KCC: ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰੀ ਸਕੀਮ ਦਾ ਉਠਾਓ ਲਾਭ, ਤੁਰੰਤ ਖਾਤੇ 'ਚ ਆਉਣਗੇ 5 ਲੱਖ ਰੁਪਏ
Kisan Credit Card Loan: ਦੇਸ਼ ਦਾ ਕਿਸਾਨ ਬੇਹੱਦ ਮਿਹਨਤ ਕਰਨ ਦੇ ਬਾਵਜੂਦ ਆਰਥਿਕ ਤੰਗੀਆਂ ਵਿੱਚ ਘਿਰਿਆ ਹੋਇਆ ਹੈ। ਕਈ ਅਧਿਐਨਾਂ ਵਿੱਚ ਸਾਹਮਣੇ ਆਇਆ ਹੈ ਕਿ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਵੀ ਉਨ੍ਹਾਂ ਨੂੰ ਆਰਥਿਕ

Kisan Credit Card Loan: ਦੇਸ਼ ਦਾ ਕਿਸਾਨ ਬੇਹੱਦ ਮਿਹਨਤ ਕਰਨ ਦੇ ਬਾਵਜੂਦ ਆਰਥਿਕ ਤੰਗੀਆਂ ਵਿੱਚ ਘਿਰਿਆ ਹੋਇਆ ਹੈ। ਕਈ ਅਧਿਐਨਾਂ ਵਿੱਚ ਸਾਹਮਣੇ ਆਇਆ ਹੈ ਕਿ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਵੀ ਉਨ੍ਹਾਂ ਨੂੰ ਆਰਥਿਕ ਉਲਝਣਾਂ ਵਿੱਚੋਂ ਬਾਹਰ ਨਹੀਂ ਆਉਣ ਦੇ ਰਿਹਾ। ਦੇਸ਼ ਦੇ ਜ਼ਿਆਦਾਤਰ ਕਿਸਾਨ ਪੜ੍ਹੇ-ਲਿਖੇ ਨਹੀਂ ਤੇ ਉਹ ਸ਼ਾਹੂਕਾਰਾਂ ਤੋਂ ਮੋਟੇ ਵਿਆਜ ਉਪਰ ਕਰਜ਼ ਲੈਂਦੇ ਹਨ। ਵਿਆਜ ਜ਼ਿਆਦਾ ਹੋਣ ਕਰਕੇ ਕਿਸਾਨ ਦੀ ਫਸਲ ਦਾ ਵੱਡਾ ਹਿੱਸਾ ਸ਼ਾਹੂਕਾਰਾਂ ਕੋਲ ਹੀ ਚਲਾ ਜਾਂਦਾ ਹੈ। ਇਸ ਲਈ ਕੇਂਦਰ ਸਰਕਾਰ ਕਿਸਾਨਾਂ ਲਈ ਇੱਕ ਵਧੀਆ ਯੋਜਨਾ ਚਲਾ ਰਹੀ ਹੈ।
ਦਰਅਸਲ ਦੇਸ਼ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੇਂਦਰ ਤੇ ਰਾਜ ਸਰਕਾਰਾਂ ਕਈ ਯੋਜਨਾਵਾਂ ਚਲਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਰਾਹੀਂ ਸਰਕਾਰ ਖੇਤੀਬਾੜੀ ਖੇਤਰ ਵਿੱਚ ਉਤਪਾਦਨ ਵਧਾ ਕੇ ਕਿਸਾਨਾਂ ਦੀ ਹਾਲਤ ਸੁਧਾਰਨਾ ਚਾਹੁੰਦੀ ਹੈ। ਇਸ ਤਹਿਤ ਹੀ ਅੱਜ ਅਸੀਂ ਤੁਹਾਨੂੰ ਕੇਂਦਰ ਸਰਕਾਰ ਦੀ ਇੱਕ ਬਹੁਤ ਹੀ ਵਧੀਆ ਯੋਜਨਾ ਬਾਰੇ ਦੱਸਣ ਜਾ ਰਹੇ ਹਾਂ। ਇਸ ਯੋਜਨਾ ਤਹਿਤ ਸਰਕਾਰ ਦੇਸ਼ ਦੇ ਕਿਸਾਨਾਂ ਲਈ ਇੱਕ ਖਾਸ ਕਿਸਮ ਦਾ ਕਿਸਾਨ ਕ੍ਰੈਡਿਟ ਕਾਰਡ ਬਣਾ ਰਹੀ ਹੈ।
ਕਿਸਾਨ ਕ੍ਰੈਡਿਟ ਕਾਰਡ ਦੀ ਮਦਦ ਨਾਲ ਕਿਸਾਨ ਬਹੁਤ ਸਸਤੀ ਵਿਆਜ ਦਰਾਂ 'ਤੇ 5 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਾਪਤ ਕਰ ਸਕਦੇ ਹਨ। ਪਹਿਲਾਂ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ 'ਤੇ ਸਿਰਫ 3 ਲੱਖ ਰੁਪਏ ਦਾ ਕਰਜ਼ਾ ਮਿਲਦਾ ਸੀ। ਹਾਲਾਂਕਿ, ਇਸ ਸਾਲ ਦਾ ਬਜਟ ਪੇਸ਼ ਕਰਦੇ ਸਮੇਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਇੱਕ ਅਪਰੈਲ ਤੋਂ ਕਿਸਾਨ ਪੰਜ ਲੱਖ ਰੁਪਏ ਦਾ ਲੋਨ ਲੈ ਸਕਦੇ ਹਨ।
ਦੱਸ ਦਈਏ ਕਿ ਕਿਸਾਨ ਕ੍ਰੈਡਿਟ ਕਾਰਡ ਤਹਿਤ ਮਿਲਣ ਵਾਲਾ ਕਰਜ਼ਾ 7 ਪ੍ਰਤੀਸ਼ਤ ਦੀ ਵਿਆਜ ਦਰ 'ਤੇ ਦਿੱਤਾ ਜਾਂਦਾ ਹੈ। ਇਹ ਕਰਜ਼ਾ ਕੁੱਲ 5 ਸਾਲਾਂ ਦੀ ਮਿਆਦ ਲਈ ਦਿੱਤਾ ਜਾਂਦਾ ਹੈ। ਜੇਕਰ ਕੋਈ ਕਿਸਾਨ ਇਸ ਕਰਜ਼ੇ ਨੂੰ ਸਮੇਂ ਸਿਰ ਵਾਪਸ ਕਰਦਾ ਹੈ ਤਾਂ ਸਰਕਾਰ ਇਸ 'ਤੇ ਤਿੰਨ ਪ੍ਰਤੀਸ਼ਤ ਦੀ ਸਬਸਿਡੀ ਦਿੰਦੀ ਹੈ। ਇਸ ਕਰਕੇ ਕਿਸਾਨਾਂ ਨੂੰ ਇਸ ਕਰਜ਼ੇ 'ਤੇ 7 ਦੀ ਬਜਾਏ ਸਿਰਫ 4 ਪ੍ਰਤੀਸ਼ਤ ਵਿਆਜ ਦਰ ਦੇਣੀ ਪੈਂਦੀ ਹੈ।
ਜੇਕਰ ਤੁਸੀਂ ਵੀ ਆਪਣਾ ਕਿਸਾਨ ਕ੍ਰੈਡਿਟ ਕਾਰਡ ਬਣਵਾਉਣਾ ਚਾਹੁੰਦੇ ਹੋ, ਤਾਂ ਇਸ ਨੂੰ ਬਣਾਉਣ ਦੀ ਪ੍ਰਕਿਰਿਆ ਕਾਫ਼ੀ ਆਸਾਨ ਹੈ। ਕਿਸਾਨ ਕ੍ਰੈਡਿਟ ਕਾਰਡ ਬਣਾਉਣ ਲਈ ਤੁਹਾਨੂੰ ਆਪਣੇ ਨਜ਼ਦੀਕੀ ਬੈਂਕ ਜਾਣਾ ਪਵੇਗਾ। ਕਿਸਾਨ ਉੱਥੇ ਜਾ ਕੇ ਇਸ ਕਾਰਡ ਲਈ ਅਰਜ਼ੀ ਦੇ ਸਕਦੇ ਹਨ। ਇਹ ਕਿਸਾਨਾਂ ਨੂੰ ਸ਼ਾਹੂਕਾਰਾਂ ਦੇ ਚੁੰਗਲ ਤੋਂ ਬਚਾਉਣ ਲਈ ਇੱਕ ਵਧੀਆ ਯੋਜਨਾ ਹੈ। ਕਿਸਾਨ ਇਸ ਕ੍ਰੈਡਿਟ ਕਾਰਡ ਦੀ ਮਦਦ ਨਾਲ ਫਸਲ ਤਿਆਰ ਕਰਦੇ ਸਮੇਂ ਵਿੱਤੀ ਜ਼ਰੂਰਤਾਂ ਪੂਰੀਆਂ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਆਪਣੀਆਂ ਹੋਰ ਖੇਤੀਬਾੜੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵੀ ਇਸ ਕਾਰਡ ਦੀ ਵਰਤੋਂ ਕਰ ਸਕਦੇ ਹਨ।






















