ਕੰਮ ਦੀ ਗੱਲ! Ration Card ਦੇ ਨਿਯਮਾਂ 'ਚ ਵੱਡਾ ਬਦਲਾਅ! ਛੇਤੀ ਜਾਣ ਲਓ ਨਵੇਂ ਨਿਯਮ, ਨਹੀਂ ਤਾਂ ਮਿਲਣਾ ਬੰਦ ਹੋ ਜਾਵੇਗਾ ਮੁਫ਼ਤ ਰਾਸ਼ਨ
ਖੁਰਾਕ ਤੇ ਜਨਤਕ ਵੰਡ ਵਿਭਾਗ (Department of Food & Public Distribution) ਨੇ ਰਾਸ਼ਨ ਕਾਰਡ ਦੇ ਨਿਯਮਾਂ 'ਚ ਵੱਡਾ ਬਦਲਾਅ ਕਰਨ ਦੀ ਗੱਲ ਕਹੀ ਹੈ, ਜਿਸ ਦਾ ਸਿੱਧਾ ਅਸਰ ਕਰੋੜਾਂ ਲਾਭਪਾਤਰੀਆਂ 'ਤੇ ਪਵੇਗਾ।
Ration Card Update: ਰਾਸ਼ਨ ਕਾਰਡ ਧਾਰਕਾਂ (Ration Card Holder) ਲਈ ਅਹਿਮ ਖ਼ਬਰ ਹੈ। ਖੁਰਾਕ ਤੇ ਜਨਤਕ ਵੰਡ ਵਿਭਾਗ (Department of Food & Public Distribution) ਨੇ ਰਾਸ਼ਨ ਕਾਰਡ ਦੇ ਨਿਯਮਾਂ 'ਚ ਵੱਡਾ ਬਦਲਾਅ ਕਰਨ ਦੀ ਗੱਲ ਕਹੀ ਹੈ, ਜਿਸ ਦਾ ਸਿੱਧਾ ਅਸਰ ਕਰੋੜਾਂ ਲਾਭਪਾਤਰੀਆਂ 'ਤੇ ਪਵੇਗਾ। ਕੇਂਦਰ ਸਰਕਾਰ ਨੇ ਕੋਰੋਨਾ ਕਾਲ ਦੌਰਾਨ ਕਰੋੜਾਂ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੀਤਾ ਸੀ।
ਨਿਯਮਾਂ 'ਚ ਹੋ ਰਿਹਾ ਬਦਲਾਅ
ਸਰਕਾਰ ਨੇ ਦੱਸਿਆ ਹੈ ਕਿ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਵਾਲੇ ਯੋਗ ਲੋਕਾਂ ਲਈ ਤੈਅ ਮਾਪਦੰਡਾਂ 'ਚ ਸੋਧ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਨਵੇਂ ਮਾਪਦੰਡਾਂ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਸਬੰਧੀ ਕੇਂਦਰ ਨੇ ਸੂਬੇ ਨਾਲ ਗੱਲਬਾਤ ਵੀ ਕੀਤੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕੀ ਬਦਲਾਅ ਹੋਣ ਵਾਲਾ ਹੈ?
ਨਿਯਮ ਕਿਉਂ ਬਦਲ ਰਹੇ?
ਖੁਰਾਕ ਤੇ ਜਨਤਕ ਵੰਡ ਵਿਭਾਗ ਨੇ ਦੱਸਿਆ ਹੈ ਕਿ ਬਹੁਤ ਸਾਰੇ ਆਰਥਿਕ ਤੌਰ 'ਤੇ ਖੁਸ਼ਹਾਲ ਲੋਕ ਵੀ ਮੁਫ਼ਤ ਰਾਸ਼ਨ ਦੀ ਸਹੂਲਤ ਦਾ ਲਾਭ ਲੈ ਰਹੇ ਹਨ। ਇਸ ਦੇ ਮੱਦੇਨਜ਼ਰ ਵੰਡ ਮੰਤਰਾਲੇ ਨੇ ਮਾਪਦੰਡਾਂ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਨਿਯਮਾਂ 'ਚ ਪਾਰਦਰਸ਼ਿਤਾ ਵੇਖਣ ਨੂੰ ਮਿਲੇਗੀ।
6 ਮਹੀਨਿਆਂ ਤੋਂ ਹੋ ਰਹੀ ਬਦਲਾਅ ਬਾਰੇ ਚਰਚਾ
ਦੱਸ ਦੇਈਏ ਕਿ ਪਿਛਲੇ 6 ਮਹੀਨਿਆਂ ਤੋਂ ਇਨ੍ਹਾਂ ਨਿਯਮਾਂ 'ਚ ਬਦਲਾਅ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਇਸ ਸਬੰਧੀ ਮੀਟਿੰਗ ਵੀ ਕੀਤੀ ਗਈ ਹੈ। ਸੂਬਿਆਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਵੀ ਇਸ 'ਚ ਜੋੜਿਆ ਗਿਆ ਹੈ ਤਾਂ ਜੋ ਸਾਰਿਆਂ ਦਾ ਧਿਆਨ ਰੱਖਿਆ ਜਾ ਸਕੇ।
ਛੇਤੀ ਹੀ ਲਾਗੂ ਹੋਣਗੇ ਨਵੇਂ ਨਿਯਮ
ਇਸ ਤੋਂ ਇਲਾਵਾ ਸਰਕਾਰ ਲਾਭਪਾਤਰੀਆਂ ਲਈ ਨਵੇਂ ਮਾਪਦੰਡ ਤਿਆਰ ਕਰ ਰਹੀ ਹੈ। ਛੇਤੀ ਹੀ ਇਨ੍ਹਾਂ ਨੂੰ ਅੰਤਿਮ ਰੂਪ ਦੇ ਕੇ ਲਾਗੂ ਕਰ ਦਿੱਤਾ ਜਾਵੇਗਾ ਤਾਂ ਜੋ ਅਯੋਗ ਲੋਕ ਇਸ ਦਾ ਫ਼ਾਇਦਾ ਨਾ ਚੁੱਕ ਸਕਣ। ਮਤਲਬ ਇਸ ਦਾ ਲਾਭ ਸਿਰਫ਼ ਲੋੜਵੰਦ ਹੀ ਲੈ ਸਕਦੇ ਹਨ। ਆਰਥਿਕ ਤੌਰ 'ਤੇ ਅਮੀਰ ਲੋਕ ਇਸ ਦਾ ਲਾਭ ਨਹੀਂ ਲੈ ਸਕਦੇ।
ਯੂਪੀ 'ਚ ਮਿਲ ਰਿਹਾ 10 ਕਿਲੋ ਮੁਫ਼ਤ ਰਾਸ਼ਨ
ਦੱਸ ਦੇਈਏ ਕਿ ਹਾਲ ਹੀ 'ਚ ਯੂਪੀ ਸਰਕਾਰ ਨੇ ਗਰੀਬ ਕਲਿਆਣ ਯੋਜਨਾ ਦੀ ਮਿਆਦ ਵਧਾਉਣ ਦੇ ਨਾਲ ਰਾਸ਼ਨ ਕਾਰਡ ਧਾਰਕਾਂ ਨੂੰ 10 ਕਿਲੋ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਮੁਫ਼ਤ ਦਾਲਾਂ, ਖਾਣ ਵਾਲਾ ਤੇਲ ਤੇ ਨਮਕ ਵੀ ਦਿੱਤਾ ਜਾ ਰਿਹਾ ਹੈ।
ਕੋਰੋਨਾ ਕਾਲ 'ਚ ਮਿਲਿਆ ਮੁਫ਼ਤ ਰਾਸ਼ਨ
ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਫੈਲਣ ਤੋਂ ਬਾਅਦ ਹੀ ਸਰਕਾਰ ਨੇ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੀਤਾ ਸੀ। ਕੋਰੋਨਾ ਮਹਾਂਮਾਰੀ 'ਚ ਹਰ ਕਿਸੇ ਨੂੰ ਖਾਣ ਲਈ ਭੋਜਨ ਮਿਲਣਾ ਚਾਹੀਦਾ ਹੈ। ਇਸ ਕਾਰਨ ਸਰਕਾਰ ਨੇ ਇਹ ਸਹੂਲਤ ਸ਼ੁਰੂ ਕੀਤੀ ਸੀ। ਗਰੀਬਾਂ ਅਤੇ ਲੋੜਵੰਦਾਂ ਨੂੰ ਖਾਣ-ਪੀਣ 'ਚ ਦਿੱਕਤ ਨਾ ਆਵੇ ਇਸ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਨੇ ਇਸ ਸਕੀਮ ਨੂੰ ਮਾਰਚ 2022 ਤੱਕ ਵਧਾ ਦਿੱਤਾ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ