ATF Price Hike: ਅੱਜ 1 ਸਤੰਬਰ ਤੋਂ ਏਟੀਐਫ (ਏਵੀਏਸ਼ਨ ਟਰਬਾਈਨ ਫਿਊਲ) ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ ਤੇ ਇਸ ਦੀਆਂ ਕੀਮਤਾਂ ਵਿੱਚ 18 ਫੀਸਦੀ ਦੇ ਭਾਰੀ ਵਾਧੇ ਨਾਲ ਨਵੀਆਂ ਦਰਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਜੇ ਤੁਸੀਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਹਵਾਈ ਯਾਤਰਾ ਕਰਨ ਜਾ ਰਹੇ ਹੋ, ਤਾਂ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਤੁਹਾਨੂੰ ਮਹਿੰਗੀਆਂ ਹਵਾਈ ਟਿਕਟਾਂ ਮਿਲਣਗੀਆਂ ਕਿਉਂਕਿ ਹਵਾਈ ਈਂਧਨ ਮਹਿੰਗੇ ਹੋਣ ਕਾਰਨ ਏਅਰਲਾਈਨਾਂ ਨੂੰ ਆਪਣੀਆਂ ਉਡਾਣਾਂ ਦੀਆਂ ਟਿਕਟਾਂ ਦੀਆਂ ਕੀਮਤਾਂ ਵੀ ਵਧਾਉਣੀਆਂ ਪੈ ਸਕਦੀਆਂ ਹਨ।
ATF ਦੀਆਂ ਕਿੰਨੀਆਂ ਵਧੀਆਂ ਕੀਮਤਾਂ?


ਦੇਸ਼ ਦੀ ਰਾਜਧਾਨੀ ਦਿੱਲੀ 'ਚ ATF ਦੀ ਕੀਮਤ ਵਧ ਕੇ 20,295.2 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ ਅਤੇ ਇਸ ਦੀ ਕੀਮਤ 1.12 ਲੱਖ ਰੁਪਏ ਨੂੰ ਪਾਰ ਕਰ ਗਈ ਹੈ। ਦਿੱਲੀ ਵਿੱਚ ਹਵਾਬਾਜ਼ੀ ਬਾਲਣ ਜਾਂ ਜੈੱਟ ਈਂਧਨ ਦੀਆਂ ਕੀਮਤਾਂ 1,12,419.33 ਰੁਪਏ ਪ੍ਰਤੀ ਕਿਲੋਲੀਟਰ ਹੋ ਗਈਆਂ ਹਨ।



ATF ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਮਹੀਨੇ ਹੋਇਆ ਵਾਧਾ 



ਦਿੱਲੀ ਤੋਂ ਲੈ ਕੇ ਮੁੰਬਈ, ਚੇਨਈ, ਕੋਲਕਾਤਾ ਤੱਕ ATF ਦੀ ਕੀਮਤ 'ਚ ਵੱਡਾ ਵਾਧਾ ਹੋਇਆ ਹੈ ਅਤੇ ਇਹ ਲਗਾਤਾਰ ਤੀਜਾ ਮਹੀਨਾ ਹੈ ਜਦੋਂ ਤੇਲ ਮਾਰਕੀਟਿੰਗ ਕੰਪਨੀਆਂ ਨੇ ATF ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਮੁਤਾਬਕ ਹਵਾਈ ਜਹਾਜ਼ਾਂ ਅਤੇ ਜੈੱਟਾਂ ਨੂੰ ਚਲਾਉਣ ਲਈ ਵਰਤੇ ਜਾਣ ਵਾਲੇ ਈਂਧਨ ਭਾਵ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਜਾਂ ਜੈੱਟ ਫਿਊਲ ਦੀਆਂ ਇਹ ਕੀਮਤਾਂ ਦੱਸੀਆਂ ਗਈਆਂ ਹਨ।



ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਏਟੀਐਮ ਦੇ ਨਵੇਂ ਤੇ ਪੁਰਾਣੇ ਰੇਟ ਜਾਣੋ 



ਦਿੱਲੀ 



ਦੇਸ਼ ਦੀ ਰਾਜਧਾਨੀ ਦਿੱਲੀ 'ਚ ATF ਦੀ ਕੀਮਤ ਵਧ ਕੇ 1,12,419.33 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਪਿਛਲੇ ਮਹੀਨੇ 92,124.13 ਰੁਪਏ ਪ੍ਰਤੀ ਕਿਲੋਲੀਟਰ ਸੀ।



ਮੁੰਬਈ



ਵਿੱਤੀ ਰਾਜਧਾਨੀ ਮੁੰਬਈ 'ਚ ATF ਦੀ ਕੀਮਤ ਵਧ ਕੇ 1,05,222.13 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ, ਜੋ ਪਹਿਲਾਂ 92,124.13 ਰੁਪਏ ਸੀ।



ਕੋਲਕਾਤਾ



ਕੋਲਕਾਤਾ 'ਚ ATF ਦੀ ਕੀਮਤ ਵਧ ਕੇ 1,21,063.83 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ। ਪਹਿਲਾਂ ਇਹ 1,07,383.08 ਰੁਪਏ ਪ੍ਰਤੀ ਕਿਲੋਲੀਟਰ ਸੀ।



ਚੇਨਈ



ਚੇਨਈ ਵਿੱਚ ATF ਦੀ ਕੀਮਤ 1,16,581.77 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ। ਇਸਦੀ ਪਿਛਲੀ ਕੀਮਤ 1,02,391.64 ਰੁਪਏ ਪ੍ਰਤੀ ਕਿਲੋਲੀਟਰ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ