Bomb Threat: ਦੇਸ਼ ਵਿੱਚ ਯਾਤਰੀ ਜਹਾਜ਼ਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਐਤਵਾਰ ਨੂੰ ਇੰਡੀਗੋ ਦੀਆਂ 6 ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਸੀ। ਇਸ ਕਾਰਨ ਜਹਾਜ਼ਾਂ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇੱਕ ਦਿਨ ਪਹਿਲਾਂ ਸ਼ਨੀਵਾਰ ਨੂੰ 30 ਤੋਂ ਜ਼ਿਆਦਾ ਜਹਾਜ਼ਾਂ ਨੂੰ ਧਮਕੀਆਂ ਮਿਲੀਆਂ ਸਨ। ਇਸ ਕਾਰਨ ਸੈਂਕੜੇ ਯਾਤਰੀ ਘੰਟਿਆਂਬੱਧੀ ਪ੍ਰੇਸ਼ਾਨ ਰਹੇ।
ਪਿਛਲੇ ਇੱਕ ਹਫ਼ਤੇ ਵਿੱਚ 70 ਤੋਂ ਵੱਧ ਜਹਾਜ਼ਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜੋ ਬਾਅਦ ਵਿੱਚ ਸਾਰੀਆਂ ਝੂਠੀਆਂ ਸਾਬਤ ਹੋਈਆਂ। ਇਨ੍ਹਾਂ ਧਮਕੀਆਂ ਕਾਰਨ ਹੁਣ ਤੱਕ 200 ਕਰੋੜ ਰੁਪਏ ਤੱਕ ਦਾ ਨੁਕਸਾਨ ਹੋ ਚੁੱਕਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਹੈ। CISF, NIA ਤੇ IB ਨੂੰ ਵੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਕੇਂਦਰ ਨੇ ਸ਼ਨੀਵਾਰ ਨੂੰ ਡੀਜੀਸੀਏ ਦੇ ਮੁਖੀ ਵਿਕਰਮ ਦੇਵ ਦੱਤ ਨੂੰ ਅਹੁਦੇ ਤੋਂ ਹਟਾ ਕੇ ਕੋਲਾ ਮੰਤਰਾਲੇ ਵਿੱਚ ਸਕੱਤਰ ਬਣਾ ਦਿੱਤਾ ਹੈ। ਇਸ ਬਦਲਾਅ ਨੂੰ ਧਮਕੀ ਭਰੇ ਮਾਮਲਿਆਂ ਨਾਲ ਜੋੜਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਸ਼ਨੀਵਾਰ ਨੂੰ ਇਕੋ ਸਮੇਂ 30 ਧਮਕੀਆਂ ਮਿਲਣ ਤੋਂ ਬਾਅਦ ਏਅਰਲਾਈਨ ਕੰਪਨੀਆਂ ਦੇ ਸੀਨੀਅਰ ਅਧਿਕਾਰੀਆਂ ਨੇ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ (BCAS) ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਬਿਊਰੋ ਦੇ ਡਾਇਰੈਕਟਰ ਜਨਰਲ ਜ਼ੁਲਫਿਕਾਰ ਹਸਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਭਾਰਤੀ ਆਕਾਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਜਹਾਜ਼ 'ਚ ਬੰਬ ਹੋਣ ਦੀ ਸੂਚਨਾ ਮਿਲਣ 'ਤੇ ਫਲਾਈਟ ਨੂੰ ਆਪਣੇ ਨਿਰਧਾਰਤ ਹਵਾਈ ਅੱਡੇ ਦੀ ਬਜਾਏ ਨੇੜਲੇ ਹਵਾਈ ਅੱਡੇ 'ਤੇ ਉਤਾਰਿਆ ਗਿਆ। ਇਸ ਨਾਲ ਨਾ ਸਿਰਫ ਜ਼ਿਆਦਾ ਈਂਧਨ ਦੀ ਖਪਤ ਹੁੰਦੀ ਹੈ, ਜਹਾਜ਼ ਦੀ ਮੁੜ ਜਾਂਚ ਕਰਨ, ਯਾਤਰੀਆਂ ਨੂੰ ਹੋਟਲਾਂ ਵਿਚ ਠਹਿਰਾਉਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ 'ਤੇ ਲਿਜਾਣ ਦਾ ਪ੍ਰਬੰਧ ਕਰਨਾ ਪੈਂਦਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨਾਲ ਹਫਤੇ ਵਿੱਚ 200 ਕਰੋੜ ਦਾ ਨੁਕਸਾਨ ਹੋਇਆ ਹੈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।