, ਪੈਟਰੋਲ, ਡੀਜ਼ਲ ਅਤੇ ATF 'ਤੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ ਦੇ ਰੂਪ ਵਿੱਚ ਵਿੰਡਫਾਲ ਲਾਭ ਟੈਕਸ ਇਕੱਠਾ ਕੀਤਾ ਜਾਂਦਾ ਹੈ। ਜਦੋਂ ਵੀ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੁੰਦਾ ਹੈ ਤਾਂ ਸਰਕਾਰ ਵਿਦਫਾਲ ਗੇਨ ਟੈਕਸ ਵਧਾ ਦਿੰਦੀ ਹੈ।