ATF Price Hike: ਮਹਿੰਗਾਈ ਦੀ ਇੱਕ ਹੋਰ ਮਾਰ, ਗੈਸ ਸਿਲੰਡਰ ਤੋਂ ਬਾਅਦ ਹਵਾਈ ਯਾਤਰਾ ਵੀ ਹੋਈ ਮਹਿੰਗੀ
ATF Price Hike: ਅਕਤੂਬਰ ਦੀ ਸ਼ੁਰੂਆਤ ਨਾਲ, ਹਵਾਈ ਯਾਤਰੀ ਮਹਿੰਗੇ ਕਿਰਾਏ ਤੋਂ ਹੈਰਾਨ ਹੋ ਸਕਦੇ ਹਨ। ਤੇਲ ਕੰਪਨੀਆਂ ਨੇ ਅੱਜ ਤੋਂ ਹਵਾਬਾਜ਼ੀ ਈਂਧਨ ਦੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ।
ATF Price Hike: ਭਾਰਤ ਵਿੱਚ ਅਗਲੇ ਕੁਝ ਦਿਨਾਂ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਵੇਗਾ। ਇਸ ਦੇ ਨਾਲ, ਲੋਕ ਵੱਡੀ ਗਿਣਤੀ ਵਿੱਚ ਆਵਾਜਾਈ ਲਈ ਉਡਾਣਾਂ ਦੀ ਵਰਤੋਂ ਕਰਨਗੇ। ਅਜਿਹੇ 'ਚ ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ (OMC) ਨੇ ਵੱਡਾ ਝਟਕਾ ਦਿੰਦੇ ਹੋਏ ਹਵਾਈ ਈਂਧਨ ਮਹਿੰਗਾ ਕਰ ਦਿੱਤਾ ਹੈ। ਇਸ ਤੋਂ ਬਾਅਦ ਰਾਜਧਾਨੀ ਦਿੱਲੀ 'ਚ ATF ਦੀ ਕੀਮਤ 1,18,199.17 ਰੁਪਏ ਪ੍ਰਤੀ ਕਿਲੋ ਲੀਟਰ 'ਤੇ ਪਹੁੰਚ ਗਈ ਹੈ।
ਇੱਥੇ ਪਿਛਲੇ ਮਹੀਨੇ ਦੇ ਮੁਕਾਬਲੇ 5500 ਕਿਲੋ ਲੀਟਰ ਭਾਵ 5.50 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਨਵੀਆਂ ਕੀਮਤਾਂ 1 ਅਕਤੂਬਰ 2023 ਤੋਂ ਲਾਗੂ ਹੋ ਗਈਆਂ ਹਨ। ਧਿਆਨ ਯੋਗ ਹੈ ਕਿ ਕੱਚੇ ਤੇਲ ਦੀ ਕੀਮਤ ਵਿੱਚ ਵਾਧੇ ਤੋਂ ਬਾਅਦ ਏਟੀਐਫ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਸਤੰਬਰ 2023 ਵਿੱਚ, ਦਿੱਲੀ ਵਿੱਚ ATF ਦੀ ਕੀਮਤ 1.12 ਲੱਖ ਰੁਪਏ ਪ੍ਰਤੀ ਲੀਟਰ ਸੀ।
ਜਾਣੋ ਮਹਾਨਗਰਾਂ 'ਚ ATF ਦੀ ਕੀਮਤ-
ਦਿੱਲੀ - 1,18,199.17 ਰੁਪਏ ਪ੍ਰਤੀ ਕਿਲੋਲੀਟਰ
ਕੋਲਕਾਤਾ- 1,26,697.08 ਰੁਪਏ ਪ੍ਰਤੀ ਕਿਲੋਲੀਟਰ
ਮੁੰਬਈ- 1,10,592.31 ਰੁਪਏ ਪ੍ਰਤੀ ਕਿਲੋਲੀਟਰ
ਚੇਨਈ- 1,22,423.92 ਰੁਪਏ ਪ੍ਰਤੀ ਕਿਲੋਲੀਟਰ
ਤਿਉਹਾਰਾਂ ਦੇ ਸੀਜ਼ਨ 'ਚ ਜੇਬ 'ਤੇ ਪਵੇਗਾ ਭਾਰ
ਅਕਤੂਬਰ ਦੇ ਸ਼ੁਰੂ ਹੋਣ ਦੇ ਨਾਲ ਹੀ ਤਿਉਹਾਰਾਂ ਦਾ ਸੀਜ਼ਨ ਕੁਝ ਹੀ ਦਿਨਾਂ 'ਚ ਸ਼ੁਰੂ ਹੋ ਜਾਵੇਗਾ। ਨਵਰਾਤਰੀ, ਦੁਸਹਿਰਾ, ਦੀਵਾਲੀ ਅਤੇ ਛਠ ਦੇ ਮੌਕੇ 'ਤੇ ਲੋਕ ਵੱਡੀ ਗਿਣਤੀ 'ਚ ਆਪਣੇ ਘਰਾਂ ਨੂੰ ਜਾਂਦੇ ਹਨ। ਅਜਿਹੇ 'ਚ ਹਵਾਈ ਈਂਧਨ ਦੀਆਂ ਕੀਮਤਾਂ 'ਚ ਵਾਧੇ ਦਾ ਅਸਰ ਹਵਾਈ ਕਿਰਾਏ 'ਤੇ ਵੀ ਦੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ 'ਚ ਏਅਰਲਾਈਨਜ਼ ਕੰਪਨੀਆਂ ਆਪਣੇ ਗਾਹਕਾਂ 'ਤੇ ਇਹ ਬੋਝ ਪਾ ਸਕਦੀਆਂ ਹਨ ਅਤੇ ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਤੁਹਾਡੇ ਲਈ ਮਹਿੰਗੀ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ