(Source: ECI/ABP News)
Indian currency- 10, 20 ਅਤੇ 50 ਰੁਪਏ ਦੇ ਨੋਟਾਂ ਬਾਰੇ ਕਿਉਂ ਪਿਆ ਰੌਲਾ?, ਕੇਂਦਰ ਕੋਲ ਪਹੁੰਚਿਆ ਮਾਮਲਾ
Indian currency- ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿਚ ਟੈਗੋਰ ਨੇ ਕਿਹਾ ਕਿ ਬਾਜ਼ਾਰ ‘ਚ ਇਨ੍ਹਾਂ ਨੋਟਾਂ ਦੀ ਭਾਰੀ ਕਮੀ ਹੈ। ਇਸ ਕਾਰਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਗਰੀਬਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Indian currency- ਬਾਜ਼ਾਰ ਵਿਚ 10, 20 ਅਤੇ 50 ਰੁਪਏ ਦੇ ਨੋਟਾਂ ਦੀ ਕਮੀ ਦੀਆਂ ਸ਼ਿਕਾਇਤਾਂ ਵਾਰ-ਵਾਰ ਮਿਲ ਰਹੀਆਂ ਹਨ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਣਿਕਮ ਟੈਗੋਰ ਨੇ ਮਾਰਕਿਟ ਵਿੱਚ ਛੋਟੇ ਨੋਟਾਂ ਦੀ ਘੱਟ ਉਪਲਬਧਤਾ ਦਾ ਮੁੱਦਾ ਉਠਾਉਂਦੇ ਹੋਏ ਦੋਸ਼ ਲਾਇਆ ਕਿ ਭਾਰਤੀ ਰਿਜ਼ਰਵ ਬੈਂਕ ਨੇ ਇਨ੍ਹਾਂ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖੇ ਪੱਤਰ ਵਿਚ ਟੈਗੋਰ ਨੇ ਕਿਹਾ ਕਿ ਬਾਜ਼ਾਰ ‘ਚ ਇਨ੍ਹਾਂ ਨੋਟਾਂ ਦੀ ਭਾਰੀ ਕਮੀ ਹੈ। ਇਸ ਕਾਰਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਗਰੀਬਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਵਿੱਤ ਮੰਤਰੀ ਤੋਂ ਛੋਟੇ ਮੁੱਲ ਦੇ ਕਰੰਸੀ ਨੋਟਾਂ ਦੀ ਕਮੀ ਨੂੰ ਦੂਰ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਵੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਵਿੱਤੀ ਸਾਲ 2023-24 ਵਿੱਚ ਮੌਜੂਦਾ ਕੁੱਲ ਮੁਦਰਾ ਵਿੱਚ 500 ਰੁਪਏ ਮੁੱਲ ਦੇ ਨੋਟਾਂ ਦਾ ਹਿੱਸਾ ਮਾਰਚ 2024 ਤੱਕ 86.5 ਸੀ। 31 ਮਾਰਚ, 2024 ਤੱਕ, 500 ਰੁਪਏ ਦੇ ਨੋਟਾਂ ਦੀ ਸਭ ਤੋਂ ਵੱਧ ਗਿਣਤੀ 5.16 ਲੱਖ ‘ਤੇ ਮੌਜੂਦ ਸੀ, ਜਦੋਂ ਕਿ 10 ਰੁਪਏ ਦੇ ਨੋਟ 2.49 ਲੱਖ ਨੰਬਰਾਂ ਦੇ ਨਾਲ ਦੂਜੇ ਸਥਾਨ ‘ਤੇ ਸਨ। ਹਾਲਾਂਕਿ ਛੋਟੇ ਨੋਟਾਂ ਦੀ ਕਮੀ ਦੀਆਂ ਸ਼ਿਕਾਇਤਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ।
ਰਿਜ਼ਰਵ ਬੈਂਕ ਨੇ ਵਿੱਤੀ ਸਾਲ 2023-24 ‘ਚ ਨੋਟ ਛਪਾਈ ‘ਤੇ 5,101 ਕਰੋੜ ਰੁਪਏ ਖਰਚ ਕੀਤੇ ਸਨ। ਇਸ ਦੇ ਨਾਲ ਹੀ, ਇੱਕ ਸਾਲ ਪਹਿਲਾਂ ਦੀ ਇਸੇ ਮਿਆਦ ਯਾਨੀ 2022-23 ਵਿੱਚ, ਆਰਬੀਆਈ ਨੇ ਨੋਟ ਛਾਪਣ ‘ਤੇ 4,682 ਕਰੋੜ ਰੁਪਏ ਖਰਚ ਕੀਤੇ ਸਨ।
ਛੋਟੇ ਨੋਟ ਨਾ ਛਾਪਣ ਦਾ ਦੋਸ਼
ਮਣਿਕਮ ਟੈਗੋਰ ਤਾਮਿਲਨਾਡੂ ਦੇ ਵਿਰੁਧੁਨਗਰ ਹਲਕੇ ਤੋਂ ਕਾਂਗਰਸ ਦੇ ਸੰਸਦ ਮੈਂਬਰ ਹਨ। ਵਿੱਤ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਟੈਗੋਰ ਨੇ ਲਿਖਿਆ, “ਵਿੱਤ ਮੰਤਰੀ ਜੀ, ਮੈਂ ਤੁਹਾਡਾ ਧਿਆਨ ਇੱਕ ਗੰਭੀਰ ਮੁੱਦੇ ਵੱਲ ਖਿੱਚਣਾ ਚਾਹੁੰਦਾ ਹਾਂ ਜੋ ਲੱਖਾਂ ਨਾਗਰਿਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ, ਖਾਸ ਕਰਕੇ ਪੇਂਡੂ ਖੇਤਰਾਂ ਅਤੇ ਸ਼ਹਿਰੀ ਗਰੀਬ ਭਾਈਚਾਰਿਆਂ ਨੂੰ ਕਾਫੀ ਦਿੱਕਤ ਆ ਰਹੀ ਹੈ। “₹10, ₹20 ਅਤੇ ₹50 ਮੁੱਲ ਦੇ ਕਰੰਸੀ ਨੋਟਾਂ ਦੀ ਭਾਰੀ ਕਮੀ ਨੇ ਬਹੁਤ ਜ਼ਿਆਦਾ ਅਸੁਵਿਧਾ ਅਤੇ ਮੁਸ਼ਕਲ ਪੈਦਾ ਕੀਤੀ ਹੈ।”
ਟੈਗੋਰ ਨੇ ਪੱਤਰ ਵਿੱਚ ਲਿਖਿਆ ਕਿ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਇਨ੍ਹਾਂ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ ਤਾਂ ਜੋ ਯੂਪੀਆਈ ਅਤੇ ਨਕਦੀ ਰਹਿਤ ਲੈਣ-ਦੇਣ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਸਮਝ ਵਿਚ ਆਉਂਦੀ ਹੈ, ਪਰ ਛੋਟੇ ਕਰੰਸੀ ਨੋਟਾਂ ਦੀ ਛਪਾਈ ਨੂੰ ਰੋਕਣ ਦਾ ਕਦਮ ਉਨ੍ਹਾਂ ਲੋਕਾਂ ਨੂੰ ਪ੍ਰਭਾਵਤ ਕਰ ਰਿਹਾ ਹੈ ਜਿਨ੍ਹਾਂ ਕੋਲ ਡਿਜੀਟਲ ਭੁਗਤਾਨ ਬੁਨਿਆਦੀ ਢਾਂਚੇ ਤੱਕ ਪਹੁੰਚ ਨਹੀਂ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
