Onion Price Hike: ਟਮਾਟਰ ਤੋਂ ਬਾਅਦ ਹੁਣ ਜਨਤਾ ਨੂੰ ਰਵਾਏਗਾ ਪਿਆਜ਼! ਵੱਧ ਸਕਦੇ ਨੇ ਭਾਅ
ਦੇਸ਼ 'ਚ ਟਮਾਟਰ ਤੋਂ ਬਾਅਦ ਹੁਣ ਪਿਆਜ਼ ਲੋਕਾਂ ਨੂੰ ਰਵਾ ਕਦਾ ਹੈ ਕਿਉਂਕਿ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਇਸ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਹੈ।
Onion Price: ਦੇਸ਼ 'ਚ ਟਮਾਟਰ ਦੀਆਂ ਕੀਮਤਾਂ 'ਚ ਰਿਕਾਰਡਤੋੜ ਵਾਧੇ ਤੋਂ ਬਾਅਦ ਹੁਣ ਇਕ ਹੋਰ ਸਬਜ਼ੀ ਲੋਕਾਂ ਦੀਆਂ ਜੇਬਾਂ ਨੂੰ ਢਿੱਲੀ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਪਿਆਜ਼ ਦੀ ਕੀਮਤ ਵਧ ਸਕਦੀ ਹੈ। ਕੁਝ ਵਪਾਰੀਆਂ ਦਾ ਕਹਿਣਾ ਹੈ ਕਿ ਮਾਨਸੂਨ ਕਾਰਨ ਪਿਆਜ਼ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਇਸ ਸਾਲ ਦਸੰਬਰ ਤੱਕ ਪਿਆਜ਼ ਦੀ ਸਪਲਾਈ ਵਿੱਚ ਕਮੀ ਆ ਸਕਦੀ ਹੈ।
ਸਰਕਾਰੀ ਅੰਕੜੇ ਦੱਸਦੇ ਹਨ ਕਿ ਪਿਛਲੇ ਮਹੀਨੇ ਮਹਾਰਾਸ਼ਟਰ ਦੇ ਪੰਜ ਖੇਤਰਾਂ ਵਿੱਚ ਪਿਆਜ਼ ਦੀਆਂ ਪ੍ਰਚੂਨ ਕੀਮਤਾਂ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਹਾਲਾਂਕਿ ਇਹ ਕੀਮਤ ਪਿਛਲੇ ਸਾਲ ਨਾਲੋਂ ਘੱਟ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਸਾਲ 2020 ਵਿੱਚ ਭਾਰਤ ਵਿੱਚ ਪਿਆਜ਼ ਦੀ ਔਸਤ ਪ੍ਰਚੂਨ ਕੀਮਤ 35.88 ਰੁਪਏ ਸੀ, 2021 ਵਿੱਚ ਔਸਤ ਪ੍ਰਚੂਨ ਕੀਮਤ 32.52 ਰੁਪਏ ਤੇ 2022 ਵਿੱਚ ਇਹ 28.00 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਦੇ ਨਾਲ ਹੀ ਸਾਲ 2023 'ਚ ਪਿਆਜ਼ ਦੀਆਂ ਕੀਮਤਾਂ ਸਥਿਰ ਰਹੀਆਂ। ਹਾਲਾਂਕਿ ਆਉਣ ਵਾਲੇ ਮਹੀਨਿਆਂ 'ਚ ਇਸ ਦੀ ਕੀਮਤ ਵਧ ਸਕਦੀ ਹੈ।
ਸਰਕੈਰ ਨੇ ਇੰਨੇ ਖਰੀਦੇ ਸਟਾਕ
ਸਰਕਾਰ ਨੇ ਕਰੀਬ ਦੋ ਮਹੀਨੇ ਪਹਿਲਾਂ ਕਿਸਾਨਾਂ ਤੋਂ 0.14 ਮਿਲੀਅਨ ਟਨ ਪਿਆਜ਼ ਦਾ ਸਟਾਕ ਖਰੀਦਿਆ ਹੈ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਅਪ੍ਰੈਲ 'ਚ ਕਿਹਾ ਸੀ ਕਿ ਕੇਂਦਰ ਸਰਕਾਰ 2023-24 ਸੀਜ਼ਨ ਲਈ 3 ਲੱਖ ਟਨ ਪਿਆਜ਼ ਬਫਰ ਸਟਾਕ 'ਚ ਰੱਖੇਗੀ। ਅਤੇ ਪਿਛਲੇ ਸੀਜ਼ਨ 2022-23 ਲਈ, 2.51 ਲੱਖ ਟਨ ਪਿਆਜ਼ ਬਫਰ ਸਟਾਕ ਵਿੱਚ ਰੱਖੇ ਗਏ ਸਨ। ਦੂਜੇ ਪਾਸੇ, ਭਾਰਤ ਸਰਕਾਰ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਰਿਪੋਰਟ ਦਿੱਤੀ ਸੀ ਕਿ 2021-22 ਵਿੱਚ ਪਿਆਜ਼ ਦਾ ਉਤਪਾਦਨ 31.69 ਮਿਲੀਅਨ ਟਨ ਤੋਂ ਘਟ ਕੇ 31.01 ਮਿਲੀਅਨ ਟਨ ਰਹਿਣ ਦਾ ਅਨੁਮਾਨ ਹੈ।
ਕਿਉਂ ਰੱਖਿਆ ਜਾਂਦਾ ਹੈ ਬਫਰ ਸਟਾਕ ਵਿੱਚ?
ਕਿਸੇ ਵੀ ਅੰਕੜੇ ਨੂੰ ਪੂਰਾ ਕਰਨ ਅਤੇ ਕੀਮਤਾਂ ਨੂੰ ਸਥਿਰ ਕਰਨ ਲਈ ਬਫਰ ਸਟਾਕ ਰੱਖਿਆ ਜਾਂਦਾ ਹੈ। ਅਜਿਹਾ ਉਦੋਂ ਕੀਤਾ ਜਾਂਦਾ ਹੈ ਜਦੋਂ ਸਪਲਾਈ ਘੱਟ ਹੁੰਦੀ ਹੈ ਅਤੇ ਕੀਮਤਾਂ ਵਧ ਰਹੀਆਂ ਹੁੰਦੀਆਂ ਹਨ। ਇਹ ਨੋਟ ਕੀਤਾ ਜਾ ਸਕਦਾ ਹੈ ਕਿ ਹਾੜੀ ਦੇ ਪਿਆਜ਼ ਦੀ ਕਟਾਈ ਅਪ੍ਰੈਲ ਦੌਰਾਨ ਕੀਤੀ ਜਾਂਦੀ ਹੈ ਅਤੇ ਇਹ ਅਕਤੂਬਰ-ਨਵੰਬਰ ਵਿੱਚ ਸਾਉਣੀ ਦੀ ਫ਼ਸਲ ਦੀ ਕਟਾਈ ਤੱਕ ਖਪਤਕਾਰਾਂ ਦੀ ਮੰਗ ਨੂੰ ਪੂਰਾ ਕਰਦਾ ਹੈ।
80 ਰੁਪਏ ਦਾ ਵਾਧਾ ਹੋਇਆ ਹੈ ਟਮਾਟਰ ਦੇ ਭਾਅ 'ਚ
ਦੇਸ਼ ਭਰ ਵਿੱਚ ਪਹਿਲਾਂ ਤੇਜ਼ ਗਰਮੀ ਅਤੇ ਫਿਰ ਲਗਾਤਾਰ ਮੀਂਹ ਪੈਣ ਕਾਰਨ ਟਮਾਟਰ ਦੀਆਂ ਕੀਮਤਾਂ ਪ੍ਰਭਾਵਿਤ ਹੋਈਆਂ ਹਨ। ਭਾਰਤ ਵਿੱਚ ਮੀਂਹ ਅਤੇ ਜ਼ਿਆਦਾ ਗਰਮੀ ਕਾਰਨ ਫਸਲਾਂ ਦੇ ਖਰਾਬ ਹੋਣ ਕਾਰਨ ਸਪਲਾਈ ਦੀ ਕਮੀ ਹੋ ਗਈ ਹੈ। ਅਜਿਹੇ 'ਚ ਟਮਾਟਰ ਦੇ ਭਾਅ 10 ਤੋਂ 20 ਰੁਪਏ ਪ੍ਰਤੀ ਕਿਲੋ ਤੋਂ 80 ਤੋਂ 100 ਰੁਪਏ ਤੱਕ ਵਧ ਗਏ ਹਨ। ਯਾਨੀ ਕਿ 70 ਤੋਂ 80 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਮੌਸਮ ਦੇ ਕਾਰਨ ਥੋਕ ਅਤੇ ਪ੍ਰਚੂਨ ਬਾਜ਼ਾਰਾਂ ਵਿੱਚ ਟਮਾਟਰ ਤੋਂ ਇਲਾਵਾ ਹੋਰ ਸਬਜ਼ੀਆਂ ਦੇ ਭਾਅ ਵਧ ਗਏ ਹਨ।