7th Pay Commission Latest Update: ਅਗਲੇ ਸਾਲ ਯਾਨੀ 2022 ਦੀ ਸ਼ੁਰੂਆਤ ਕੇਂਦਰੀ ਕਰਮਚਾਰੀਆਂ ਲਈ ਬਹੁਤ ਖੁਸ਼ਹਾਲ ਹੋਣ ਵਾਲੀ ਹੈ। ਮਹਿੰਗਾਈ ਭੱਤੇ (DA), ਮਹਿੰਗਾਈ ਰਾਹਤ (DR) ਵਿੱਚ ਵਾਧੇ ਦੀ ਸੰਭਾਵਨਾ ਹੈ ਤੇ ਨਾਲ ਹੀ ਕਰਮਚਾਰੀਆਂ ਨੂੰ ਇੱਕ ਹੋਰ ਲਾਭ ਦਿੱਤਾ ਜਾ ਰਿਹਾ ਹੈ। ਦਰਅਸਲ, ਸਰਕਾਰ ਕੇਂਦਰੀ ਕਰਮਚਾਰੀਆਂ ਦੇ ਫਿਟਮੈਂਟ ਫੈਕਟਰ 'ਤੇ ਵੀ ਵੱਡਾ ਫੈਸਲਾ ਲੈ ਸਕਦੀ ਹੈ।
ਫਿਟਮੈਂਟ ਫੈਕਟਰ ਕੀ ਹੈ?
ਫਿਟਮੈਂਟ ਫੈਕਟਰ ਕਰਮਚਾਰੀਆਂ ਦੀ ਤਨਖਾਹ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ। ਇਸ ਕਾਰਨ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਢਾਈ ਗੁਣਾ ਵਧ ਜਾਂਦੀ ਹੈ। 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ਭੱਤਿਆਂ ਤੋਂ ਇਲਾਵਾ ਉਨ੍ਹਾਂ ਦੀ ਮੁੱਢਲੀ ਤਨਖ਼ਾਹ ਤੇ ਫਿਟਮੈਂਟ ਫੈਕਟਰ ਦੁਆਰਾ ਤੈਅ ਕੀਤੀ ਜਾਂਦੀ ਹੈ। ਯਾਨੀ ਜੇਕਰ ਇਸ ਨੂੰ ਵਧਾਉਣ ਦਾ ਫੈਸਲਾ ਲਿਆ ਜਾਂਦਾ ਹੈ ਤਾਂ ਮੁਲਾਜ਼ਮਾਂ ਨੂੰ ਦੋਹਰਾ ਲਾਭ ਮਿਲੇਗਾ।
ਮਹਿੰਗਾਈ ਭੱਤਾ ਇੰਨਾ ਹੋ ਸਕਦਾ
ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦਿੱਤੇ ਜਾਣ ਵਾਲੇ ਮਹਿੰਗਾਈ ਭੱਤੇ ਵਿੱਚ ਵਾਧਾ ਹੋ ਸਕਦਾ ਹੈ। ਹਾਲਾਂਕਿ ਇਹ ਕਹਿਣਾ ਮੁਸ਼ਕਿਲ ਹੈ ਕਿ ਇਹ ਕਿੰਨਾ ਵਧੇਗਾ ਅਤੇ ਕਦੋਂ ਇਸ ਦਾ ਐਲਾਨ ਕੀਤਾ ਜਾਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਮਹਿੰਗਾਈ ਭੱਤਾ 31 ਫੀਸਦੀ ਤੋਂ ਵਧ ਕੇ 34 ਫੀਸਦੀ ਹੋ ਸਕਦਾ ਹੈ। ਇਸ ਦੇ ਨਾਲ ਹੀ ਬਜਟ 2022 'ਚ ਫਿਟਮੈਂਟ ਫੈਕਟਰ 'ਤੇ ਵੀ ਫੈਸਲਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਮੰਤਰੀ ਮੰਡਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਬਜਟ ਦੇ ਖਰਚੇ 'ਚ ਸ਼ਾਮਲ ਕੀਤਾ ਜਾਵੇਗਾ।
ਘੱਟੋ-ਘੱਟ ਬੇਸਿਕ ਤਨਖਾਹ ਵਧੇਗੀ
ਘੱਟੋ-ਘੱਟ ਬੇਸਿਕ ਤਨਖ਼ਾਹ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਕੇਂਦਰੀ ਕਰਮਚਾਰੀ ਦੀ ਘੱਟੋ-ਘੱਟ ਬੇਸਿਕ ਤਨਖ਼ਾਹ 18,000 ਰੁਪਏ ਬਣਦੀ ਹੈ। ਹੁਣ ਤੱਕ 31 ਫੀਸਦੀ ਦੇ ਹਿਸਾਬ ਨਾਲ ਉਨ੍ਹਾਂ ਨੂੰ 5580 ਰੁਪਏ ਪ੍ਰਤੀ ਮਹੀਨਾ ਮਹਿੰਗਾਈ ਭੱਤਾ ਮਿਲਦਾ ਹੈ। ਡੀਏ 34 ਫੀਸਦੀ ਹੋਣ ਤੋਂ ਬਾਅਦ ਇਹ ਵਧ ਕੇ 6120 ਰੁਪਏ ਪ੍ਰਤੀ ਮਹੀਨਾ ਹੋ ਜਾਵੇਗਾ। ਸਾਫ਼ ਹੈ ਕਿ ਇਸ ਵਿੱਚ ਹਰ ਮਹੀਨੇ 540 ਰੁਪਏ ਦਾ ਵਾਧਾ ਹੋਵੇਗਾ। ਜੇਕਰ ਸਾਲਾਨਾ ਆਧਾਰ 'ਤੇ ਤਨਖਾਹ 'ਤੇ ਨਜ਼ਰ ਮਾਰੀਏ ਤਾਂ ਇਸ 'ਚ 6,480 ਰੁਪਏ ਦਾ ਵਾਧਾ ਹੋਵੇਗਾ।
ਵੱਧ ਤੋਂ ਵੱਧ ਮੁੱਢਲੀ ਤਨਖਾਹ ਹੋਵੇਗੀ
ਵੱਧ ਤੋਂ ਵੱਧ ਬੇਸਿਕ ਸੈਲਰੀ ਦੀ ਗੱਲ ਕਰੀਏ ਤਾਂ ਕੇਂਦਰੀ ਕਰਮਚਾਰੀਆਂ ਲਈ ਇਹ 56,900 ਰੁਪਏ ਹੈ। ਇਸ ਸਮੇਂ 31 ਫੀਸਦੀ ਦੇ ਹਿਸਾਬ ਨਾਲ ਉਨ੍ਹਾਂ ਨੂੰ 17,639 ਰੁਪਏ ਪ੍ਰਤੀ ਮਹੀਨਾ ਡੀ.ਏ. ਦਿੱਤਾ ਜਾਂਦਾ ਹੈ। ਅਜਿਹੇ 'ਚ ਜੇਕਰ ਅਸੀਂ 34 ਫੀਸਦੀ ਦੇ ਹਿਸਾਬ ਨਾਲ ਡੀਏ ਦੀ ਗਣਨਾ ਕਰੀਏ ਤਾਂ ਇਹ 19,346 ਰੁਪਏ ਪ੍ਰਤੀ ਮਹੀਨਾ ਬਣ ਜਾਵੇਗਾ ਯਾਨੀ 1707 ਰੁਪਏ ਦਾ ਵਾਧਾ ਹੋਵੇਗਾ। ਇਸ ਹਿਸਾਬ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਤਨਖਾਹ 'ਚ ਸਾਲਾਨਾ ਆਧਾਰ 'ਤੇ 20,484 ਰੁਪਏ ਦਾ ਵਾਧਾ ਹੋਵੇਗਾ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ