Budget 2021: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦਾ ਕੇਂਦਰੀ ਬਜਟ ਸੰਸਦ 'ਚ ਪੇਸ਼ ਕਰ ਦਿੱਤਾ ਹੈ। ਇਸ 'ਚ ਸ਼ੁਰੂਆਤੀ ਮਿੰਟਾਂ 'ਚ ਕੋਰੋਨਾ ਵੈਕਸੀਨ ਨੂੰ ਲੈਕੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਅਸਰ ਦੁਨੀਆਂ ਭਰ 'ਤੇ ਪੈ ਰਿਹਾ ਹੈ ਤੇ ਭਾਰਤ ਨੇ ਇਸ ਮਹਾਮਾਰੀ ਨਾਲ ਨਜਿੱਠਣ ਲਈ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਲਈ ਇਸ ਬਜਟ 'ਚ 35,000 ਕਰੋੜ ਰੁਪਏ ਰੱਖੇ ਗਏ ਹਨ।


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਨੇ ਸਿਹਤ ਤੇ ਹੈਲਥਕੇਅਰ ਸੈਕਟਰ ਲਈ ਬਜਟ 94 ਹਜ਼ਾਰ ਕਰੋੜ ਰੁਪਏ ਤੋਂ ਵਧਾ ਕੇ 2.38 ਲੱਖ ਕਰੋੜ ਰੁਪਏ ਕੀਤਾ ਹੈ। ਇਸ ਜ਼ਰੀਏ ਦੇਸ਼ ਦੇ ਸਾਰੇ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦਿੱਤੀਆਂ ਜਾਣਗੀਆਂ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ