ਛੇਤੀ-ਛੇਤੀ ਨਿਪਟਾ ਲਓ ਸਾਰੇ ਕੰਮ, ਚਾਰ ਦਿਨ ਬੈਂਕ ਰਹਿਣਗੇ ਬੰਦ
Bank Strike: ਦੇਸ਼ ਭਰ ਦੇ ਬੈਂਕ ਕਰਮਚਾਰੀ 24-25 ਮਾਰਚ ਨੂੰ ਹੜਤਾਲ ‘ਤੇ ਰਹਿਣਗੇ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਨੇ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਬੈਂਕਿੰਗ ਕੰਮਕਾਜ ਦੋ ਦਿਨਾਂ ਤੱਕ ਠੱਪ ਰਹਿ ਸਕਦਾ ਹੈ।

Bank Strike: ਦੇਸ਼ ਭਰ ਦੇ ਬੈਂਕ ਕਰਮਚਾਰੀ 24-25 ਮਾਰਚ ਨੂੰ ਹੜਤਾਲ ‘ਤੇ ਰਹਿਣਗੇ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਨੇ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਬੈਂਕਿੰਗ ਕੰਮਕਾਜ ਦੋ ਦਿਨਾਂ ਤੱਕ ਠੱਪ ਰਹਿ ਸਕਦਾ ਹੈ। ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਨਾਲ ਗੱਲਬਾਤ ਵਿੱਚ ਕੋਈ ਹੱਲ ਨਾ ਨਿਕਲਣ ਤੋਂ ਬਾਅਦ ਬੈਂਕ ਯੂਨੀਅਨ ਨੇ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਇਸ ਹੜਤਾਲ ਦਾ SBI, BOB, PNB ਦੇ ਨਾਲ-ਨਾਲ ICICI ਅਤੇ HDFC ਵਰਗੇ ਨਿੱਜੀ ਬੈਂਕਾਂ ਦੀਆਂ ਸੇਵਾਵਾਂ ‘ਤੇ ਵੀ ਅਸਰ ਪਵੇਗਾ?
ਚਾਰ ਦਿਨ ਕੰਮਕਾਜ ਰਹੇਗਾ ਬੰਦ
ਦੱਸ ਦਈਏ ਕਿ ਇਨ੍ਹਾਂ ਬੈਂਕਾਂ ਨੇ ਅਜੇ ਤੱਕ ਹੜਤਾਲ ਸੰਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ, ਪਰ ਨਿਊਜ਼ ਏਜੰਸੀ ਏਐਨਆਈ (ANI) ਦੀ ਇੱਕ ਰਿਪੋਰਟ ਦੇ ਅਨੁਸਾਰ, ਇਸ ਹੜਤਾਲ ਦਾ ਅਸਰ ਜਨਤਕ ਖੇਤਰ ਦੇ ਬੈਂਕਾਂ ਦੇ ਨਾਲ-ਨਾਲ ਨਿੱਜੀ ਅਤੇ ਖੇਤਰੀ ਪੇਂਡੂ ਬੈਂਕਾਂ ‘ਤੇ ਵੀ ਪਵੇਗਾ। ਇਸ ਕਾਰਨ, ਬੈਂਕਾਂ ਦਾ ਕੰਮਕਾਜ ਚਾਰ ਦਿਨਾਂ ਲਈ ਵਿਘਨ ਪਵੇਗਾ ਕਿਉਂਕਿ 22 ਅਤੇ 23 ਮਾਰਚ ਨੂੰ ਸ਼ਨੀਵਾਰ ਅਤੇ ਐਤਵਾਰ ਹਨ।
UFBU ਕੀ ਹੈ?
ਯੂਐਫਬੀਯੂ (UFBU) ਇੱਕ ਸਮੂਹਿਕ ਸੰਗਠਨ ਹੈ ਜਿਸ ਵਿੱਚ 9 ਬੈਂਕ ਯੂਨੀਅਨਾਂ ਸ਼ਾਮਲ ਹਨ ਜਿਵੇਂ ਕਿ ਆਲ ਇੰਡੀਆ ਬੈਂਕ,ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA), ਆਲ ਇੰਡੀਆ ਬੈਂਕ ਆਫਿਸਰਜ਼ ਕਨਫੈਡਰੇਸ਼ਨ (AIBOC), ਨੈਸ਼ਨਲ ਕਨਫੈਡਰੇਸ਼ਨ ਆਫ ਬੈਂਕ ਇੰਪਲਾਈਜ਼ (NCBE) ਅਤੇ ਆਲ ਇੰਡੀਆ ਬੈਂਕ ਆਫਿਸਰਜ਼ ਐਸੋਸੀਏਸ਼ਨ (AIBOA) ਆਦਿ। ਇਹ ਜਨਤਕ ਖੇਤਰ ਦੇ ਬੈਂਕਾਂ, ਨਿੱਜੀ ਖੇਤਰ ਦੇ ਬੈਂਕਾਂ, ਵਿਦੇਸ਼ੀ ਬੈਂਕਾਂ, ਸਹਿਕਾਰੀ ਬੈਂਕਾਂ ਅਤੇ ਖੇਤਰੀ ਪੇਂਡੂ ਬੈਂਕਾਂ ਦੇ 8 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਨੁਮਾਇੰਦਗੀ ਕਰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
