Amul Milk Price Hike: ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
Amul Milk Price Hike: ਗੁਜਰਾਤ ਦੀ ਕੰਪਨੀ ਅਮੂਲ ਨੇ ਇੱਕ ਵਾਰ ਫਿਰ ਦੁੱਧ ਦੇ ਰੇਟ ਵਿੱਚ ਵਾਧਾ ਕੀਤਾ ਹੈ ਜਿਸ ਨਾਲ ਆਮ ਲੋਕਾਂ ਦੀ ਜੇਬ ਉੱਤੇ ਵਾਧੂ ਬੋਝ ਪੈਣ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿੰਨਾ ਵਧਿਆ ਹੈ ਦੁੱਧ ਦਾ ਰੇਟ
Amul Milk Price Hike: ਗੁਜਰਾਤ ਦੀ ਕੰਪਨੀ ਅਮੂਲ ਨੇ ਇੱਕ ਵਾਰ ਫਿਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ, ਇਸ ਵਾਰ ਇਹ ਵਾਧਾ 3 ਰੁਪਏ ਪ੍ਰਤੀ ਲੀਟਰ ਦਾ ਕੀਤਾ ਗਿਆ ਹੈ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਅਮੂਲ ਗੋਲਡ ਦੀ ਕੀਮਤ 66 ਰੁਪਏ ਪ੍ਰਤੀ ਲੀਟਰ, ਅਮੂਲ ਤਾਜ਼ਾ ਦੀ ਕੀਮਤ 54 ਰੁਪਏ ਪ੍ਰਤੀ ਲੀਟਰ, ਅਮੂਲ ਗਾਂ ਦੇ ਦੁੱਧ ਦੀ ਕੀਮਤ56 ਰੁਪਏ ਪ੍ਰਤੀ ਲੀਟਰ ਤੇ ਅਮੂਲ ਮੱਝ ਦੇ ਦੁੱਧ ਦੀ ਕੀਮਤ 70 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
Amul has increased prices of Amul pouch milk (All variants) by Rs 3 per litre: Gujarat Cooperative Milk Marketing Federation Limited pic.twitter.com/At3bxoGNPW
— ANI (@ANI) February 3, 2023
ਜ਼ਿਕਰ ਕਰ ਦਈਏ ਕਿ ਅਮੂਲ ਨੇ ਪਿਛਲੇ ਸਾਲ ਅਕਤੂਬਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਅਮੂਲ ਨੇ ਇਸ ਸਾਲ ਪਹਿਲੀ ਵਾਰ ਦੁੱਧ ਦੀ ਕੀਮਤ ਵਧਾਈ ਹੈ। ਇਸ ਤੋਂ ਇਲਾਵਾ ਦੂਜੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਮਦਰ ਡੇਅਰੀ ਨੇ ਦਸੰਬਰ ਦਿੱਲੀ-ਐਨਸੀਆਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਅਮੂਲ ਨੇ ਕਿਉਂ ਵਧਾਇਆ ਦੁੱਧ ਦਾ ਰੇਟ?
ਕੰਪਨੀ ਨੇ ਇਕ ਬਿਆਨ 'ਚ ਦੱਸਿਆ ਹੈ ਕਿ ਉਤਪਾਦਨ ਅਤੇ ਲਾਗਤ ਵਧਣ ਕਾਰਨ ਅਮੂਲ ਦੁੱਧ ਦੀ ਕੀਮਤ 'ਚ ਵਾਧਾ ਹੋਇਆ ਹੈ। ਕੰਪਨੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਚਾਰੇ ਦੀ ਕੀਮਤ ਵਿੱਚ 20 ਫੀਸਦੀ ਵਾਧਾ ਹੋਇਆ ਹੈ। ਕੰਪਨੀ ਨੇ ਕਿਹਾ ਕਿ ਇਸ ਕਾਰਨ ਦੁੱਧ ਦੀ ਕੀਮਤ ਵਧਾਈ ਗਈ ਹੈ। ਕੰਪਨੀ ਨੇ ਕਿਹਾ ਕਿ ਇਨਪੁਟ ਲਾਗਤ ਵਧਣ ਨਾਲ ਕਿਸਾਨਾਂ ਦੀਆਂ ਕੀਮਤਾਂ 'ਚ ਪਿਛਲੇ ਸਾਲ ਦੇ ਮੁਕਾਬਲੇ 8-9 ਫੀਸਦੀ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਝਟਕਾ, ਖਾਦ ਸਬਸਿਡੀ 22 ਫੀਸਦੀ ਘਟਾਈ, ਵਧ ਸਕਦੇ ਖਾਦ ਦੇ ਰੇਟ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।