LPG Cylinder Price: ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜਿਆ ਹੋਇਆ ਹੈ ਪਰ ਇਸ ਵਿਚਾਲੇ ਰਾਹਤ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ ਜਦਕਿ ਵਪਾਰਕ LPG ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ।



ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ ਤੇ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ।


ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ

ਜਾਣਕਾਰੀ ਅਨੁਸਾਰ 19 ਕਿੱਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 123 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ, 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਰਾਜਧਾਨੀ ਦਿੱਲੀ ਵਿੱਚ 14.2 ਕਿਲੋ ਬਗੈਰ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ ਵੀ ਇਸ ਮਹੀਨੇ 809 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਕੌਮੀ ਰਾਜਧਾਨੀ ਵਿੱਚ, 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਹੁਣ ਸਸਤਾ ਹੋ ਕੇ 1473.5 ਰੁਪਏ ਵਿੱਚ ਮਿਲੇਗੇ।


ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’

14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ: ਕੀਮਤ ਵਿਚ ਕੋਈ ਤਬਦੀਲੀ ਕੀਤੇ ਬਿਨਾਂ, ਇਕ 14.5 ਕਿਲੋ ਘਰੇਲੂ ਸਿਲੰਡਰ ਦਿੱਲੀ ਵਿੱਚ 809 ਰੁਪਏ ਵਿਚ ਮਿਲੇਗਾ, ਜਦੋਂਕਿ ਇਸ ਦੀ ਕੀਮਤ ਕੋਲਕਾਤਾ ਵਿੱਚ 835 ਰੁਪਏ, ਮੁੰਬਈ ਵਿਚ 809 ਰੁਪਏ ਤੇ ਚੇਨਈ ਵਿਚ 825 ਰੁਪਏ ਪ੍ਰਤੀ ਸਿਲੰਡਰ ਹੋਵੇਗੀ।


 


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ