Good News for Farmer: ਦੀਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਇੱਕ ਖੁਸ਼ਖਬਰੀ ਆਈ ਹੈ। ਦਰਅਸਲ, ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਦਾ ਲਾਭ ਕਿਸਾਨਾਂ ਨੂੰ ਮਿਲੇਗਾ। ਇਹ ਕਦਮ ਦੀਵਾਲੀ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਚੁੱਕਿਆ ਹੈ। ਨਾਲ ਹੀ ਹਰਿਆਣਾ ਸਰਕਾਰ ਨੇ ਗੰਨੇ ਦੀ ਕੀਮਤ ਵਿੱਚ 14 ਰੁਪਏ ਦਾ ਵਾਧਾ ਕੀਤਾ ਹੈ। ਇਸ ਕਾਰਨ ਗੰਨੇ ਦੀ ਪ੍ਰਤੀ ਕੁਇੰਟਲ ਕੀਮਤ ਵਧ ਗਈ ਹੈ।
ਗੰਨੇ ਦੀ ਕੀਮਤ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਮੌਜੂਦਾ ਪਿੜਾਈ ਸੀਜ਼ਨ ਲਈ ਗੰਨੇ ਦੀ ਕੀਮਤ 14 ਤੋਂ 386 ਰੁਪਏ ਪ੍ਰਤੀ ਕੁਇੰਟਲ ਵਧਾਉਣ ਦਾ ਐਲਾਨ ਕੀਤਾ ਹੈ। ਫਿਲਹਾਲ ਇਹ 372 ਰੁਪਏ ਪ੍ਰਤੀ ਕੁਇੰਟਲ ਸੀ। ਖੱਟਰ ਨੇ ਸੋਸ਼ਲ ਮੀਡੀਆ 'ਤੇ ਇਸ ਦਾ ਐਲਾਨ ਵੀ ਕੀਤਾ ਹੈ। ਉਮੀਦ ਹੈ ਕਿ ਗੰਨੇ ਦੇ ਭਾਅ ਵਧਣ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ।
Stock Market Opening: ਸਟਾਕ ਮਾਰਕੀਟ ਦੀ ਸੁਸਤ ਸ਼ੁਰੂਆਤ, ਨਿਫਟੀ 19400 ਦੇ ਕਰੀਬ ਤਾਂ ਸੈਂਸੈਕਸ 65,000 ਦੇ ਪਾਰ
ਇਹ ਹੈ ਨਵਾਂ ਰੇਟ
ਖੱਟਰ ਨੇ ਪੋਸਟ ਕੀਤਾ ਹੈ ਸਾਡੇ ਕਿਸਾਨਾਂ ਲਈ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਇਹ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਹੋਵੇਗਾ।'' ਪੰਜਾਬ ਦੇ ਗੁਆਂਢੀ ਸੂਬੇ ਵਿੱਚ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਹੈ। ਖੱਟਰ ਨੇ ਇਹ ਵੀ ਐਲਾਨ ਕੀਤਾ ਕਿ ਅਗਲੇ ਸਾਲ ਇਹ ਰੇਟ ਵਧਾ ਕੇ 400 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਜਾਵੇਗਾ। 386 ਰੁਪਏ ਪ੍ਰਤੀ ਕੁਇੰਟਲ ਦੀ ਨਵੀਂ ਕੀਮਤ ਮੌਜੂਦਾ ਪਿੜਾਈ ਸੀਜ਼ਨ ਤੋਂ ਲਾਗੂ ਹੋਵੇਗੀ।
ਅਗਲੇ ਸਾਲ ਵੀ ਵਧ ਸਕਦੀ ਹੈ ਕੀਮਤ
ਇਸ ਤੋਂ ਪਹਿਲਾਂ ਜਨਵਰੀ ਵਿੱਚ ਖੱਟਰ ਨੇ ਗੰਨੇ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ ਕੀਤਾ ਸੀ, ਜਿਸ ਕਾਰਨ ਫਸਲ ਦਾ ਰੇਟ 372 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਸੀ। ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਜੇ ਅਗਲੇ ਸਾਲ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਗੰਨੇ ਦਾ ਭਾਅ ਘੱਟੋ-ਘੱਟ 450 ਰੁਪਏ ਪ੍ਰਤੀ ਕੁਇੰਟਲ ਤੱਕ ਵਧਾ ਦਿੱਤਾ ਜਾਵੇਗਾ।