Air India ਨੇ ਬਦਲਿਆ ਨਿਯਮ, ਹੁਣ ਅਜਿਹੇ ਯਾਤਰੀਆਂ ਨੂੰ ਟਿਕਟਾਂ 'ਤੇ ਮਿਲੇਗੀ 50 ਫ਼ੀਸਦੀ ਦੀ ਛੋਟ
Air India Policy: ਏਅਰ ਇੰਡੀਆ ਦੀ ਵੈੱਬਸਾਈਟ 'ਤੇ ਮੌਜੂਦ ਜਾਣਕਾਰੀ ਮੁਤਾਬਕ ਸੀਨੀਅਰ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ 29 ਸਤੰਬਰ ਨੂੰ ਜਾਂ ਇਸ ਤੋਂ ਬਾਅਦ ਜਾਰੀ ਟਿਕਟਾਂ ਦੇ ਮੂਲ ਕਿਰਾਏ 'ਤੇ 25 ਫੀਸਦੀ ਦੀ ਛੋਟ ਮਿਲੇਗੀ।
Air India Customer Care: ਟਾਟਾ ਗਰੁੱਪ ਦੀ ਏਅਰਲਾਈਨ ਏਅਰ ਇੰਡੀਆ ਵੱਲੋਂ ਸੀਨੀਅਰ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਬੇਸਿਕ ਕਿਰਾਏ ਦੀ ਛੋਟ ਅੱਧੀ ਕਰ ਦਿੱਤੀ ਗਈ ਹੈ। ਏਅਰਲਾਈਨ ਵੱਲੋਂ ਦੱਸਿਆ ਗਿਆ ਕਿ ਉਸ ਨੇ ਸੀਨੀਅਰ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਮੂਲ ਕਿਰਾਏ 'ਤੇ ਦਿੱਤੀ ਜਾਣ ਵਾਲੀ ਛੋਟ ਨੂੰ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਹੈ।
ਹੁਣ 25% ਦੀ ਕਰੋ ਪ੍ਰਾਪਤ ਛੂਟ
ਕੰਪਨੀ ਦੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਬੇਸ ਫੇਅਰ 'ਚ ਸੋਧੀ ਹੋਈ ਛੋਟ 29 ਸਤੰਬਰ ਤੋਂ ਲਾਗੂ ਹੋ ਗਈ ਹੈ। ਹੁਣ ਤੱਕ ਏਅਰ ਇੰਡੀਆ ਇਨ੍ਹਾਂ ਦੋਵਾਂ ਸ਼੍ਰੇਣੀਆਂ 'ਚ 50 ਫੀਸਦੀ ਦੀ ਛੋਟ ਦੇ ਰਹੀ ਸੀ। ਏਅਰ ਇੰਡੀਆ ਦੀ ਵੈੱਬਸਾਈਟ 'ਤੇ ਮੌਜੂਦ ਜਾਣਕਾਰੀ ਮੁਤਾਬਕ, 'ਸੀਨੀਅਰ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ 29 ਸਤੰਬਰ ਨੂੰ ਜਾਂ ਇਸ ਤੋਂ ਬਾਅਦ ਜਾਰੀ ਟਿਕਟਾਂ ਦੇ ਮੂਲ ਕਿਰਾਏ 'ਤੇ 25 ਫੀਸਦੀ ਦੀ ਛੋਟ ਮਿਲੇਗੀ। ਇਹ ਛੂਟ ਇਕਾਨਮੀ ਕੈਬਿਨ 'ਚ ਚੁਣੀ ਗਈ ਬੁਕਿੰਗ ਸ਼੍ਰੇਣੀ 'ਤੇ ਉਪਲਬਧ ਹੋਵੇਗੀ।
ਹੋਰ ਸ਼੍ਰੇਣੀਆਂ 'ਚ ਛੋਟ ਰਹੇਗੀ ਜਾਰੀ
ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਬਾਜ਼ਾਰ ਦੀ ਸਥਿਤੀ ਨੂੰ ਦੇਖਦੇ ਹੋਏ ਅਸੀਂ ਸੀਨੀਅਰ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਉਪਲਬਧ ਛੋਟਾਂ 'ਤੇ ਬਦਲਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹੋਰ ਪ੍ਰਾਈਵੇਟ ਏਅਰਲਾਈਨਜ਼ ਦੀ ਤੁਲਨਾ ਕੀਤੀ ਜਾਵੇ ਤਾਂ ਬੇਸ ਫੇਅਰ 'ਤੇ ਛੋਟ ਲਗਭਗ ਦੁੱਗਣੀ ਹੈ। ਇਸ ਤੋਂ ਇਲਾਵਾ ਹੋਰ ਸ਼੍ਰੇਣੀਆਂ 'ਚ ਛੋਟ ਜਾਰੀ ਰਹੇਗੀ।
ਦੱਸ ਦੇਈਏ ਕਿ ਟਾਟਾ ਗਰੁੱਪ ਦੀ ਘਾਟੇ 'ਚ ਚੱਲ ਰਹੀ ਏਅਰ ਇੰਡੀਆ ਨੇ ਇਸ ਸਾਲ 27 ਜਨਵਰੀ ਨੂੰ ਸਰਕਾਰ ਤੋਂ ਐਕਵਾਇਰ ਪੂਰਾ ਕਰ ਲਿਆ ਹੈ। ਟੇਕਓਵਰ ਤੋਂ ਬਾਅਦ ਏਅਰ ਇੰਡੀਆ ਦੇ ਕਰਮਚਾਰੀਆਂ ਦੇ ਹਿੱਤ 'ਚ ਵੀ ਕਈ ਕਦਮ ਚੁੱਕੇ ਗਏ ਹਨ, ਜਿਸ ਦੇ ਤਹਿਤ ਕੰਪਨੀ ਵਲੋਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੈਡੀਕਲ ਇੰਸ਼ੋਰੈਂਸ ਦੀ ਸਹੂਲਤ ਦਿੱਤੀ ਜਾ ਰਹੀ ਹੈ।