(Source: ECI/ABP News/ABP Majha)
Bank Strike: ਬੈਂਕਿੰਗ ਜਥੇਬੰਦੀਆਂ ਵੱਲੋਂ ਵੀ ਕਿਸਾਨ ਅੰਦੋਲਨ ਵਾਂਗ ਸੜਕਾਂ 'ਤੇ ਆਉਣ ਦੀ ਚੇਤਾਵਨੀ
ਆਲ ਇੰਡੀਆ ਬੈਂਕ ਆਫੀਸਰਜ਼ ਐਸੋਸੀਏਸ਼ਨ (ਏਆਈਬੀਓਸੀ) ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਅਗਲਾ ਕਦਮ ਕਿਸਾਨ ਅੰਦੋਲਨ ਵਾਂਗ ਅਣਮਿੱਥੇ ਸਮੇਂ ਦੀ ਹੜਤਾਲ ਵੀ ਹੋ ਸਕਦਾ ਹੈ।
ਨਵੀਂ ਦਿੱਲੀ: ਕਿਸਾਨ ਲੀਡਰ ਰਾਕੇਸ਼ ਟਿਕੈਤ (Farmer leader Rakesh Tikait) ਨੇ ਦਾਅਵਾ ਕੀਤਾ ਹੈ ਕਿ 2021 ਅੰਦੋਲਨਾਂ ਦਾ ਸਾਲ ਹੋਏਗਾ। ਇਸੇ ਦਿਸ਼ਾ ਵਿੱਚ ਹੁਣ ਬੈਂਕਿੰਗ ਜਥੇਬੰਦੀਆਂ (Banking organizations) ਨੇ ਵੀ ਕਿਸਾਨ ਅੰਦੋਲਨ ਵਾਂਗ ਅਣਮਿੱਥੇ ਸਮੇਂ ਦੀ ਹੜਤਾਲ (ndefinite strike) ਦੀ ਚੇਤਾਵਨੀ ਦਿੱਤੀ ਹੈ। ਅਹਿਮ ਗੱਲ ਹੈ ਕਿ ਵੱਖ-ਵੱਖ ਵਰਗਾਂ ਦੀ ਅਗਵਾਈ ਕਰਨ ਵਾਲੀਆਂ ਇਹ ਜਥੇਬੰਦੀਆਂ ਇੱਕ-ਦੂਜੇ ਦੀ ਡਟ ਕੇ ਹਮਾਇਤ ਉੱਪਰ ਉੱਤਰ ਆਈਆਂ ਹਨ।
ਆਲ ਇੰਡੀਆ ਬੈਂਕ ਆਫੀਸਰਜ਼ ਐਸੋਸੀਏਸ਼ਨ (AIBOC) ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਅਗਲਾ ਕਦਮ ਕਿਸਾਨ ਅੰਦੋਲਨ ਵਾਂਗ ਅਣਮਿੱਥੇ ਸਮੇਂ ਦੀ ਹੜਤਾਲ ਵੀ ਹੋ ਸਕਦਾ ਹੈ। ਏਆਈਬੀਓਸੀ ਦੇ ਜਨਰਲ ਸਕੱਤਰ ਸੌਮਿਆ ਦੱਤਾ ਨੇ ਕਿਹਾ ਕਿ ਉਹ ਆਪਣੀਆਂ ਬ੍ਰਾਂਚਾਂ ਰਾਹੀਂ ਕਰੋੜਾਂ ਲੋਕਾਂ ਨਾਲ ਜੁੜੇ ਹੋਏ ਹਨ। ਉਹ ਲੋਕਾਂ ਨੂੰ ਸਰਕਾਰ ਦੀਆਂ ਗਲਤ ਨੀਤੀਆਂ ਬਾਰੇ ਜਾਣੂ ਕਰਵਾ ਰਹੇ ਹਨ ਕਿ ਉਹ ਇਨ੍ਹਾਂ ਤੋਂ ਕਿਵੇਂ ਪ੍ਰਭਾਵਿਤ ਹੋਣਗੇ।
ਦੱਸ ਦਈਏ ਕਿ ਦੇਸ਼ ਭਰ ਵਿੱਚ ਬੈਂਕਾਂ ਦੀ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਹੈ। ਅੱਜ ਵੀ ਸਰਕਾਰੀ ਬੈਂਕਾਂ ’ਚ ਨਕਦੀ ਕਢਵਾਉਣ, ਜਮ੍ਹਾਂ ਕਰਾਉਣ, ਚੈੱਕ ਲਾਉਣ ਤੇ ਕਾਰੋਬਾਰੀ ਲੈਣ-ਦੇਣ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਜਨਤਕ ਖੇਤਰ ਦੀਆਂ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦੀ ਤਜਵੀਜ਼ ਵਿਰੁੱਧ ਸਰਕਾਰੀ ਬੈਂਕਾਂ ਦੀ ਦੋ ਰੋਜਾ ਹੜਤਾਲ ਚੱਲ ਰਹੀ ਹੈ।
ਨੌਂ ਯੂਨੀਅਨਾਂ ਦੀ ਜਥੇਬੰਦੀ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਨੇ 15 ਤੇ 16 ਮਾਰਚ ਨੂੰ ਹੜਤਾਲ ਦਾ ਸੱਦਾ ਦਿੱਤਾ ਹੈ। ਯੂਨੀਅਨ ਨੇ ਦਾਅਵਾ ਕੀਤਾ ਕਿ 10 ਲੱਖ ਬੈਂਕ ਮੁਲਾਜ਼ਮ ਤੇ ਅਧਿਕਾਰੀ ਇਸ ਹੜਤਾਲ ’ਚ ਸ਼ਾਮਲ ਹੋ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਪਿਛਲੇ ਮਹੀਨੇ ਪੇਸ਼ ਆਮ ਬਜਟ ’ਚ ਸਰਕਾਰ ਦੀ ਅਪਵੇਸ਼ ਯੋਜਨਾ ਤਹਿਤ ਦੋ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਸੀ।
ਸੌਮਿਆ ਦੱਤਾ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਅਰਥਚਾਰੇ ’ਤੇ ਮਾੜਾ ਅਸਰ ਪਵੇਗਾ। ਇਸ ਦਾ ਨਤੀਜਾ ਸੂਬਿਆਂ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੀ ਦਿਖਾਈ ਦੇਵੇਗਾ। ਉਨ੍ਹਾਂ ਕਿਹਾ ਕਿ ਕੁਝ ਸਿਖਰਲੇ ਪੱਧਰ ਦੇ ਕਰਮਚਾਰੀਆਂ ਨੂੰ ਛੱਡ ਕੇ ਬੈਂਕਾਂ ਦੇ ਸਾਰੇ ਮੁਲਾਜ਼ਮ ਇਸ ਦੋ ਰੋਜ਼ਾ ਹੜਤਾਲ ’ਚ ਸ਼ਾਮਲ ਹੋਏ ਹਨ।
ਇਹ ਵੀ ਪੜ੍ਹੋ: ਅਮਿਤ ਸ਼ਾਹ ਨੂੰ ਕਿਉਂ ਕਰਨੀ ਪਈ ਝਾੜਗ੍ਰਾਮ ਰੈਲੀ ਰੱਦ? ਭੀੜ ਘੱਟ ਜਾਂ ਹੈਲੀਕਾਪਟਰ ’ਚ ਖ਼ਰਾਬੀ ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904