Air India Penalty: ਸ਼ਹਿਰੀ ਹਵਾਬਾਜ਼ੀ ਮੰਤਰਾਲੇ (Ministry of Civil Aviation) ਨੇ ਏਅਰ ਇੰਡੀਆ (Air India) ਨੂੰ ਭਾਰੀ ਜੁਰਮਾਨਾ ਲਾਇਆ ਹੈ। ਡੀਜੀਸੀਏ (Directorate General of Civil Aviation (DGCA) ਨੇ ਹਵਾਈ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਲਈ ਏਅਰ ਇੰਡੀਆ 'ਤੇ 1.10 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਸੁਰੱਖਿਆ ਨਿਯਮਾਂ (Security rules) ਦੀ ਲਗਾਤਾਰ ਉਲੰਘਣਾ ਦੇ ਕਾਰਨ ਏਅਰਲਾਈਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।


Cooking Oil Price: ਜਲਦ ਮਿਲੇਗਾ ਸਸਤਾ Cooking Oil! ਸਰਕਾਰ ਨੇ ਤੇਲ ਕੰਪਨੀਆਂ ਨੂੰ ਦਿੱਤਾ ਹੁਕਮ, ਜਾਣੋ ਕਦੋਂ ਮਿਲੇਗੀ ਖ਼ੁਸ਼ਖ਼ਬਰੀ?


ਡੀਜੀਸੀਏ ਨੇ ਮਹੱਤਵਪੂਰਨ ਲੰਬੀ ਦੂਰੀ ਵਾਲੇ ਰੂਟਾਂ 'ਤੇ ਏਅਰ ਇੰਡੀਆ ਦੁਆਰਾ ਸੰਚਾਲਿਤ ਉਡਾਣਾਂ ਵਿੱਚ ਸੁਰੱਖਿਆ ਉਲੰਘਣਾਵਾਂ ਦੇ ਦੋਸ਼ਾਂ 'ਤੇ ਲਾਗੂ ਕਰਨ ਦੀ ਕਾਰਵਾਈ ਵੀ ਸ਼ੁਰੂ ਕੀਤੀ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਅਜੇ ਤੱਕ ਜੁਰਮਾਨੇ ਦੇ ਵੇਰਵੇ ਅਤੇ ਖਾਸ ਘਟਨਾ ਦਾ ਖੁਲਾਸਾ ਨਹੀਂ ਕੀਤਾ ਹੈ ਜਿਸ ਲਈ ਇਹ ਜੁਰਮਾਨਾ ਲਗਾਇਆ ਗਿਆ ਹੈ। ਹਾਲ ਹੀ 'ਚ ਏਅਰ ਇੰਡੀਆ ਦੀਆਂ ਉਡਾਣਾਂ 'ਚ ਬੇਨਿਯਮੀਆਂ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਇਸ ਕਾਰਨ ਸੁਰੱਖਿਆ ਦੀ ਉਲੰਘਣਾ ਕਰਨ 'ਤੇ 1.10 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ।


 



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: