ਪੜਚੋਲ ਕਰੋ

ਦੇਸ਼ ਭਰ 'ਚ ਬੈਂਕਿੰਗ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ, ਕੱਲ੍ਹ ਵੀ ਰਹੇਗੀ ਹੜਤਾਲ

ਯੂਨਾਇਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਦੇ ਸੱਦੇ ’ਤੇ ਜਨਤਕ ਖੇਤਰ ਦੇ ਬੈਂਕਾਂ ਦੀ ਹੜਤਾਲ ਨਾਲ ਸੋਮਵਾਰ ਨੂੰ ਮੁਲਕ ਵਿੱਚ ਬੈਂਕ ਵਿੱਚ ਚੈੱਕ ਕਲੀਅਰੈਂਸ ਸਮੇਤ ਹੋਰਨਾਂ ਬੈਂਕ ਸੇਵਾਵਾਂ ਪ੍ਰਭਾਵਿਤ ਹੋਈਆਂ। ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਿਜੀਕਰਨ ਦੇ ਸਰਕਾਰ ਦੇ ਐਲਾਨ ਖ਼ਿਲਾਫ਼ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।

ਨਵੀਂ ਦਿੱਲੀ: ਯੂਨਾਇਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਦੇ ਸੱਦੇ ’ਤੇ ਜਨਤਕ ਖੇਤਰ ਦੇ ਬੈਂਕਾਂ ਦੀ ਹੜਤਾਲ ਨਾਲ ਸੋਮਵਾਰ ਨੂੰ ਮੁਲਕ ਵਿੱਚ ਬੈਂਕ ਵਿੱਚ ਚੈੱਕ ਕਲੀਅਰੈਂਸ ਸਮੇਤ ਹੋਰਨਾਂ ਬੈਂਕ ਸੇਵਾਵਾਂ ਪ੍ਰਭਾਵਿਤ ਹੋਈਆਂ। ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਿਜੀਕਰਨ ਦੇ ਸਰਕਾਰ ਦੇ ਐਲਾਨ ਖ਼ਿਲਾਫ਼ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।

ਯੂਐਫਬੀਯੂ ਨੇ 15 ਤੇ 16 ਮਾਰਚ ਨੂੰ ਦੋ ਦਿਨ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਜਥੇਬੰਦੀ ਦਾ ਦਾਅਵਾ ਹੈ ਕਿ 10 ਲੱਖ ਬੈਂਕ ਮੁਲਾਜ਼ਮ ਤੇ ਅਧਿਕਾਰੀ ਇਸ ਹੜਤਾਲ ਵਿੱਚ ਸ਼ਾਮਲ ਹੋਏ। ਯੂਐਫਬੀਯੂ ਬੈਂਕ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਨੌਂ ਯੂਨੀਅਨਾਂ ਦਾ ਇਕ ਸਾਂਝਾ ਮੰਚ ਹੈ। ਹਾਲਾਂਕਿ, ਇਸ ਦੌਰਾਨ ਨਿਜੀ ਖੇਤਰ ਦੇ ਬੈਂਕਾਂ ਆਈਸੀਆਈਸੀਆਈ, ਐਚਡੀਐਫਸੀ ਤੇ ਐਕਸਿਸ ਬੈਂਕ ਦੀਆਂ ਸ਼ਾਖਾਵਾਂ ਵਿੱਚ ਕੰਮ ਆਮ ਵਾਂਗ ਜਾਰੀ ਰਿਹਾ। ਨਿੱਜੀ ਖੇਤਰ ਦੇ ਬੈਂਕ ਇਸ ਹੜਤਾਲ ਵਿੱਚ ਸ਼ਾਮਲ ਨਹੀਂ ਹਨ।

ਬੈਂਕਾਂ ਦੀ ਹੜਤਾਲ ਬਾਰੇ ਦੱਸ ਦਈਏ ਕਿ ਇਸ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਇਸ ਸਾਲ ਸਰਕਾਰ ਦੋ ਸਰਕਾਰੀ ਬੈਂਕਾਂ ਤੇ ਇੱਕ ਬੀਮਾ ਕੰਪਨੀ ਦਾ ਨਿੱਜੀਕਰਨ ਕਰ ਰਹੀ ਹੈ। ਸਰਕਾਰ ਦੇ ਇਸ ਫੈਸਲੇ ਵਿਰੁੱਧ 9 ਸਰਕਾਰੀ ਬੈਂਕਾਂ ਦੀ ਯੂਨੀਅਨ, ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਾਂ ਨੇ ਸੋਮਵਾਰ ਤੇ ਮੰਗਲਵਾਰ ਨੂੰ ਹੜਤਾਲ ਦਾ ਐਲਾਨ ਕੀਤਾ ਹੈ।

ਇਸ ਹੜਤਾਲ ਕਾਰਨ ਬੈਂਕਾਂ ਦੇ 10 ਲੱਖ ਕਰਮਚਾਰੀ ਦੋ ਦਿਨਾਂ ਤੱਕ ਕੰਮ ‘ਤੇ ਨਹੀਂ ਆਉਣਗੇ, ਜਿਸ ਕਾਰਨ ਬੈਂਕਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਪਿਛਲੇ 4 ਸਾਲਾਂ ਵਿੱਚ 14 ਜਨਤਕ ਬੈਂਕਾਂ ਨੂੰ ਮਰਜ ਕਰ ਦਿੱਤਾ ਗਿਆ ਹੈ। ਇਸ ਸਮੇਂ ਦੇਸ਼ ਵਿੱਚ 12 ਸਰਕਾਰੀ ਬੈਂਕ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਗਿਣਤੀ 10 'ਤੇ ਆ ਜਾਵੇਗੀ। ਦੋ ਬੈਂਕਾਂ ਦਾ ਨਿੱਜੀਕਰਨ ਵਿੱਤੀ ਸਾਲ 2021-22 ਵਿਚ ਕੀਤਾ ਜਾਵੇਗਾ।

ਦੱਸ ਦਈਏ ਕਿ ਯੂਐਫਬੀਯੂ ਦੇ ਮੈਂਬਰਾਂ ਵਿੱਚ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (ਏਆਈਬੀਈਏ), ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਏਆਈਬੀਓਸੀ), ਨੈਸ਼ਨਲ ਕਨਫੈਡਰੇਸ਼ਨ ਆਫ ਬੈਂਕ ਕਰਮਚਾਰੀ (ਐਨਸੀਬੀਈ), ਆਲ ਇੰਡੀਆ ਬੈਂਕ ਅਫਸਰ ਐਸੋਸੀਏਸ਼ਨ (ਏਆਈਬੀਓਏ) ਤੇ ਬੈਂਕ ਇੰਪਲਾਈਜ਼ ਕਨਫੈਡਰੇਸ਼ਨ ਆਫ ਇੰਡੀਆ (ਬੀਈਸੀਆਈ) ਆਦਿ ਸ਼ਾਮਲ ਹਨ। ਇੰਡੀਅਨ ਨੈਸ਼ਨਲ ਬੈਂਕ ਇੰਪਲਾਈਜ਼ ਫੈਡਰੇਸ਼ਨ (ਆਈਐਨਬੀਐਫਐਫ), ਇੰਡੀਅਨ ਨੈਸ਼ਨਲ ਬੈਂਕ ਆਫੀਸਰਜ਼ ਕਾਂਗਰਸ (ਆਈਐਨਬੀਓਸੀ), ਨੈਸ਼ਨਲ ਆਰਗੇਨਾਈਜ਼ੇਸ਼ਨ ਆਫ਼ ਬੈਂਕ ਵਰਕਰ (ਐਨਓਬੀਡਬਲਯੂ) ਅਤੇ ਨੇਸ਼ਨ ਆਰਗੇਨਾਈਜ਼ੇਸ਼ਨ ਆਫ਼ ਬੈਂਕ ਅਧਿਕਾਰੀਆਂ (ਐਨਓਬੀਓ) ਵੀ ਇਸ ਹੜਤਾਲ ਵਿਚ ਸ਼ਾਮਲ ਹਨ।

ਟਾਪ ਹੈਡਲਾਈਨ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Bank Holiday : 20 ਤੋਂ 26 ਜੁਲਾਈ ਦਰਮਿਆਨ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਤੁਹਾਡੇ ਸ਼ਹਿਰ 'ਚ ਵੀ ਹੈ ਸਰਕਾਰੀ ਛੁੱਟੀ
Bank Holiday : 20 ਤੋਂ 26 ਜੁਲਾਈ ਦਰਮਿਆਨ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਤੁਹਾਡੇ ਸ਼ਹਿਰ 'ਚ ਵੀ ਹੈ ਸਰਕਾਰੀ ਛੁੱਟੀ
Gold- Silver Price Today: ਹਫ਼ਤੇ ਭਰ 'ਚ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? ਅੱਜ ਸਸਤਾ ਜਾਂ ਮਹਿੰਗਾ; ਜਾਣੋ 22-24 ਅਤੇ 18 ਕੈਰੇਟ ਦੀ ਕਿੰਨੀ ਕੀਮਤ...
ਹਫ਼ਤੇ ਭਰ 'ਚ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? ਅੱਜ ਸਸਤਾ ਜਾਂ ਮਹਿੰਗਾ; ਜਾਣੋ 22-24 ਅਤੇ 18 ਕੈਰੇਟ ਦੀ ਕਿੰਨੀ ਕੀਮਤ...
Petrol- Diesel Price Today: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ ਅੱਜ ਕਿੰਨਾ ਸਸਤਾ ਹੋਇਆ ਤੇਲ? ਇਨ੍ਹਾਂ ਵੱਡੇ ਸ਼ਹਿਰਾਂ 'ਚ ਇੰਨੀ ਕੀਮਤ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ ਅੱਜ ਕਿੰਨਾ ਸਸਤਾ ਹੋਇਆ ਤੇਲ? ਇਨ੍ਹਾਂ ਵੱਡੇ ਸ਼ਹਿਰਾਂ 'ਚ ਇੰਨੀ ਕੀਮਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget