ਪਹਿਲਾਂ ਹੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ, 2 ਦਿਨ ਬੰਦ ਰਹਿਣਗੇ ਬੰਕ
Punjab News: ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਨੇ ਵੀਰਵਾਰ ਨੂੰ ਕਿਹਾ ਕਿ 24 ਅਤੇ 25 ਮਾਰਚ ਨੂੰ ਉਸ ਦੀ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਨਿਰਧਾਰਤ ਸਮੇਂ ਅਨੁਸਾਰ ਚੱਲੇਗੀ।

Punjab News: ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਨੇ ਵੀਰਵਾਰ ਨੂੰ ਕਿਹਾ ਕਿ 24 ਅਤੇ 25 ਮਾਰਚ ਨੂੰ ਉਸ ਦੀ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਨਿਰਧਾਰਤ ਸਮੇਂ ਅਨੁਸਾਰ ਚੱਲੇਗੀ। UFBU ਨੇ ਕਿਹਾ ਕਿ ਕਰਮਚਾਰੀ ਸੰਗਠਨ ਦੀਆਂ ਮੁੱਖ ਮੰਗਾਂ 'ਤੇ ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਨਾਲ ਗੱਲਬਾਤ ਦਾ ਕੋਈ ਸਕਾਰਾਤਮਕ ਨਤੀਜਾ ਨਹੀਂ ਨਿਕਲਿਆ।
ਪੰਜ ਦਿਨ ਦੇ ਕੰਮ ਦੇ ਹਫਤੇ ਸਣੇ ਕਈ ਮੁੱਦੇ ਚੁੱਕੇ
ਆਈਬੀਏ (IBA) ਨਾਲ ਮੀਟਿੰਗ ਵਿੱਚ ਯੂਐਫਬੀਯੂ (UFBU) ਦੇ ਮੈਂਬਰਾਂ ਨੇ ਸਾਰੇ ਕਾਡਰਾਂ ਵਿੱਚ ਭਰਤੀ ਅਤੇ ਪੰਜ ਦਿਨ ਦੇ ਕੰਮ ਦੇ ਹਫ਼ਤੇ ਸਮੇਤ ਕਈ ਮੁੱਦੇ ਉਠਾਏ। ਨੈਸ਼ਨਲ ਕਨਫੈਡਰੇਸ਼ਨ ਆਫ ਬੈਂਕ ਇੰਪਲਾਈਜ਼ (NCBE) ਦੇ ਜਨਰਲ ਸਕੱਤਰ ਐਲ ਚੰਦਰਸ਼ੇਖਰ ਨੇ ਕਿਹਾ ਕਿ ਮੀਟਿੰਗ ਦੇ ਬਾਵਜੂਦ ਮੁੱਖ ਮੁੱਦੇ ਅਣਸੁਲਝੇ ਹਨ। ਨੌਂ ਬੈਂਕ ਕਰਮਚਾਰੀ ਯੂਨੀਅਨਾਂ ਦੀ ਯੂਨੀਫਾਈਡ ਬਾਡੀ ਯੂਐਫਬੀਯੂ (UFBU) ਨੇ ਪਹਿਲਾਂ ਇਨ੍ਹਾਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਸੀ।
ਵਿੱਤੀ ਸੇਵਾਵਾਂ ਵਿਭਾਗ ਦੀਆਂ ਹਿਦਾਇਤਾਂ ਵਾਪਸ ਲੈਣ ਦੀ ਕੀਤੀ ਮੰਗ
ਇਸ ਤੋਂ ਇਲਾਵਾ ਯੂਨੀਅਨ ਨੇ ਵਿੱਤੀ ਸੇਵਾਵਾਂ ਵਿਭਾਗ (DFS) ਦੀਆਂ ਤਾਜ਼ਾ ਹਦਾਇਤਾਂ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਇਹ ਹਦਾਇਤਾਂ ਮੁਲਾਜ਼ਮਾਂ ਦੀ ਨੌਕਰੀ ਦੀ ਸੁਰੱਖਿਆ ਲਈ ਖਤਰਾ ਪੈਦਾ ਕਰਦੀਆਂ ਹਨ। ਨਾਲ ਹੀ, ਇਸ ਦਾ ਕਰਮਚਾਰੀਆਂ 'ਤੇ ਬੁਰਾ ਪ੍ਰਭਾਵ ਪਵੇਗਾ। UFBU ਨੇ ਵੀ DFS ਦੁਆਰਾ ਜਨਤਕ ਖੇਤਰ ਦੇ ਬੈਂਕਾਂ ਦੇ "ਮਾਈਕਰੋ-ਮੈਨੇਜਮੈਂਟ" ਦਾ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਇਹ ਬੈਂਕ ਬੋਰਡਾਂ ਦੀ ਖੁਦਮੁਖਤਿਆਰੀ ਨੂੰ ਕਮਜ਼ੋਰ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















