ਪੜਚੋਲ ਕਰੋ

ਵਿੱਤ ਮੰਤਰੀ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਲਈ ਵੱਡਾ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤਾਰਾਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਐਲਾਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਬਾਰੇ ਵੀਰਵਾਰ ਨੂੰ ਦੂਜੀ ਵਾਰ ਪ੍ਰੈੱਸ ਕਾਨਫਰੰਸ ਕੀਤੀ।

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitaram) ਨੇ ਅੱਜ ਆਪਣੀ ਦੂਜੀ ਪ੍ਰੈੱਸ ਕਾਨਫਰੰਸ ਵਿੱਚ ਪ੍ਰਵਾਸੀ ਮਜ਼ਦੂਰਾਂ, ਸਟਰੀਟ ਵਿਕਰੇਤਾਵਾਂ, ਛੋਟੇ ਕਾਰੋਬਾਰੀਆਂ ਤੇ ਛੋਟੇ ਕਿਸਾਨਾਂ (workers and small businessmen) ਬਾਰੇ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 31 ਮਈ ਤੱਕ ਕਿਸਾਨਾਂ ਨੂੰ ਵਿਆਜ਼ ਤੋਂ ਛੋਟ ਦਿੱਤੀ ਗਈ ਹੈ। 25 ਲੱਖ ਨਵੇਂ ਕਿਸਾਨ ਕ੍ਰੈਡਿਟ ਕਾਰਡ ਦਿੱਤੇ ਗਏ ਹਨ। ਪ੍ਰੈੱਸ ਕਾਨਫਰੰਸ ਵਿੱਚ ਇਹ ਵੱਡੇ ਐਲਾਨ ਕੀਤੇ ਗਏ: ਸਹਿਕਾਰੀ ਤੇ ਪੇਂਡੂ ਬੈਂਕਾਂ ਨੂੰ 29500 ਕਰੋੜ ਦਾ ਕਰਜ਼ਾ। ਅੱਜ ਪ੍ਰਵਾਸੀ ਮਜ਼ਦੂਰਾਂ, ਛੋਟੇ ਕਿਸਾਨਾਂ, ਸਟਰੀਟ ਵੈਂਡਰਾਂ ਆਦਿ ਲਈ ਕੁੱਲ 9 ਐਲਾਨ ਕੀਤੇ ਜਾ ਰਹੇ ਹਨ। 3 ਕਰੋੜ ਕਿਸਾਨਾਂ ਨੂੰ ਦਿੱਤੇ ਗਏ 422,000 ਕਰੋੜ ਦੇ ਖੇਤੀਬਾੜੀ ਕਰਜ਼ਿਆਂ ਵਿੱਚੋਂ ਪਿਛਲੇ ਤਿੰਨ ਮਹੀਨਿਆਂ ਦੀ ਕਿਸ਼ਤ ਦੇਣ ਲਈ ਰਾਹਤ ਦਿੱਤੀ ਹੈ। ਵਿਆਜ 'ਤੇ ਮਦਦ ਕੀਤੀ। 25 ਲੱਖ ਨਵੇਂ ਕਿਸਾਨ ਕ੍ਰੈਡਿਟ ਕਾਰਡ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦੀ ਸੀਮਾ 25000 ਕਰੋੜ ਹੋਵੇਗੀ। ਖੇਤੀ ਕਰਜ਼ੇ ਲਈ ਵਿਆਜ 'ਤੇ ਮਦਦ ਤੇ ਤੁਰੰਤ ਅਦਾਇਗੀ ਲਈ ਤੈਅ ਅਵਧੀ 1 ਮਾਰਚ, 2020 ਤੋਂ 31 ਮਈ, 2020 ਤੱਕ ਵਧਾਈ ਜਾ ਰਹੀ ਹੈ। 1 ਮਾਰਚ ਤੋਂ 30 ਅਪਰੈਲ ਦੇ ਦਰਮਿਆਨ 86 ਹਜ਼ਾਰ 600 ਕਰੋੜ ਰੁਪਏ ਦੇ 63 ਲੱਖ ਕਰਜ਼ੇ ਜਾਰੀ ਕੀਤੇ ਗਏ। ਮਾਰਚ 2020 ‘ਚ ਨਾਬਾਰਡ ‘ਚ ਸਹਿਕਾਰੀ ਬੈਂਕਾਂ ਤੇ ਦਿਹਾਤੀ ਬੈਂਕਾਂ ਦੀ ਮਦਦ ਲਈ 29 ਹਜ਼ਾਰ 500 ਕਰੋੜ ਰੁਪਏ ਦਿੱਤੇ ਗਏ। ਰਾਜਾਂ ਨੂੰ ਖੇਤੀਬਾੜੀ ਉਤਪਾਦਾਂ ਦੀ ਖਰੀਦ ਲਈ ਮਾਰਚ 2020 ਤੋਂ ਹੁਣ ਤੱਕ 6700 ਕਰੋੜ ਰੁਪਏ ਦੀ ਕਾਰਜਕਾਰੀ ਪੂੰਜੀ ਦਿੱਤੀ ਜਾ ਚੁੱਕੀ ਹੈ। ਸ਼ਹਿਰੀ ਗਰੀਬਾਂ ਲਈ ਐਲਾਨ: ਸੂਬਿਆਂ ਨੂੰ ਰਾਜ ਆਫਤ ਪ੍ਰਬੰਧਨ ਫੰਡ ਵਿੱਚੋਂ ਖ਼ਰਚ ਕਰਨ ਦੀ ਇਜਾਜ਼ਤ ਦਿੱਤੀ। ਕੇਂਦਰ ਸਰਕਾਰ ਨੇ ਰਾਜਾਂ ਨੂੰ 11002 ਕਰੋੜ ਰੁਪਏ SDRF ਨੂੰ ਮਜ਼ਬੂਤ ਕਰਨ ਲਈ ਦਿੱਤੇ। ਇਸ ਤੋਂ ਆਸਰੇ ਬਣਾਏ ਗਏ, ਜਿਸ ਵਿੱਚ ਤਿੰਨ ਟਾਈਮ ਦਾ ਖਾਣੇ ਉਪਲਬਧ ਕਰਵਾਇਆ ਗਿਆ। 12 ਹਜ਼ਾਰ ਸਵੈ-ਸਹਾਇਤਾ ਸਮੂਹਾਂ ਨੇ 30 ਕਰੋੜ ਮਾਸਕ ਤੇ 1.20 ਲੱਖ ਲੀਟਰ ਸੈਨੀਟਾਈਜ਼ਰ ਤਿਆਰ ਕੀਤੇ। 15 ਮਾਰਚ ਤੋਂ ਬਾਅਦ 7200 ਹਜ਼ਾਰ ਨਵੇਂ ਸਵੈ-ਸਹਾਇਤਾ ਸਮੂਹਾਂ ਦਾ ਗਠਨ ਕੀਤਾ ਗਿਆ। ਮਨਰੇਗਾ ਵਰਕਰਾਂ ਲਈ ਸਰਕਾਰ ਨੇ ਇਹ ਕਦਮ ਚੁੱਕੇ: 14.62 ਕਰੋੜ ਕੰਮਕਾਜੀ ਕੰਮ 13 ਮਈ 2020 ਤੱਕ ਉਪਲਬਧ ਕਰਵਾਏ ਗਏ ਹਨ। 10 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ ਹਨ। ਮਨਰੇਗਾ ਤਹਿਤ 2.33 ਕਰੋੜ ਮਜ਼ਦੂਰਾਂ ਨੂੰ ਕੰਮ ਦਿੱਤਾ ਗਿਆ। ਪਿਛਲੇ ਸਾਲ ਦੇ ਮੁਕਾਬਲੇ 40 ਤੋਂ 50 ਪ੍ਰਤੀਸ਼ਤ ਵਧੇਰੇ ਲੋਕਾਂ ਨੂੰ ਕੰਮ ਦਿੱਤਾ ਗਿਆ। ਪਿਛਲੇ ਸਾਲ ਦੇ ਮੁਕਾਬਲੇ ਭੁਗਤਾਨ ਕੀਤੇ ਗਏ ਭੁਗਤਾਨ ਨੂੰ 185 ਤੋਂ ਵਧਾ ਕੇ 202 ਰੁਪਏ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਐਲਾਨ ਤੋਂ ਬਾਅਦ ਹੁਣ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਰੋਜ਼ਾਨਾ ਪ੍ਰੈੱਸ ਕਾਨਫਰੰਸ ਕਰਕੇ ਆਰਥਿਕ ਪੈਕੇਜ ਦਾ ਲੇਖਾ ਜੋਖਾ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਨੇ ਬੁੱਧਵਾਰ ਨੂੰ ਐਲਾਨ ਕੀਤੀ ਸੀ ਕਿ ਉਨ੍ਹਾਂ ਨੇ 6 ਲੱਖ ਕਰੋੜ ਰੁਪਏ ਦੀ ਕੁੱਲ ਖਰਚੇ ਮੁਤਾਬਕ ਕਦਮ ਚੁੱਕੇ ਤੇ ਰਿਪੋਰਟਾਂ ਮੁਤਾਬਕ ਆਰਬੀਆਈ ਅਤੇ ਸਰਕਾਰ ਦੇ ਪਹਿਲਾਂ ਕੀਤੇ ਐਲਾਨਾਂ ਨੂੰ ਜੋੜ ਕੇ ਅੰਦਾਜ਼ਨ 7 ਲੱਖ ਕਰੋੜ ਰੁਪਏ ਦੇ ਪੈਕੇਜ ਐਲਾਨੇ ਗਏ ਹਨ। ਇਸ ਤਰ੍ਹਾਂ ਵੇਖਿਆ ਜਾਵੇ ਤਾਂ ਹੁਣ ਤੱਕ ਲਗਪਗ 13 ਲੱਖ ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget