ਨਵੀਂ ਦਿੱਲੀ : ਮੋਦੀ ਸਰਕਾਰ ਉਨ੍ਹਾਂ ਲੋਕਾਂ ਨੂੰ ਬੇਰੋਜ਼ਗਾਰੀ ਭੱਤਾ ਦੇ ਰਹੀ ਹੈ, ਜਿਨ੍ਹਾਂ ਨੇ ਕੋਰੋਨਾ (Corona pandemic) ਦੌਰ 'ਚ ਨੌਕਰੀਆਂ ਗੁਆ ਦਿੱਤੀਆਂ ਹਨ। ਇਹ ਮਿਆਦ ਖਤਮ ਹੋ ਰਹੀ ਸੀ ਪਰ ਸਰਕਾਰ ਨੇ ਇਸ ਨੂੰ ਜੂਨ ਤੱਕ ਵਧਾ ਦਿੱਤਾ ਹੈ। ਇਸ ਦੇ ਲਈ ਕੇਂਦਰ ਦੀ ਮੋਦੀ ਸਰਕਾਰ ਨੇ ESIC ਦੀ ਨਿਗਰਾਨੀ ਹੇਠ ਅਟਲ ਬਿਮਿਤ ਵਿਅਕਤੀ ਕਲਿਆਣ ਯੋਜਨਾ (ABVKY) ਸ਼ੁਰੂ ਕੀਤੀ ਹੈ। ਇਸ ਯੋਜਨਾ ਦੇ ਤਹਿਤ ਸਰਕਾਰ ਉਨ੍ਹਾਂ ਲੋਕਾਂ ਨੂੰ ਬੇਰੁਜ਼ਗਾਰੀ ਭੱਤਾ ਦੇਵੇਗੀ, ਜਿਨ੍ਹਾਂ ਦੀ ਕੋਰੋਨਾ ਮਹਾਮਾਰੀ 'ਚ ਨੌਕਰੀ ਚਲੀ ਗਈ ਹੈ।
ਇੱਕ ਅੰਦਾਜ਼ੇ ਮੁਤਾਬਕ ਇਸ ਯੋਜਨਾ ਵਿੱਚ 40 ਲੱਖ ਲੋਕਾਂ ਨੂੰ ਨੌਕਰੀਆਂ ਮਿਲਣਗੀਆਂ। ਅਟਲ ਬਿਮਿਤ ਵਿਅਕਤੀ ਕਲਿਆਣ ਯੋਜਨਾ ESIC ਤੋਂ ਬੀਮਾਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੀ ਬੇਰੁਜ਼ਗਾਰੀ ਦੌਰਾਨ ਨਕਦ ਮੁਆਵਜ਼ੇ ਦੇ ਰੂਪ ਵਿੱਚ ਰਾਹਤ ਪ੍ਰਦਾਨ ਕਰਦੀ ਹੈ। ਵਰਤਮਾਨ ਵਿੱਚ ਇਸ ਯੋਜਨਾ ਦੇ ਤਹਿਤ ਬੀਮਾਯੁਕਤ ਕਰਮਚਾਰੀ ਨੂੰ ਵੱਧ ਤੋਂ ਵੱਧ 90 ਦਿਨਾਂ ਦੀ ਮਿਆਦ ਲਈ ਉਸਦੀ ਔਸਤ ਕਮਾਈ ਦਾ 50 ਪ੍ਰਤੀਸ਼ਤ ਭੁਗਤਾਨ ਕੀਤਾ ਜਾਂਦਾ ਹੈ, ਜਦੋਂ ਉਹ ਬੇਰੁਜ਼ਗਾਰ ਹੋ ਜਾਂਦਾ ਹੈ।
ਸਰਕਾਰ ਦੁਆਰਾ ਦਿੱਤੇ ਗਏ ਇਸ ਭੁਗਤਾਨ ਦਾ ਮਤਲਬ ਹੈ ਕਿ ਜੇਕਰ ਕੋਈ ਵਿਅਕਤੀ ਹਰ ਮਹੀਨੇ 30,000 ਕਮਾਉਂਦਾ ਹੈ ਤਾਂ ਉਸਦੀ 90 ਦਿਨਾਂ ਦੀ ਔਸਤ ਕਮਾਈ 90 ਹਜ਼ਾਰ ਦਾ 50% ਭਾਵ 2 ਸਾਲਾਂ ਵਿੱਚ ਉਸਨੂੰ 45 ਹਜ਼ਾਰ ਰੁਪਏ ਦਿੱਤੇ ਜਾਣਗੇ। ਹਾਲਾਂਕਿ ਮੋਦੀ ਸਰਕਾਰ ਦੀ ਅਟਲ ਬਿਮਿਤ ਵਿਅਕਤੀ ਕਲਿਆਣ ਯੋਜਨਾ ਦਾ ਲਾਭ ਲੈਣ ਲਈ ਕੁਝ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ।
ਇਸ ਯੋਜਨਾ ਦਾ ਲਾਭ ਸਿਰਫ ਉਨ੍ਹਾਂ ਲੋਕਾਂ ਨੂੰ ਮਿਲੇਗਾ,ਜੋ ਅਸੰਗਠਿਤ ਖੇਤਰ ਵਿੱਚ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੇ ਪੈਸੇ ਪੀਐਫ ਜਾਂ ਈਐਸਆਈਸੀ ਵਿੱਚ ਕੱਟੇ ਗਏ ਹਨ। ਜੇਕਰ ਅਜਿਹੇ ਲੋਕ ਕੋਰੋਨਾ ਦੇ ਦੌਰ ਵਿੱਚ ਆਪਣੀ ਨੌਕਰੀ ਗੁਆ ਦਿੰਦੇ ਹਨ ਤਾਂ ਕੇਂਦਰ ਸਰਕਾਰ ਉਨ੍ਹਾਂ ਨੂੰ ਅਟਲ ਬੀਮਿਤ ਵਿਅਕਤੀ ਕਲਿਆਣ ਯੋਜਨਾ ਦੇ ਤਹਿਤ ਵਿੱਤੀ ਮਦਦ ਦੇਵੇਗੀ।
ਕਿਸਨੂੰ ਨਹੀਂ ਮਿਲੇਗਾ ਸਕੀਮ ਦਾ ਲਾਭ
ਇਸ ਸਕੀਮ ਦੇ ਤਹਿਤ ਬੀਮਾਯੁਕਤ ਵਿਅਕਤੀ ਦੇ ਬੇਰੋਜ਼ਗਾਰ ਹੋਣ ਅਤੇ ਨਵੇਂ ਰੁਜ਼ਗਾਰ ਦੀ ਤਲਾਸ਼ ਵਿੱਚ ਹੋਣ ਦੀ ਸਥਿਤੀ ਵਿੱਚ ਨਕਦ ਰਾਹਤ ਰਾਸ਼ੀ ਸਿੱਧੇ ਬੈਂਕ ਖਾਤੇ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਹੈ। ਇਸਦੇ ਲਈ ਬੇਰੁਜ਼ਗਾਰੀ ਤੋਂ ਪਹਿਲਾਂ 2 ਸਾਲਾਂ ਵਿੱਚ ਹਰ ਯੋਗਦਾਨ ਦੀ ਮਿਆਦ ਵਿੱਚ ਘੱਟੋ -ਘੱਟ 78 ਦਿਨ ਯੋਗਦਾਨ ਦੇਣਾ ਜ਼ਰੂਰੀ ਹੈ। ਤੁਹਾਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਕਿਸ ਵਿਅਕਤੀ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ।
ਜੇਕਰ ਕਿਸੇ ਵਿਅਕਤੀ ਦੀ ਨੌਕਰੀ ਗਲਤ ਚਾਲ-ਚਲਣ ਜਾਂ ਕਿਸੇ ਗਲਤ ਕੰਮ ਕਾਰਨ ਚਲੀ ਜਾਂਦੀ ਹੈ, ਮਾਮਲਾ ਦਰਜ ਹੋਣ ਤੋਂ ਬਾਅਦ ਕੰਪਨੀ ਉਸਨੂੰ ਨੌਕਰੀ ਤੋਂ ਹਟਾ ਦਿੰਦੀ ਹੈ, ਤਾਂ ਅਜਿਹੇ ਵਿਅਕਤੀ ਨੂੰ ਅਟਲ ਬਿਮਿਤ ਵਿਅਕਤੀ ਕਲਿਆਣ ਯੋਜਨਾ ਤਹਿਤ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ। ਜਿਨ੍ਹਾਂ ਲੋਕਾਂ ਨੇ ਆਪਣੀ ਮਰਜ਼ੀ ਨਾਲ ਨੌਕਰੀ ਛੱਡ ਦਿੱਤੀ ਹੈ, ਭਾਵ ਸਵੈ-ਇੱਛਤ ਸੇਵਾਮੁਕਤੀ ਸੇਵਾ ਜਾਂ VRS ਲਿਆ ਹੈ ਤਾਂ ਉਨ੍ਹਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।
ਸਕੀਮ ਦਾ ਲਾਭ ਕਿਵੇਂ ਲੈਣਾ ਹੈ
ਸਭ ਤੋਂ ਪਹਿਲਾਂ ਤੁਹਾਨੂੰ ESIC ਦੀ ਵੈੱਬਸਾਈਟ www.esic.nic.in 'ਤੇ ਜਾਣਾ ਹੋਵੇਗਾ
ਬੇਰੁਜ਼ਗਾਰੀ ਭੱਤਾ ਪ੍ਰਾਪਤ ਕਰਨ ਲਈ ਫਾਰਮ ਨੂੰ ਡਾਊਨਲੋਡ ਕਰੋ ਅਤੇ ਇਸਨੂੰ ਸਹੀ ਢੰਗ ਨਾਲ ਭਰੋ
ਫਾਰਮ ਭਰਨ ਤੋਂ ਬਾਅਦ ਇਸਨੂੰ ESIC ਦੀ ਨਜ਼ਦੀਕੀ ਸ਼ਾਖਾ ਵਿੱਚ ਜਮ੍ਹਾ ਕਰੋ
ਫਾਰਮ ਦੇ ਨਾਲ ਨੋਟਰੀ ਹਲਫੀਆ ਬਿਆਨ ਨੱਥੀ ਕਰਨਾ ਹੋਵੇਗਾ ,ਜਿਸ ਵਿੱਚ 20 ਰੁਪਏ ਦਾ ਸਟੈਂਪ ਪੇਪਰ ਨੱਥੀ ਕਰਨਾ ਹੋਵੇਗਾ।
ਫਾਰਮ ਵਿੱਚ AB-1 ਤੋਂ AB-4 ਨੂੰ ਇਕੱਠੇ ਜਮ੍ਹਾ ਕਰਨਾ ਹੋਵੇਗਾ।
ਸਰਕਾਰ ਦੁਆਰਾ ਦਿੱਤੀ ਗਈ ਜਾਣਕਾਰੀ
ਕੇਂਦਰੀ ਕਿਰਤ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਬੁੱਧਵਾਰ ਨੂੰ ਸੰਸਦ ਵਿੱਚ ਅਟਲ ਬਿਮਿਤ ਵਿਅਕਤੀ ਕਲਿਆਣ ਯੋਜਨਾ ਬਾਰੇ ਜਾਣਕਾਰੀ ਦਿੱਤੀ। ਤੇਲੀ ਨੇ ਦੱਸਿਆ ਕਿ ਇਸ ਸਕੀਮ ਤਹਿਤ 82,724 ਦਾਅਵੇ ਪ੍ਰਾਪਤ ਹੋਏ ਸਨ, ਜਿਨ੍ਹਾਂ ਵਿੱਚੋਂ 7 ਫਰਵਰੀ 2022 ਤੱਕ 61,314 ਦਾਅਵਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਯਾਨੀ ਸਰਕਾਰ ਨੇ ਇੰਨੇ ਲੋਕਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਹੈ। ESIC ਦੁਆਰਾ ਚਲਾਈ ਗਈ ਇਹ ਸਕੀਮ ਬੀਮਾਯੁਕਤ ਲੋਕਾਂ ਨੂੰ ਬੇਰੋਜ਼ਗਾਰੀ ਭੱਤਾ ਦਿੰਦੀ ਹੈ ਜਦੋਂ ਉਹ ਆਪਣੀ ਨੌਕਰੀ ਗੁਆ ਦਿੰਦੇ ਹਨ।
ਇਸ ਤੋਂ ਪਹਿਲਾਂ ਭੱਤੇ ਦੀ ਰਾਸ਼ੀ 25 ਫੀਸਦੀ ਤੈਅ ਕੀਤੀ ਗਈ ਸੀ, ਜਿਸ ਨੂੰ ਵਧਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਦਾਅਵੇ ਦੀਆਂ ਕੁਝ ਸ਼ਰਤਾਂ ਵਿੱਚ ਵੀ ਢਿੱਲ ਦਿੱਤੀ ਹੈ। ਇਹ ਸਕੀਮ ਸਭ ਤੋਂ ਪਹਿਲਾਂ 1 ਜੁਲਾਈ, 2018 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਬਾਅਦ ਵਿੱਚ 1 ਜੁਲਾਈ, 2020 ਤੱਕ ਵਧਾ ਦਿੱਤਾ ਗਿਆ ਸੀ। ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ, ਸਰਕਾਰ ਨੇ ਇਸ ਨੂੰ 30 ਜੂਨ 2022 ਤੱਕ ਵਧਾ ਦਿੱਤਾ ਹੈ।
ਇਹ ਵੀ ਪੜ੍ਹੋ :ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਬੀਨੂ ਢਿੱਲੋਂ ਨੂੰ ਗਹਿਰਾ ਸਦਮਾ ! ਮਾਤਾ ਦਾ ਹੋਇਆ ਦੇਹਾਂਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490