ਪੜਚੋਲ ਕਰੋ

ਸਹਾਇਕ ਕਿੱਤਿਆਂ ਨੂੰ ਹੁਲਾਰਾ ਦੇਣ ਲਈ ਨਵੀਂ ਸਕੀਮ ਦਾ ਐਲਾਨ, ਕਿਸਾਨਾਂ ਨੂੰ ਮਿਲੇਗਾ ਵੱਡਾ ਲਾਭ

ਪੰਜਾਬ ਸਰਕਾਰ ਨੇ ਸਹਾਇਕ ਕਿੱਤੇ ਸ਼ੁਰੂ ਕਰਨ ਵਾਲੇ ਕਿਸਾਨਾਂ ਲਈ ਅਹਿਮ ਐਲਾਨ ਕੀਤਾ ਹੈ। ਸਰਕਾਰ ਦੁੱਧ, ਮੀਟ ਤੇ ਪਸ਼ੂ ਆਹਾਰ ਦੇ ਕਾਰਖਾਨੇ ਲਾਉਣ ਵਾਲਿਆਂ ਨੂੰ ਵਿਆਜ ਦਰ ‘ਤੇ 3 ਫੀਸਦੀ ਸਬਸਿਡੀ ਦੇਵੇਗੀ। ਇਹ ਐਲਾਨ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਹਾਇਕ ਕਿੱਤੇ ਸ਼ੁਰੂ ਕਰਨ ਵਾਲੇ ਕਿਸਾਨਾਂ ਲਈ ਅਹਿਮ ਐਲਾਨ ਕੀਤਾ ਹੈ। ਸਰਕਾਰ ਦੁੱਧ, ਮੀਟ ਤੇ ਪਸ਼ੂ ਆਹਾਰ ਦੇ ਕਾਰਖਾਨੇ ਲਾਉਣ ਵਾਲਿਆਂ ਨੂੰ ਵਿਆਜ ਦਰ ‘ਤੇ 3 ਫੀਸਦੀ ਸਬਸਿਡੀ ਦੇਵੇਗੀ। ਇਹ ਐਲਾਨ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਵਾਇਤੀ ਖੇਤੀਬਾੜੀ ਫਸਲੀ ਚੱਕਰ ਤੋਂ ਬਾਹਰ ਕੱਢਣ ਲਈ ਵੱਖ-ਵੱਖ ਸਕੀਮਾਂ ਸਮੇਂ-ਸਮੇਂ ‘ਤੇ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਵਿੱਚ ਸਹਾਇਕ ਧੰਦਿਆਂ ਨੂੰ ਵਿਕਸਤ ਕਰਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਦੁੱਧ ਪਦਾਰਥ, ਮੀਟ, ਕੈਟਲ ਫੀਡ ਦੀ ਕੁਆਲਟੀ ਵਧਾਉਣ, ਸਾਂਭ-ਸੰਭਾਲ ਤੇ ਵਧੀਆ ਮੰਡੀਕਰਨ ਲਈ ਨਵੇਂ ਉੱਦਮੀਆਂ, ਕੰਪਨੀਆਂ ਤੇ ਕਿਸਾਨ ਉਤਪਾਦਕ ਸੰਸਥਾਂਵਾਂ ਲਈ ਨਵੀਂ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਦੁੱਧ ਤੋਂ ਦੁੱਧ ਪਦਾਰਥ, ਮੀਟ, ਕੈਟਲ ਫੀਡ ਤੇ ਸਾਈਲੇਜ਼ ਦੇ ਕਾਰਖਾਨੇ/ਪਲਾਂਟ ਲਾਉਣ ਲਈ ਵਿਆਜ ਦਰ `ਤੇ 3 ਫੀਸਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਪੂਰੇ ਦੇਸ਼ ਵਿੱਚ 3 ਫੀਸਦੀ ਵਿਆਜ ਦੀ ਸਬਸਿਡੀ ਦੇਣ ਲਈ ਲਈ ਰੱਖੀ ਗਈ ਹੈ ਤੇ ਇਹ ਸਕੀਮ ਤਿੰਨ ਸਾਲ ਲਈ ਚਾਲੂ ਰਹੇਗੀ। ਉਨ੍ਹਾਂ ਕਿਹਾ ਕਿ ਇਹ ਆਮ ਦੇਖਿਆ ਗਿਆ ਹੈ ਕਿ ਕਿਸਾਨ ਸਹਾਇਕ ਧੰਦੇ ਅਪਣਾ ਕੇ ਵਧੀਆ ਉਪਜ ਤਾਂ ਲੈ ਰਹੇ ਹਨ, ਪਰ ਇਨ੍ਹਾਂ ਤੋਂ ਉਤਪਾਦ ਤਿਆਰ ਕਰਨਾ, ਉੁਨ੍ਹਾਂ ਦੀ ਵਧੀਆ ਸਾਂਭ ਸੰਭਾਲ ਤੇ ਮਿਆਰੀ ਮੰਡੀਕਰਨ ਦੀ ਵਧੇਰੇ ਲੋੜ ਹੈ ਤਾਂ ਜੋ ਕੁਆਲਟੀ ਦੇ ਉਤਪਾਦ ਖਪਤਕਾਰ ਤੱਕ ਪਹੁੰਚਾਏ ਜਾ ਸਕਣ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਉਦਯੋਗ ਸਥਾਪਤ ਹੋਣਗੇ ਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤੇ ਖਪਤਕਾਰਾਂ ਨੂੰ ਸੂਬੇ ਵਿੱਚ ਹੀ ਤਿਆਰ ਕੀਤੇ ਹੋਏ ਕੁਆਲਟੀ ਪਦਾਰਥ ਮਿਲਣਗੇ। ਉਨ੍ਹਾਂ ਇਹ ਵੀ ਕਿਹਾ ਕਿ ਨਵੀ ਪੀੜੀ ਦੀਆਂ ਖਾਣ ਪੀਣ ਦੀਆਂ ਆਦਤਾਂ ਬਦਲਣ ਕਰਕੇ ਹੁਣ ਨਿਰੋਲ ਘਿਓ ਤੇ ਪਾਊਡਰ ਬਣਾਉਣ ਦੇ ਕਾਰਖਾਨਿਆਂ ਨਾਲੋਂ ਵੱਖ ਵੱਖ ਤਰ੍ਹਾਂ ਦੇ ਪਨੀਰ ਤੇ ਚੀਜ਼, ਯੋਗਹਰਟ, ਸੁਗੰਧਤ ਦੁੱਧ, ਆਈਸਕਰੀਮ ਤੇ ਸਿਹਤ ਵਧਾਉਣ ਵਾਲੇ ਪਦਾਰਥਾਂ ਦੀ ਮੰਗ ਵਧ ਰਹੀ ਹੈ। ਇਸੇ ਤਰ੍ਹਾਂ ਮੀਟ ਤੋਂ ਮੀਟ ਦੇ ਵੱਖ ਵੱਖ ਉਤਪਾਦ ਬਣਾ ਕੇ ਵਧਦੀ ਆਬਾਦੀ ਦੀ ਮੰਗ ਨੂੰ ਪੂਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕੀਤਾ ਜਾਵੇ ਤੇ ਨਵੇਂ ਉੱਦਮੀਆਂ ਨੂੰ ਜਾਣਕਾਰੀ ਤੇ ਹੋਰ ਸਹੂਲਤਾਂ ਦੇਣ ਲਈ ਨੋਡਲ ਅਧਿਕਾਰੀ ਲਾਏ ਜਾਣ। ਇੰਦਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਸੂਬੇ ਦੇ ਨਵੇਂ ਅਤੇ ਪੁਰਾਣੇ ਉੱਦਮੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸਕੀਮ ਤੋਂ ਲਾਭ ਲੈਣ ਲਈ ਵਿਭਾਗ ਦੇ ਮੁੱਖ ਦਫਤਰ, ਡਿਪਟੀ ਡਾਇਰੈਕਟਰ ਦਫਤਰਾਂ ਤੇ ਵਿਭਾਗੀ ਹੈਲਪਲਾਈਨ 0172-5027285 'ਤੇ ਸੰਪਰਕ ਕਰਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget