ਨਵੀਂ ਦਿੱਲੀ : ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਹਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਤੇ 8 ਅਪ੍ਰੈਲ ਨੂੰ ਸਮਾਪਤ ਹੋਵੇਗਾ। ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਭਾਗ 11 ਫਰਵਰੀ ਨੂੰ ਸਮਾਪਤ ਹੋਵੇਗਾ। ਇਕ ਮਹੀਨੇ ਦੀ ਛੁੱਟੀ ਤੋਂ ਬਾਅਦ ਸੈਸ਼ਨ ਦਾ ਦੂਜਾ ਭਾਗ 14 ਮਾਰਚ ਤੋਂ ਸ਼ੁਰੂ ਹੋਵੇਗਾ ਤੇ 8 ਅਪ੍ਰੈਲ ਨੂੰ ਸਮਾਪਤ ਹੋਵੇਗਾ।
ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਸੰਸਦ ਦਾ ਸੈਸ਼ਨ ਕਰਵਾਉਣਾ ਸਰਕਾਰ ਲਈ ਵੱਡੀ ਚੁਣੌਤੀ ਹੋਵੇਗੀ। ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਹੋਵੇਗੀ। ਰਾਸ਼ਟਰਪਤੀ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅਪਰੋਪ੍ਰੀਏਸ਼ਨ (ਨੰਬਰ 5) ਐਕਟ, 2021 ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ ਜੋ ਸਰਕਾਰ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ 3.73 ਲੱਖ ਕਰੋੜ ਰੁਪਏ ਵਾਧੂ ਖਰਚਣ ਦਾ ਅਧਿਕਾਰ ਦਿੰਦਾ ਹੈ।
ਇਸ ਤੋਂ ਪਹਿਲਾਂ, ਦੇਸ਼ ਵਿੱਚ ਕੋਵਿਡ-19 ਸੰਕਰਮਣ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ, ਸਪੀਕਰ ਨੇ ਸੰਸਦ ਭਵਨ ਕੰਪਲੈਕਸ ਵਿੱਚ ਸਿਹਤ ਨਾਲ ਸਬੰਧਤ ਕਦਮਾਂ ਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਤੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਐਤਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਗਾਮੀ ਬਜਟ ਸੈਸ਼ਨ ਨੂੰ ਸੁਰੱਖਿਅਤ ਢੰਗ ਨਾਲ ਚਲਾਉਣ ਲਈ ਜ਼ਰੂਰੀ ਉਪਾਅ ਕਰਨ। ਦੱਸ ਦਈਏ ਕਿ ਲਗਪਗ 400 ਸੰਸਦੀ ਕਰਮਚਾਰੀਆਂ ਨੂੰ ਕੋਵਿਡ ਹੋ ਗਿਆ ਹੈ।
ਇਸ ਮੌਕੇ ਸਪੀਕਰ ਓਮ ਬਿਰਲਾ ਨੇ ਕਿਹਾ, ''ਸੰਸਦ ਦੇ 2022 ਦੇ ਬਜਟ ਸੈਸ਼ਨ ਲਈ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਸਦ ਮੈਂਬਰ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਪੂਰਾ ਕਰ ਸਕਣ।''
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904