ਇਹ ਦੋ ਦਿਨ ਬੰਦ ਰਹਿਣਗੇ ਬੈਂਕ, ਨਿੱਜੀਕਰਨ ਦੇ ਵਿਰੋਧ 'ਚ ਹੜਤਾਲ 'ਤੇ ਬੈਂਕ ਕਰਮਚਾਰੀ

abp sanjha Updated at: 06 Dec 2021 07:45 PM (IST)

ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ 'ਚ ਜਨਤਕ ਖੇਤਰ ਦੇ ਬੈਂਕ ਕਰਮਚਾਰੀ ਇਸ ਮਹੀਨੇ ਦੋ ਦਿਨਾਂ ਦੀ ਹੜਤਾਲ 'ਤੇ ਜਾਣਗੇ।

Bank

NEXT PREV

Bank Strike: ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ 'ਚ ਜਨਤਕ ਖੇਤਰ ਦੇ ਬੈਂਕ ਕਰਮਚਾਰੀ ਇਸ ਮਹੀਨੇ ਦੋ ਦਿਨਾਂ ਦੀ ਹੜਤਾਲ 'ਤੇ ਜਾਣਗੇ। ਕੇਂਦਰ ਸਰਕਾਰ ਵੱਲੋਂ ਬੈਂਕਾਂ ਦੇ ਨਿੱਜੀਕਰਨ ਸਬੰਧੀ ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲ ਦੇ ਵਿਰੋਧ ਵਿੱਚ ਬੈਂਕ ਕਰਮਚਾਰੀ ਹੜਤਾਲ ’ਤੇ ਹਨ।


ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤੇ ਜਾ ਰਹੇ ਬੈਂਕਿੰਗ ਕਾਨੂੰਨ (ਸੋਧ) ਬਿੱਲ, 2021 ਦੇ ਖਿਲਾਫ 16 ਅਤੇ 17 ਦਸੰਬਰ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ।



ਇਕ ਸਮਾਚਾਰ ਏਜੰਸੀ ਮੁਤਾਬਕ ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਏ.ਆਈ.ਬੀ.ਓ.ਸੀ.) ਦੇ ਜਨਰਲ ਸਕੱਤਰ ਸੰਜੇ ਦਾਸ ਨੇ ਕਿਹਾ ਕਿ ਜਨਤਕ ਖੇਤਰ ਦੇ ਬੈਂਕਾਂ ਦਾ ਨਿੱਜੀਕਰਨ ਅਰਥਵਿਵਸਥਾ ਦੇ ਤਰਜੀਹੀ ਖੇਤਰਾਂ ਨੂੰ ਨੁਕਸਾਨ ਪਹੁੰਚਾਏਗਾ ਅਤੇ ਸਵੈ-ਸਹਾਇਤਾ ਸਮੂਹਾਂ, ਗ੍ਰਾਮੀਣ ਅਰਥਵਿਵਸਥਾ ਨੂੰ ਕਰਜ਼ੇ ਦੇ ਪ੍ਰਵਾਹ ਨੂੰ ਵੀ ਪ੍ਰਭਾਵਿਤ ਕਰੇਗਾ।- ਯੂਨੀਅਨ


ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA) ਦੇ ਜਨਰਲ ਸਕੱਤਰ ਸੀਐਚ ਵੈਂਕਟਚਲਮ ਨੇ ਕਿਹਾ, “ਪਿਛਲੇ 25 ਸਾਲਾਂ ਤੋਂ, UFBU ਦੇ ਬੈਨਰ ਹੇਠ, ਅਸੀਂ ਬੈਂਕਿੰਗ ਖੇਤਰ ਵਿੱਚ ਅਜਿਹੇ ਸੁਧਾਰਾਂ ਦਾ ਵਿਰੋਧ ਕਰ ਰਹੇ ਹਾਂ, ਜੋ ਜਨਤਕ ਖੇਤਰ ਦੇ ਬੈਂਕਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ।'


ਰਾਕੇਸ਼ ਟਿਕਟ ਨੇ ਵੀ ਟਵੀਟ ਕੀਤਾ





















ਕਿਸਾਨ ਆਗੂ ਰਾਕੇਸ਼ ਟਿਕਟ ਨੇ ਵੀ ਇਸ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਪਹਿਲਾਂ ਹੀ ਚੇਤਾਵਨੀ ਦਿੰਦੇ ਰਹੇ ਹਨ ਕਿ ਅਗਲਾ ਨਿਸ਼ਾਨਾ ਬੈਂਕ ਹੋ ਸਕਦੇ ਹਨ।


UFBU ਦੇ ਮੈਂਬਰਾਂ ਵਿੱਚ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA), ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (AIBOC), ਨੈਸ਼ਨਲ ਕਨਫੈਡਰੇਸ਼ਨ ਆਫ ਬੈਂਕ ਇੰਪਲਾਈਜ਼ (NCBE), ਆਲ ਇੰਡੀਆ ਬੈਂਕ ਆਫੀਸਰਜ਼ ਐਸੋਸੀਏਸ਼ਨ (AIBOA) ਅਤੇ ਬੈਂਕ ਇੰਪਲਾਈਜ਼ ਕਨਫੈਡਰੇਸ਼ਨ ਆਫ ਇੰਡੀਆ (BEFI) ਸ਼ਾਮਲ ਹਨ।

Published at: 06 Dec 2021 07:45 PM (IST)

- - - - - - - - - Advertisement - - - - - - - - -

© Copyright@2025.ABP Network Private Limited. All rights reserved.