Amul Price Hike : ਤਿਉਹਾਰਾਂ ਦੇ ਸੀਜ਼ਨ ਵਿੱਚ ਆਮ ਲੋਕਾਂ ਦੀ ਜੇਬ 'ਤੇ ਮਹਿੰਗਾਈ ਦਾ ਹੋਰ ਬੋਝ ਪੈਣ ਵਾਲਾ ਹੈ। ਦੁੱਧ ਉਤਪਾਦ ਬਣਾਉਣ ਵਾਲੀ ਕੰਪਨੀ ਅਮੂਲ ਨੇ ਘਿਓ ਅਤੇ ਮੱਖਣ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸ ਨਾਲ ਹੁਣ ਲੋਕਾਂ ਨੂੰ ਰਸੋਈ ਦਾ ਬਜਟ ਬਣਾਉਣ ਲਈ ਹੋਰ ਪੈਸੇ ਖਰਚ ਕਰਨੇ ਪੈਣਗੇ।

Continues below advertisement

ਜਾਣਕਾਰੀ ਮੁਤਾਬਕ ਅਮੂਲ ਨੇ ਘਿਓ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਮੱਖਣ ਦੀ ਕੀਮਤ 15 ਰੁਪਏ ਵਧਾਈ ਗਈ ਹੈ। ਇਸ ਵਾਧੇ ਦਾ ਅਸਰ ਖਾਸ ਤੌਰ 'ਤੇ ਉਨ੍ਹਾਂ ਪਰਿਵਾਰਾਂ 'ਤੇ ਪੈ ਸਕਦਾ ਹੈ, ਜੋ ਰੋਜ਼ਾਨਾ ਘਿਓ ਅਤੇ ਮੱਖਣ ਦੀ ਵਰਤੋਂ ਕਰਦੇ ਹਨ।

ਦੀਵਾਲੀ ਵਰਗੇ ਵੱਡੇ ਤਿਉਹਾਰ ਤੋਂ ਪਹਿਲਾਂ ਕੀਮਤਾਂ ਵਿੱਚ ਹੋਏ ਇਸ ਵਾਧੇ ਕਾਰਨ ਲੋਕਾਂ ਦਾ ਖਰਚ ਹੋਰ ਵਧ ਸਕਦਾ ਹੈ। ਤਿਉਹਾਰਾਂ ਦੌਰਾਨ ਮਠਿਆਈਆਂ ਅਤੇ ਹੋਰ ਪਕਵਾਨ ਬਣਾਉਣ ਲਈ ਘਿਓ ਤੇ ਮੱਖਣ ਦੀ ਵਰਤੋਂ ਵੀ ਵਧ ਜਾਂਦੀ ਹੈ। ਅਜਿਹੇ ਵਿੱਚ ਇਹ ਵਾਧਾ ਲੋਕਾਂ ਦੇ ਰਸੋਈ ਬਜਟ ਨੂੰ ਪ੍ਰਭਾਵਿਤ ਕਰ ਸਕਦਾ ਹੈ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।