ਨਵੀਂ ਦਿੱਲੀ: PF 'ਚ 5 ਲੱਖ ਤੱਕ ਜਮ੍ਹਾ ਕਰਵਾਉਣ 'ਤੇ ਸਰਕਾਰ ਟੈਕਸ 'ਚ ਛੋਟ ਦੇ ਸਕਦੀ ਹੈ। ਫਿਲਹਾਲ PF 'ਚ 2.5 ਲੱਖ ਰੁਪਏ ਜਮ੍ਹਾ ਕਰਵਾਉਣ 'ਤੇ ਕੋਈ ਟੈਕਸ ਨਹੀਂ ਹੈ। ਜੇਕਰ ਇਹ ਇੱਕ ਸਾਲ ਤੋਂ ਵੱਧ ਸਮੇਂ ਵਿੱਚ ਜਮ੍ਹਾ ਕੀਤੀ ਜਾਂਦੀ ਹੈ, ਤਾਂ ਇਹ ਟੈਕਸ ਦੇ ਦਾਇਰੇ ਵਿੱਚ ਆਉਂਦੀ ਹੈ। ਹਾਲਾਂਕਿ, ਜਨਰਲ ਪੀਐਫ ਦੇ ਮਾਮਲੇ ਵਿੱਚ, ਇਹ ਰਕਮ 5 ਲੱਖ ਤੱਕ ਹੈ। ਪਰ ਇਸ ਨਿਯਮ ਦਾ ਲਾਭ ਸਿਰਫ਼ ਸਰਕਾਰੀ ਮੁਲਾਜ਼ਮਾਂ ਨੂੰ ਹੀ ਮਿਲਦਾ ਹੈ।


ਪ੍ਰੋਵੀਡੈਂਟ ਫੰਡ ਲੈਣ ਵਾਲਿਆਂ ਲਈ 2022 ਦੇ ਬਜਟ ਵਿੱਚ ਚੰਗੀ ਖ਼ਬਰ ਮਿਲ ਸਕਦੀ ਹੈ। ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਆਉਣ ਵਾਲੇ ਬਜਟ 'ਚ ਸਰਕਾਰ ਟੈਕਸ ਮੁਕਤ ਪ੍ਰਾਵੀਡੈਂਟ ਫੰਡ ਦੀ ਸੀਮਾ ਵਧਾ ਕੇ 5 ਲੱਖ ਰੁਪਏ ਕਰ ਸਕਦੀ ਹੈ। ਜੇਕਰ ਸਰਕਾਰ ਬਜਟ 'ਚ ਇਸ ਵਿਵਸਥਾ ਨੂੰ ਲਾਗੂ ਕਰਦੀ ਹੈ ਤਾਂ ਤਨਖਾਹਦਾਰ ਲੋਕਾਂ ਨੂੰ ਇਕ ਸਾਲ 'ਚ ਪੀਐੱਫ 'ਚ 5 ਲੱਖ ਰੁਪਏ ਤੱਕ ਦੀ ਜਮ੍ਹਾ ਰਾਸ਼ੀ 'ਤੇ ਟੈਕਸ ਛੋਟ ਮਿਲ ਸਕਦੀ ਹੈ। ਯਾਨੀ ਜੇਕਰ ਕੋਈ ਤਨਖਾਹਦਾਰ ਕਰਮਚਾਰੀ ਇੱਕ ਸਾਲ ਵਿੱਚ ਪ੍ਰਾਵੀਡੈਂਟ ਫੰਡ ਵਿੱਚ 5 ਲੱਖ ਰੁਪਏ ਤੱਕ ਜਮ੍ਹਾਂ ਕਰਵਾਉਂਦਾ ਹੈ ਤਾਂ ਉਸ ਉੱਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।


ਬਜਟ 2021-22 'ਚ ਸਰਕਾਰ ਨੇ PF ਨੂੰ ਲੈ ਕੇ ਨਵਾਂ ਐਲਾਨ ਕੀਤਾ ਸੀ। ਸਰਕਾਰ ਨੇ PF 'ਚ ਜਮ੍ਹਾ ਪੈਸੇ ਅਤੇ ਇਸ 'ਤੇ ਟੈਕਸ ਛੋਟ ਨੂੰ ਲੈ ਕੇ ਨਵਾਂ ਨਿਯਮ ਲਾਗੂ ਕੀਤਾ ਸੀ। ਜੇਕਰ ਕੋਈ ਡਿਪਾਜ਼ਿਟਰ ਇੱਕ ਸਾਲ ਵਿੱਚ PF ਵਿੱਚ 2.5 ਲੱਖ ਰੁਪਏ ਤੱਕ ਜਮ੍ਹਾ ਕਰਦਾ ਹੈ, ਤਾਂ ਉਸਨੂੰ ਟੈਕਸ ਨਹੀਂ ਦੇਣਾ ਪਵੇਗਾ। ਪਰ ਜੇਕਰ ਜਮ੍ਹਾ ਧਨ 2.5 ਲੱਖ ਤੋਂ ਜ਼ਿਆਦਾ ਹੈ ਤਾਂ ਉਸ 'ਤੇ ਟੈਕਸ ਦੇਣਾ ਹੋਵੇਗਾ। ਹਾਲਾਂਕਿ, ਬਾਅਦ ਵਿੱਚ ਸਰਕਾਰ ਨੇ ਇਸ ਨਿਯਮ ਵਿੱਚ ਸੋਧ ਕਰਕੇ 5 ਲੱਖ ਰੁਪਏ ਤੱਕ ਦੀ ਜਮ੍ਹਾਂ ਰਕਮ ਨੂੰ ਟੈਕਸ ਮੁਕਤ ਜਮ੍ਹਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ। ਇਹ ਛੋਟ ਅਜਿਹੇ ਫੰਡਾਂ ਲਈ ਦਿੱਤੀ ਜਾਂਦੀ ਹੈ ਜਿਸ ਵਿੱਚ ਕੰਪਨੀ (ਰੁਜ਼ਗਾਰਦਾਤਾ ਜਾਂ ਮਾਲਕ) ਦੁਆਰਾ ਕੋਈ ਰਕਮ ਜਮ੍ਹਾ ਨਹੀਂ ਕੀਤੀ ਜਾਂਦੀ। ਜੇਕਰ ਕੋਈ ਕਰਮਚਾਰੀ ਇਹ ਰਕਮ ਆਪਣੇ ਤੌਰ 'ਤੇ ਜਮ੍ਹਾ ਕਰਵਾਉਂਦਾ ਹੈ ਤਾਂ ਉਸ 'ਤੇ ਟੈਕਸ ਨਹੀਂ ਲੱਗੇਗਾ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ