Repo Rate Hike: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੁੱਧਵਾਰ ਨੂੰ ਰੈਪੋ ਰੇਟ ਵਿੱਚ 25 ਬੇਸਿਸ ਪੁਆਇੰਟ ਦਾ ਵਾਧਾ ਕੀਤਾ ਹੈ। ਇਸ ਵਾਧੇ ਨਾਲ ਰੈਪੋ ਦਰ 6.25 ਫੀਸਦੀ ਤੋਂ ਵਧ ਕੇ 6.5 ਫੀਸਦੀ ਹੋ ਗਈ ਹੈ। ਮਹਿੰਗਾਈ ਨੂੰ ਕੰਟਰੋਲ ਕਰਨ ਲਈ ਕੇਂਦਰੀ ਬੈਂਕ ਮਈ 2022 ਤੋਂ ਹੁਣ ਤੱਕ ਛੇ ਵਾਰ ਰੈਪੋ ਦਰ ਵਧਾ ਚੁੱਕਾ ਹੈ। ਬੁੱਧਵਾਰ ਨੂੰ ਆਰਬੀਆਈ ਗਵਰਨਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਨਰਮ ਰੁਖ਼ ਅਪਣਾਉਣ ਦਾ ਸੰਕੇਤ ਦਿੱਤਾ ਗਿਆ ਪਰ ਮਾਹਿਰਾਂ ਦਾ ਮੰਨਣਾ ਹੈ ਕਿ ਰੈਪੋ ਰੇਟ ਵਧਾਉਣ ਦੇ ਰੁਖ 'ਤੇ ਚੱਲ ਰਿਹਾ ਆਰਬੀਆਈ ਅਪ੍ਰੈਲ 'ਚ ਪ੍ਰਸਤਾਵਿਤ ਅਗਲੇ MPC 'ਚ ਵੀ ਇਸ 'ਚ 0.25 ਫੀਸਦੀ ਦਾ ਵਾਧਾ ਕਰ ਸਕਦਾ ਹੈ।
ਮਹਿੰਗਾਈ ਨੂੰ ਕੰਟਰੋਲ ਕਰਨ ਦੇ ਯਤਨ
HDFC ਬੈਂਕ ਦੇ ਮੁੱਖ ਅਰਥ ਸ਼ਾਸਤਰੀ ਅਭੀਕ ਬਰੂਆ ਨੇ ਕਿਹਾ ਕਿ ਅਪ੍ਰੈਲ 'ਚ ਹੋਣ ਵਾਲੀ MPC ਦੌਰਾਨ ਰੈਪੋ ਰੇਟ 'ਚ 0.25 ਫੀਸਦੀ ਦਾ ਵਾਧਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਰਿਜ਼ਰਵ ਬੈਂਕ ਮਹਿੰਗਾਈ ਨੂੰ ਕੰਟਰੋਲ ਕਰਨ ਦਾ ਆਪਣਾ ਰੁਖ਼ ਬਰਕਰਾਰ ਰੱਖਦਾ ਜਾਪਦਾ ਹੈ। ਬਰੂਆ ਨੇ ਕਿਹਾ, "ਆਉਣ ਵਾਲੇ ਮਹੀਨਿਆਂ ਵਿੱਚ ਸਮੁੱਚੀ ਮਹਿੰਗਾਈ ਦਰ ਮੱਧਮ ਹੋਣ ਦੇ ਬਾਵਜੂਦ, ਕੋਰ ਮਹਿੰਗਾਈ ਜਾਰੀ ਰਹਿ ਸਕਦੀ ਹੈ।" ਇਸ ਨੂੰ ਕੰਟਰੋਲ ਕਰਨ ਲਈ ਆਰਬੀਆਈ ਰੈਪੋ ਰੇਟ ਵਧਾ ਸਕਦਾ ਹੈ।
ਆਰਬੀਆਈ ਵੱਲੋਂ ਬੁੱਧਵਾਰ ਨੂੰ ਰੈਪੋ ਦਰ ਵਿੱਚ ਵਾਧਾ ਕੀਤੇ ਜਾਣ ਤੋਂ ਬਾਅਦ ਐਕਿਊਟ ਰੇਟਿੰਗਜ਼ ਦੀ ਮੁੱਖ ਵਿਸ਼ਲੇਸ਼ਣ ਅਧਿਕਾਰੀ ਸੁਮਨ ਚੌਧਰੀ ਦਾ ਮੰਨਣਾ ਹੈ ਕਿ ਰੈਪੋ ਦਰ ਵਿੱਚ ਵਾਧੇ ਨੂੰ ਰੋਕਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਹਾਲਾਂਕਿ ਇੰਡੀਆ ਰੇਟਿੰਗ ਦੇ ਮੁੱਖ ਅਰਥ ਸ਼ਾਸਤਰੀ ਸੁਨੀਲ ਸਿਨਹਾ ਨੇ ਉਮੀਦ ਜਤਾਈ ਹੈ ਕਿ ਆਰਬੀਆਈ ਹੁਣ ਰੈਪੋ ਰੇਟ ਨਹੀਂ ਵਧਾਏਗਾ ਪਰ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰੀ ਬੈਂਕ ਇਸ ਨੂੰ ਘਟਾਉਣ ਬਾਰੇ ਬਿਲਕੁਲ ਨਹੀਂ ਸੋਚੇਗਾ। ਐਸਬੀਆਈ ਦੇ ਸਮੂਹ ਮੁੱਖ ਅਰਥ ਸ਼ਾਸਤਰੀ ਸੌਮਿਆ ਕਾਂਤੀ ਘੋਸ਼ ਨੇ ਕਿਹਾ ਕਿ ਆਰਬੀਆਈ ਲਈ ਫੈਡਰਲ ਰਿਜ਼ਰਵ ਦੇ ਪ੍ਰਭਾਵ ਤੋਂ ਬਾਹਰ ਨਿਕਲਣਾ ਜ਼ਰੂਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ