GST on online Gaming: ਆਨਲਾਈਨ ਗੇਮਿੰਗ ਦੇ ਸ਼ੌਕੀਨਾਂ ਨੂੰ ਭਾਰਤ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਆਨਲਾਈਨ ਗੇਮਿੰਗ ਲਈ ਹੁਣ 28 ਫੀਸਦ ਟੈਕਸ ਦੇਣਾ ਪਏਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਹੈ ਕਿ ਆਨਲਾਈਨ ਗੇਮਿੰਗ ’ਚ ਦਾਅ ’ਤੇ ਲੱਗਣ ਵਾਲੀ ਸਮੁੱਚੀ ਰਾਸ਼ੀ ’ਤੇ 28 ਫੀਸਦ ਟੈਕਸ ਲਾਉਣ ਦਾ ਫ਼ੈਸਲਾ 1 ਅਕਤੂਬਰ ਤੋਂ ਲਾਗੂ ਹੋ ਜਾਵੇਗਾ। 


ਸੀਤਾਰਾਮਨ ਨੇ ਜੀਐਸਟੀ ਕੌਂਸਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਮੀਟਿੰਗ ’ਚ ਦਿੱਲੀ, ਗੋਆ ਤੇ ਸਿੱਕਮ ਨੇ ਆਨਲਾਈਨ ਗੇਮਿੰਗ ਤੇ ਕੈਸੀਨੋ ’ਤੇ 28 ਫੀਸਦ ਟੈਕਸ ਲਾਉਣ ਦੇ ਫ਼ੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਹੈ। ਹਾਲਾਂਕਿ ਹੋਰ ਰਾਜਾਂ ਨੇ ਇਸ ਨੂੰ ਲਾਗੂ ਕਰਨ ਦੀ ਗੱਲ ਕਹੀ ਜਿਸ ਮਗਰੋਂ ਫ਼ੈਸਲਾ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। 


ਹੋਰ ਪੜ੍ਹੋ : ਪੈਨਸ਼ਨਰਾਂ ਨੂੰ ਝਟਕਾ! ਕੇਂਦਰ ਸਰਕਾਰ ਨੇ ਕੀਤਾ ਸਪਸ਼ਟ, ਪੈਨਸ਼ਨਾਂ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ



ਮਾਲ ਤੇ ਸੇਵਾ ਟੈਕਸ (ਜੀਐਸਟੀ) ਬਾਰੇ ਫ਼ੈਸਲਾ ਲੈਣ ਵਾਲੀ ਸਿਖਰਲੀ ਸੰਸਥਾ ਜੀਐੱਸਟੀ ਕੌਂਸਲ ’ਚ ਕੇਂਦਰੀ ਵਿੱਤ ਮੰਤਰੀ ਤੇ ਸਾਰੇ ਰਾਜਾਂ ਦੇ ਨੁਮਾਇੰਦੇ ਸ਼ਾਮਲ ਹਨ। ਕੌਂਸਲ ਦੀ ਪਿਛਲੇ ਮਹੀਨੇ ਹੋਈ ਮੀਟਿੰਗ ’ਚ ਆਨਲਾਈਨ ਗੇਮਿੰਗ, ਕੈਸੀਨੋ ਤੇ ਘੋੜਿਆਂ ਦੀ ਦੌੜ ’ਚ ਦਾਅ ’ਤੇ ਲੱਗਣ ਵਾਲੀ ਸਮੁੱਚੀ ਰਾਸ਼ੀ ’ਤੇ 28 ਫੀਸਦ ਜੀਐਸਟੀ ਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ। 



ਮੀਟਿੰਗ ਦੌਰਾਨ ਇਸ ਫ਼ੈਸਲੇ ਨੂੰ ਅਮਲ ’ਚ ਲਿਆਉਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਹੋਈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੇਂਦਰੀ ਤੇ ਸੂਬਾਈ ਕਾਨੂੰਨਾਂ ’ਚ ਜ਼ਰੂਰੀ ਤਬਦੀਲੀਆਂ ਤੋਂ ਬਾਅਦ ਆਨਲਾਈਨ ਗੇਮਿੰਗ ਬਾਰੇ ਨਵਾਂ ਟੈਕਸ 1 ਅਕਤੂਬਰ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਟੈਕਸ ਦੇ ਲਾਗੂ ਹੋਣ ਤੋਂ ਛੇ ਮਹੀਨੇ ਬਾਅਦ ਇਸ ਦੀ ਸਮੀਖਿਆ ਕੀਤੀ ਜਾਵੇਗੀ।


ਹੋਰ ਪੜ੍ਹੋ : 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਦਾ ਹੁਕਮ, ਰਿਪੋਰਟ ਤਿਆਰ ਕਰਨ ਦੀਆਂ ਹਦਾਇਤਾਂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।