ਪੜਚੋਲ ਕਰੋ

Air India ਦੇ CEO ਨੇ ਦਿੱਤਾ ਅਸਤੀਫਾ, ਜਾਣੋ ਕਿਉਂ ਲਿਆ ਵੱਡਾ ਫੈਸਲਾ?

Air India CEO Resigns: ਪਿਛਲੇ ਹਫ਼ਤੇ ਹੋਈ ਬੋਰਡ ਦੀ ਬੈਠਕ ਵਿੱਚ ਕੈਂਪਬੈਲ ਵਿਲਸਨ ਦਾ ਅਸਤੀਫਾ ਮੰਜ਼ੂਰ ਕਰ ਲਿਆ ਗਿਆ ਸੀ। ਉਨ੍ਹਾਂ ਦੇ ਸਤੰਬਰ 2026 ਤੱਕ ਇਸ ਅਹੁਦੇ 'ਤੇ ਬਣੇ ਰਹਿਣ ਦੀ ਉਮੀਦ ਹੈ।

Air India CEO Resigns: ਏਅਰ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਕੈਂਪਬੈਲ ਵਿਲਸਨ ਨੇ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਉਹ ਏਅਰਲਾਈਨ ਦੇ ਸੀ.ਈ.ਓ. ਵਜੋਂ ਸੇਵਾ ਨਿਭਾਉਂਦੇ ਰਹਿਣਗੇ, ਜਦੋਂ ਤੱਕ ਕੋਈ ਨਵਾਂ ਵਿਅਕਤੀ ਨਹੀਂ ਆ ਜਾਂਦਾ। ਹਿੰਦੁਸਤਾਨ ਟਾਈਮਜ਼ (ਐਚ.ਟੀ.) ਨੇ ਮਾਮਲੇ ਤੋਂ ਜਾਣੂ ਲੋਕਾਂ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਪਿਛਲੇ ਹਫ਼ਤੇ ਹੋਈ ਬੋਰਡ ਮੀਟਿੰਗ ਵਿੱਚ ਸਵੀਕਾਰ ਕਰ ਲਿਆ ਗਿਆ ਸੀ। ਵਿਲਸਨ ਦੇ ਸਤੰਬਰ 2026 ਤੱਕ ਇਸ ਅਹੁਦੇ 'ਤੇ ਬਣੇ ਰਹਿਣ ਦੀ ਉਮੀਦ ਹੈ।

2022 ਵਿੱਚ ਸ਼ੁਰੂ ਹੋਏ ਸਫਰ ਦਾ ਹੋਇਆ ਅੰਤ

ਕੰਪਨੀ ਇਸ ਸਮੇਂ ਇੱਕ ਨਵੇਂ CEO ਦੀ ਭਾਲ ਕਰ ਰਹੀ ਹੈ। ਬੋਰਡ ਇਸ ਸਮੇਂ ਕਈ ਹੋਰ ਗਲੋਬਲ ਏਅਰਲਾਈਨਾਂ ਦੇ ਮੁਖੀਆਂ ਨਾਲ ਵਿਚਾਰ ਵਟਾਂਦਰਾ ਕਰ ਰਿਹਾ ਹੈ। ਉਮੀਦ ਹੈ ਕਿ ਕੰਪਨੀ ਜਲਦੀ ਹੀ ਆਪਣਾ ਨਵਾਂ ਸੀਈਓ ਲੱਭ ਲਵੇਗੀ।

ਵਿਲਸਨ ਸਤੰਬਰ 2022 ਵਿੱਚ ਪੰਜ ਸਾਲਾਂ ਦੇ ਇਕਰਾਰਨਾਮੇ 'ਤੇ ਏਅਰ ਇੰਡੀਆ ਵਿੱਚ ਸ਼ਾਮਲ ਹੋਏ ਸੀ। ਉਸ ਸਾਲ ਤੋਂ ਥੋੜ੍ਹੀ ਦੇਰ ਪਹਿਲਾਂ ਏਅਰਲਾਈਨ ਦਾ ਨਿੱਜੀਕਰਨ ਕੀਤਾ ਗਿਆ ਸੀ। ਉਨ੍ਹਾਂ ਦਾ ਕਾਰਜਕਾਲ ਜੁਲਾਈ 2027 ਵਿੱਚ ਖਤਮ ਹੋਣਾ ਸੀ।

ਏਅਰ ਇੰਡੀਆ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਵਿਲਸਨ ਨੇ ਸਿੰਗਾਪੁਰ ਏਅਰਲਾਈਨਜ਼ (SIA) ਵਿੱਚ ਲਗਭਗ 26 ਸਾਲ ਸੇਵਾ ਕੀਤੀ। ਉਹ ਮੂਲ ਰੂਪ ਵਿੱਚ ਨਿਊਜ਼ੀਲੈਂਡ ਤੋਂ ਹੈ। ਏਅਰ ਇੰਡੀਆ ਵਿੱਚ ਰਹਿੰਦਿਆਂ ਉਸ ਨੇ ਕੰਪਨੀ ਲਈ ਇੱਕ ਪੰਜ ਸਾਲਾਂ ਦਾ ਰੋਡਮੈਪ 'Vihaan.AI' ਤਿਆਰ ਕੀਤਾ। ਇਸਦਾ ਉਦੇਸ਼ ਏਅਰਲਾਈਨ ਦੀ ਸੇਵਾ ਨੂੰ ਬਿਹਤਰ ਬਣਾਉਣਾ ਅਤੇ ਇਸਦੇ ਨੈੱਟਵਰਕ ਦਾ ਵਿਸਤਾਰ ਕਰਨਾ ਸੀ।

ਏਅਰ ਇੰਡੀਆ ਇਸ ਸਮੇਂ ਆਪਣੇ ਸਭ ਤੋਂ ਚੁਣੌਤੀਪੂਰਨ ਸਮੇਂ ਵਿੱਚੋਂ ਗੁਜ਼ਰ ਰਹੀ ਹੈ। ਕੈਂਪਬੈਲ ਦੇ ਅਸਤੀਫ਼ੇ ਦਾ ਕਾਰਨ ਕੰਪਨੀ ਦੇ ਵਧਦੇ ਘਾਟੇ ਅਤੇ ਸੰਚਾਲਨ ਸੰਬੰਧੀ ਮੁਸ਼ਕਲਾਂ ਦੱਸਿਆ ਜਾ ਰਿਹਾ ਹੈ। ਹਾਲੀਆ ਰਿਪੋਰਟਾਂ ਦੇ ਅਨੁਸਾਰ 2024-25 ਵਿੱਚ ਏਅਰ ਇੰਡੀਆ ਦੇ ਘਾਟੇ ਵਿੱਚ ਕਮੀਂ ਆਉਣ ਦੀ ਬਜਾਏ ਵਾਧਾ ਹੋਣ ਦਾ ਅਨੁਮਾਨ ਹੈ। ਕੰਪਨੀ ਕਰਜ਼ੇ ਦੇ ਦਬਾਅ ਦਾ ਵੀ ਸਾਹਮਣਾ ਕਰ ਰਹੀ ਹੈ। ਇਸ ਤੋਂ ਇਲਾਵਾ, ਜੂਨ 2025 ਵਿੱਚ ਅਹਿਮਦਾਬਾਦ ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਤੋਂ ਬਾਅਦ ਏਅਰਲਾਈਨ ਸਖ਼ਤ ਰੈਗੂਲੇਟਰੀ ਜਾਂਚ ਦੇ ਅਧੀਨ ਹੈ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget