Budget 2021 LIVE Updates: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ਪੇਸ਼, ਟੈਕਸ ਤੋਂ ਨਹੀਂ ਮਿਲੀ ਕੋਈ ਰਾਹਤ

ਅੱਜ ਪਹਿਲੀ ਫਰਵਰੀ ਯਾਨੀ ਬਜਟ ਦਾ ਦਿਨ.....ਇਹ ਬਜਟ ਮੋਦੀ ਸਰਕਾਰ ਦਾ 9ਵਾਂ 'ਤੇ ਦੂਜੇ ਕਾਰਜਕਾਲ ਦਾ ਤੀਜਾ ਬਜਟ ਹੈ। ਸਵੇਰੇ 11 ਵਜੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਮ ਬਜਟ ਪੇਸ਼ ਕਰੇਗੀ। ਆਮ ਜਨਤਾ ਇਹ ਆਸ ਲਾਕੇ ਬੈਠੀ ਹੈ ਕਿ ਨਿਰਮਲਾ ਸੀਤਾਰਮਨ ਆਪਣੇ ਪਿਟਾਰੇ ਤੋਂ ਕੀ-ਕੀ ਦੇਵੇਗੀ।

ਏਬੀਪੀ ਸਾਂਝਾ Last Updated: 01 Feb 2021 04:44 PM
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਬਜਟ ਕਿਸਾਨਾਂ ਪ੍ਰਤੀ ਮੋਦੀ ਸਰਕਾਰ ਦੀ ਵਚਨਬੱਧਤਾ ਦਰਸਾਉਂਦਾ ਹੈ। ਉਨ੍ਹਾਂ ਟਵੀਟ ਕੀਤਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਸਮਰਪਿਤ ਹਨ। ਇਸ ਕੜੀ ਨੂੰ ਅੱਗੇ ਵਧਾਉਂਦਿਆਂ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਬਹੁਤ ਸਾਰੇ ਯਤਨ ਕੀਤੇ ਗਏ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਸਿਹਤ ਖੇਤਰ ਲਈ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਸਿਹਤ ਢਾਂਚੇ ਨੂੰ ਮਜ਼ਬੂਤ​ਕੀਤਾ ਜਾਵੇਗਾ। ਇਹ ਬਜਟ ਮੁਸ਼ਕਲਾਂ ਤੇ ਚੁਣੌਤੀਆਂ ਦੇ ਵਿਚਕਾਰ ਪੇਸ਼ ਕੀਤਾ ਗਿਆ ਹੈ। ਸਿਹਤ ਸਹੂਲਤਾਂ ਦੇ ਸਬੰਧ ਵਿੱਚ ਬਲਾਕ ਪੱਧਰ ਤੱਕ ਕੰਮ ਕੀਤਾ ਜਾਵੇਗਾ। ਖੇਤੀਬਾੜੀ ਸੈਕਟਰ ਉੱਤੇ ਜ਼ੋਰ ਦਿੱਤਾ ਗਿਆ ਹੈ। ਕਿਸਾਨਾਂ ਦੀ ਆਮਦਨ ਵਧਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਸਾਡਾ ਉਦੇਸ਼ ਹੈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਵਿੱਤੀ ਸਾਲ 2021-22 ਲਈ ਦੇਸ਼ ਦਾ ਆਮ ਬਜਟ ਪੇਸ਼ ਕੀਤਾ। ਜਿੱਥੇ ਸਰਕਾਰ ਬਜਟ ਨੂੰ ਸਾਰੇ ਵਰਗਾਂ ਲਈ ਫਾਇਦੇਮੰਦ ਦੱਸ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਨੇ ਇਸ ਨੂੰ ਮਾੜਾ ਬਜਟ ਕਰਾਰ ਦਿੱਤਾ ਹੈ। ਇਸ ਦੌਰਾਨ ਸੀਨੀਅਰ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਨੇ ਵੀ ਟਵੀਟ ਕਰਕੇ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸ਼ਸ਼ੀ ਥਰੂਰ ਨੇ ਆਪਣੇ ਟਵੀਟ ਵਿੱਚ ਭਾਜਪਾ ਸਰਕਾਰ ਦੀ ਤੁਲਨਾ ਇੱਕ ‘ਮੋਟਰ ਮਕੈਨਿਕ’ ਨਾਲ ਕਰਦੇ ਹੋਏ ਤਨਜ਼ ਕੱਸਿਆ ਹੈ।

ਸ਼ਸ਼ੀ ਥਰੂਰ ਨੇ ਟਵੀਟ ਕਰਕੇ ਕਿਹਾ, "ਇਹ ਭਾਜਪਾ ਸਰਕਾਰ ਮੈਨੂੰ ਇੱਕ ਗੈਰੇਜ ਮਕੈਨਿਕ ਦੀ ਯਾਦ ਦਿਵਾਉਂਦੀ ਹੈ ਜੋ ਆਪਣੇ ਗ੍ਰਾਹਕ ਨੂੰ ਕਹਿੰਦਾ ਹੈ,“ਮੈਂ ਤੁਹਾਡੀ ਕਾਰ ਦੀਆਂ ਬਰੇਕਾਂ ਤਾਂ ਨਹੀਂ ਠੀਕ ਕਰ ਸਕਦਾ, ਇਸ ਲਈ ਮੈਂ ਤੁਹਾਡੇ ਹਾਰਨ ਹੋਰ ਤੇਜ਼ ਕਰ ਦਿੱਤਾ ਹੈ।"
ਕੀ ਸਸਤਾ ਹੋਇਆ?
ਸਟੀਲ ਦਾ ਸਾਮਾਨ
ਸੋਨਾ
ਚਾਂਦੀ
ਤਾਂਬੇ ਦਾ ਸਾਮਾਨ
ਚਮੜੇ ਤੋਂ ਬਣੀਆਂ ਚੀਜਾਂ
ਕੀ ਮਹਿੰਗਾ ਹੋਇਆ?
ਮੋਬਾਈਲ ਫੋਨ ਤੇ ਮੋਬਾਈਲ ਫੋਨ ਦੇ ਪਾਰਟਸ, ਚਾਰਜਰ
ਕਾਰ ਪਾਰਟਸ
ਇਲੈਕਟ੍ਰਾਨਿਕ ਉਪਕਰਣ
ਆਯਾਤ ਕੀਤੇ ਕੱਪੜੇ
ਸੋਲਰ ਇਨਵਰਟਰ, ਸੋਲਰ ਉਪਕਰਣ
ਕੌਟਨ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਐਲਾਨ ਕੀਤੇ। ਉਨ੍ਹਾਂ ਐਲਾਨ ਕੀਤਾ ਹੈ ਕਿ ਵਿਦੇਸ਼ੀ ਮੋਬਾਈਲ ਫੋਨ ਮਹਿੰਗੇ ਹੋਣਗੇ ਕਿਉਂਕਿ ਕਸਟਮ ਡਿਊਟੀ 20 ਫੀਸਦੀ ਵੱਧ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਬਣਨ ਵਾਲੇ ਮੋਬਾਈਲ ਫੋਨ ਤੇ ਚਾਰਜਰ ਵੀ ਮਹਿੰਗੇ ਹੋਣਗੇ ਕਿਉਂਕਿ ਇਨ੍ਹਾਂ ਤੇ ਵੀ ਕਸਟਮ ਡਿਊਟੀ 2.5 ਫੀਸਦੀ ਵਧ ਗਈ ਹੈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ। ਵੱਡੀ ਗੱਲ ਇਹ ਹੈ ਕਿ ਬਜਟ ਵਿੱਚ ਆਮ ਲੋਕਾਂ ਨੂੰ ਟੈਕਸ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਬਜਟ ਵਿੱਚ ਮੌਜੂਦਾ ਟੈਕਸ ਸਲੈਬ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਲੋਹਾ ਤੇ ਸਟੀਲ ਉਤਪਾਦ ਸਸਤੇ ਹੋਣਗੇ। ਇਸ ਦੇ ਨਾਲ ਹੀ ਸੋਨੇ ਤੇ ਚਾਂਦੀ ਦੀਆਂ ਚੀਜ਼ਾਂ ਵੀ ਘਟਣਗੀਆਂ। ਤਾਂਬੇ ਦੇ ਮਾਲਾਂ 'ਤੇ ਕਸਟਮ ਡਿਊਟੀ ਵੀ 2.5 ਪ੍ਰਤੀਸ਼ਤ ਘੱਟ ਗਈ ਹੈ। ਦੇਸ਼ ਵਿਚ ਹੁਣ ਚਮੜੇ ਦੇ ਨਿਰਯਾਤ ‘ਤੇ ਪਾਬੰਦੀ ਹੋਵੇਗੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਬਜ਼ੁਰਗ ਨਾਗਰਿਕਾਂ ਨੂੰ ਟੈਕਸ ਵਿੱਚ ਛੋਟ ਦਿੱਤੀ ਜਾਵੇਗੀ। 75 ਸਾਲ ਦੀ ਉਮਰ ਲੰਘ ਚੁੱਕੇ ਬਜ਼ੁਰਗ ਨਾਗਰਿਕਾਂ ਨੂੰ ਹੁਣ ਆਈਟੀਆਰ ਭਰਨ ਦੀ ਜ਼ਰੂਰਤ ਨਹੀਂ ਹੋਏਗੀ। ਯਾਨੀ ਹੁਣ ਉਹ ਇਨਕਮ ਟੈਕਸ ਨਹੀਂ ਦੇਣਗੇ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਯੂਰਪ ਤੇ ਜਾਪਾਨ ਤੋਂ ਹੋਰ ਜਹਾਜ਼ ਭਾਰਤ ਲਿਆਉਣ ਲਈ ਯਤਨ ਕੀਤੇ ਜਾਣਗੇ। ਰੀਸਾਈਕਲਿੰਗ ਸਮਰੱਥਾ, ਜੋ ਲਗਪਗ 4.5 ਮਿਲੀਅਨ ਲਾਈਟ ਰਿਪਲੇਸਮੈਂਟ ਟਨ ਹੈ, ਨੂੰ 2024 ਤਕ ਦੁੱਗਣਾ ਕਰ ਦਿੱਤਾ ਜਾਵੇਗਾ। ਇਸ ਨਾਲ ਸਾਡੇ ਨੌਜਵਾਨਾਂ ਲਈ 1.5 ਲੱਖ ਹੋਰ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਟੈਕਸਟਾਈਲ ਉਦਯੋਗ ਨੂੰ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਬਣਾਉਣ ਲਈ ਪੀਐਲਐਲ ਸਕੀਮ ਤੋਂ ਇਲਾਵਾ ਮੈਗਾ ਇਨਵੈਸਟਮੈਂਟ ਟੈਕਸਟਾਈਲ ਪਾਰਕ ਸਕੀਮ ਵੀ ਸ਼ੁਰੂ ਕੀਤੀ ਜਾਏਗੀ। 3 ਸਾਲਾਂ ਦੌਰਾਨ 7 ਟੈਕਸਟਾਈਲ ਪਾਰਕ ਸਥਾਪਤ ਕੀਤੇ ਜਾਣਗੇ।


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, ਭਾਰਤੀ ਰੇਲਵੇ ਨੇ ਦੇਸ਼ ਲਈ ਇੱਕ ਰਾਸ਼ਟਰੀ ਰੇਲ ਯੋਜਨਾ 2030 ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਸਾਡੇ ਉਦਯੋਗਾਂ ਲਈ ਆਵਾਜਾਈ ਖਰਚਿਆਂ ਨੂੰ ਘਟਾਉਣਾ ਹੈ। ਰੇਲਵੇ ਦੀ ਯੋਜਨਾ 2030 ਰੇਲਵੇ ਲਈ ਤਿਆਰ ਹੈ। ਰੇਲਵੇ ਲਈ ਰਿਕਾਰਡ 1,10,055 ਕਰੋੜ ਦੀ ਵਿਵਸਥਾ ਹੈ। ਸੜਕ ਆਵਾਜਾਈ ਮੰਤਰਾਲੇ ਲਈ 1,18,101 ਕਰੋੜ ਦਾ ਵਾਧੂ ਪ੍ਰਬੰਧ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੇਸ਼ ਵਿੱਚ 15 ਹਜ਼ਾਰ ਮਾਡਲ ਸਕੂਲ ਬਣਨਗੇ। ਇਸ ਲਈ, ਇੱਕ ਉੱਚ ਸਿੱਖਿਆ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਕਬਾਇਲੀ ਖੇਤਰਾਂ ਵਿੱਚ 750 ਏਕਲਵਿਆ ਸਕੂਲ ਬਣਾਏ ਜਾਣਗੇ। ਇਸ ਨਾਲ ਕਬਾਇਲੀ ਵਿਦਿਆਰਥੀਆਂ ਦੀ ਬਹੁਤ ਮਦਦ ਕਰੇਗੀ। ਇਸ ਤੋਂ ਇਲਾਵਾ ਦੇਸ਼ ਵਿੱਚ 100 ਮਿਲਟਰੀ ਸਕੂਲ ਵੀ ਬਣਾਏ ਜਾਣਗੇ। ਕੇਂਦਰੀ ਯੂਨੀਵਰਸਿਟੀ ਲੇਹ ਵਿੱਚ ਬਣੇਗੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਗੈਸ ਪਾਈਪਲਾਈਨ ਪ੍ਰੋਜੈਕਟ ਸ਼ੁਰੂ ਹੋਵੇਗਾ। ਇਹ ਯੋਜਨਾ ਤਿੰਨ ਸਾਲਾਂ ਵਿੱਚ 100 ਨਵੇਂ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗੀ। ਟੈਕਸਟਾਈਲ ਉਦਯੋਗ ਨੂੰ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਤੇ ਕੁਸ਼ਲ ਬਣਾਉਣ ਲਈ 3 ਸਾਲਾਂ ਦੇ ਅੰਦਰ 7 ਟੈਕਸਟਾਈਲ ਪਾਰਕ ਸਥਾਪਤ ਕੀਤੇ ਜਾਣਗੇ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇੱਕ ਸਰਕਾਰ ਹੋਣ ਦੇ ਨਾਤੇ ਅਸੀਂ ਹਰ ਸਥਿਤੀ 'ਤੇ ਨਜ਼ਰ ਰੱਖੀ ਹੈ। ਇਸ ਦੇ ਜਵਾਬ ਵਿੱਚ ਅਸੀਂ ਬੇਹੱਦ ਚੌਕਸ ਵੀ ਰਹੇ। PMGKY ਤੇ ਸਵੈ-ਨਿਰਭਰਤਾ ਪੈਕੇਜ ਤੋਂ ਇਲਾਵਾ ਕਈ ਹੋਰ ਐਲਾਨ ਵੀ ਕੀਤੇ। ਅਸੀਂ ਕੋਵਿਡ-19 ਵਿਰੁੱਧ ਨਾਗਰਿਕਾਂ ਨੂੰ ਡਾਕਟਰੀ ਦ੍ਰਿਸ਼ਟੀਕੋਣ ਤੋਂ ਬਚਾਉਣਾ ਸ਼ੁਰੂ ਕੀਤਾ, ਜਿਸ ਕਾਰਨ ਭਾਰਤ ਕੋਲ ਅੱਜ ਦੋ ਕੋਵਿਡ ਟੀਕੇ ਉਪਲਬਧ ਹਨ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਬਿਮਾਰੀਆਂ ਦੀ ਰੋਕਥਾਮ ਸਰਕਾਰ ਦਾ ਸਭ ਤੋਂ ਵੱਡਾ ਟੀਚਾ ਹੈ। ਦੇਸ਼ ਵਿੱਚ 15 ਸਿਹਤ ਐਮਰਜੈਂਸੀ ਕੇਂਦਰ ਸਥਾਪਤ ਕੀਤੇ ਜਾਣਗੇ। ਸਰਕਾਰ ਨੇ ਕੋਰੋਨਾ ਟੀਕਾਕਰਨ ਲਈ 35 ਹਜ਼ਾਰ ਕਰੋੜ ਰੁਪਏ ਦਿੱਤੇ ਹਨ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਹ ਬਜਟ ਅਜਿਹੇ ਹਾਲਾਤ ਵਿੱਚ ਤਿਆਰ ਕੀਤਾ ਗਿਆ ਸੀ ਜੋ ਪਹਿਲਾਂ ਕਦੇ ਨਹੀਂ ਸੀ। ਅਸੀਂ 2020 ਵਿੱਚ ਕੋਵਿਡ-19 ਨਾਲ ਕੀ-ਕੀ ਸਹਾਰਿਆ, ਇਸ ਦੀ ਕੋਈ ਉਦਾਹਰਣ ਨਹੀਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਉਣ ਤੋਂ ਇਲਾਵਾ, 2.76 ਲੱਖ ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੀ ਘੋਸ਼ਣਾ ਕੀਤੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 80 ਲੱਖ ਪਰਿਵਾਰਾਂ ਨੂੰ ਕਈ ਮਹੀਨਿਆਂ ਲਈ ਮੁਫਤ ਗੈਸ ਦਿੱਤੀ, 40 ਮਿਲੀਅਨ ਤੋਂ ਵੱਧ ਕਿਸਾਨਾਂ, ਔਰਤਾਂ ਤੇ ਗਰੀਬਾਂ ਨੂੰ ਸਿੱਧੀ ਨਕਦ ਪ੍ਰਦਾਨ ਕੀਤੀ। ਇਸ ਵਾਰ ਸਿਹਤ ਖੇਤਰ ਦਾ ਬਜਟ ਵਧਾ ਦਿੱਤਾ ਗਿਆ ਹੈ। ਅੱਜ ਦਾ ਬਜਟ 6 ਪਿੱਲਰਾਂ 'ਤੇ ਨਿਰਭਰ ਕਰਦਾ ਹੈ।
ਸਿੱਖਿਆ ਨਾਲ ਜੁੜੇ ਲੋਕਾਂ ਨੂੰ ਉਮੀਦ ਹੈ ਕਿ ਹਾਲਾਤ ਪਿਛਲੇ ਸਾਲ ਨਾਲੋ ਬੇਹਤਰ ਹੋਣਗੇ।ਉਨ੍ਹਾਂ ਦਾ ਕਹਿਣਾ ਹੈ, "ਸਰਕਾਰ ਨੂੰ ਕੋਰੋਨਾ ਮਗਰੋਂ ਇਸ ਖੇਤਰ 'ਚ ਵਧੇਰੇ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜਨਤਕ ਵਿਦਿਅਕ ਅਦਾਰਿਆਂ ਵਿੱਚ ਉਪਲਬਧ ਸਹੂਲਤਾਂ ਵਿੱਚ ਤਬਦੀਲੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਜਟ ਦਾ ਇੱਕ ਵੱਡਾ ਹਿੱਸਾ ਯੋਗ ਅਧਿਆਪਕਾਂ ਨੂੰ ਬਹਾਲ ਕਰਨ ਅਤੇ ਲੋੜੀਂਦੀਆਂ ਸਹੂਲਤਾਂ ਦੇਣ ਵਿੱਚ ਖਰਚ ਕਰਨਾ ਚਾਹੀਦਾ ਹੈ।"
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲੋਕ ਸਭਾ ਵਿੱਚ ਬਜਟ ਪੇਸ਼ ਕੀਤਾ ਜਾ ਰਿਹਾ ਹੈ।
ਸਾਲ 2020 ਵਿੱਚ ਕੋਰੋਨਾ ਮਹਾਮਾਰੀ ਦਾ ਅਸਰ ਲਗਪਗ ਸਾਰੇ ਸੈਕਟਰਾਂ 'ਤੇ ਦੇਖਿਆ ਗਿਆ ਹੈ। ਹਾਲਾਂਕਿ, ਹੁਣ ਹੌਲੀ-ਹੌਲੀ ਸਾਰੇ ਸੈਕਟਰ ਸੁਧਾਰ ਵੱਲ ਆ ਰਹੇ ਹਨ। ਇਸ ਸਾਲ ਦੇ ਆਮ ਬਜਟ ਤੋਂ ਸਾਰੇ ਸੈਕਟਰਾਂ ਦੇ ਲੋਕਾਂ ਨੂੰ ਖਾਸ ਉਮੀਦ ਹੈ। ਇਸੇ ਤਰ੍ਹਾਂ ਸਿੱਖਿਆ ਖੇਤਰ ਵਿੱਚ ਵੀ ਲੋਕ ਵੱਡੇ ਬਦਲਾਅ ਵੇਖਣਾ ਚਾਹੁੰਦੇ ਹਨ।
ਅਗਲੇ ਹਫਤੇ ਪੇਸ਼ ਕੀਤੇ ਜਾਣ ਵਾਲੇ ਆਮ ਬਜਟ 'ਚ ਸਰਕਾਰ ਕਈ ਚੀਜ਼ਾਂ 'ਤੇ ਕਸਟਮ ਡਿਊਟੀ ਘਟਾ ਸਕਦੀ ਹੈ, ਜਿਸ 'ਚ ਫਰਨੀਚਰ, ਕਾਪਰ ਸਕਰੈਪ, ਕੁਝ ਰਸਾਇਣ, ਦੂਰ ਸੰਚਾਰ ਸਾਜ਼ੋ ਸਮਾਨ ਅਤੇ ਰਬੜ ਦੀਆਂ ਵਸਤਾਂ ਸ਼ਾਮਲ ਹਨ।

ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 20 ਤੋਂ ਵੱਧ ਉਤਪਾਦਾਂ ਜਿਵੇਂ ਪਾਲਿਸ਼ ਹੀਰੇ, ਰਬੜ ਦੇ ਸਮਾਨ, ਚਮੜੇ ਦੇ ਕੱਪੜੇ, ਦੂਰ ਸੰਚਾਰ ਸਾਜ਼ੋ-ਸਮਾਨ ਅਤੇ ਕਾਰਪੇਟਸ 'ਤੇ ਆਯਾਤ ਡਿਊਟੀ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਫਰਨੀਚਰ ਬਣਾਉਣ 'ਚ ਵਰਤੀਆਂ ਜਾਂਦੀਆਂ ਬਿਨ੍ਹਾਂ ਰੰਦੀ ਲੱਕੜ ਅਤੇ ਹਾਰਡ ਬੋਰਡ ਆਦਿ 'ਤੇ ਕਸਟਮ ਡਿਊਟੀ ਪੂਰੀ ਤਰ੍ਹਾਂ ਖਤਮ ਕੀਤੀ ਜਾ ਸਕਦੀ ਹੈ।
ਮੰਨਿਆ ਜਾ ਰਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਦੀ ਡਾਂਵਾਡੋਲ ਹੋਈ ਅਰਥ-ਵਿਵਸਥਾ ਨੂੰ ਲੀਹ 'ਤੇ ਲਿਆਉਣ ਦੇ ਲਈ ਇਸ ਬਜਟ ਚ ਕਈ ਮਹੱਤਵਪੂਰਨ ਐਲਾਨ ਹੋ ਸਕਦੇ ਹਨ। ਇਸ ਬਜਟ 'ਚ 80C ਦੀ ਲਿਮਿਟ ਵਧਾ ਕੇ ਦੋ ਢਾਈ ਲੱਖ ਰੁਪਏ ਕੀਤੀ ਜਾ ਸਕਦੀ ਹੈ। ਬਜਟ 'ਚ ਕੋਰੋਨਾ ਸਰਚਾਰਜ ਦਾ ਵੀ ਸਰਕਾਰ ਐਲਾਨ ਕਰ ਸਕਦੀ ਹੈ।
ਵਿੱਤ ਮੰਤਰਾਲੇ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਇਸ ਮਹੀਨੇ ਇਕ ਲੱਖ ਵੀਹ ਹਜ਼ਾਰ ਕਰੋੜ ਦੇ ਕਰੀਬ ਜੀਐਸਟੀ ਕਲੈਕਸ਼ਨ ਹੋਈ ਹੈ। GST ਲਾਗੂ ਹੋਣ ਤੋਂ ਬਾਅਦ ਤਿੰਨ ਸਾਲ 'ਚ ਇਹ ਸਭ ਤੋਂ ਜ਼ਿਆਦਾ ਕਮਾਈ ਹੈ। ਵਿੱਤ ਮੰਤਰਾਲੇ ਨੇ ਆਪਣੇ ਟਵੀਟ 'ਚ ਇਕ ਗ੍ਰਾਫ ਸ਼ੇਅਰ ਕਰ ਲਿਖਿਆ ਹੈ, 'ਜਨਵਰੀ 2021 'ਚ ਜੀਐਸਟੀ ਕਲੈਕਸ਼ਨ ਇਕ ਲੱਖ 19 ਹਜ਼ਾਰ, 847 ਕਰੋੜ ਰੁਪਏ ਰਿਹਾ। ਇਸ ਮਹੀਨੇ 'ਚ ਜੀਐਸਟੀ ਕਲੈਕਸ਼ਨ ਸਾਲ ਭਰ ਪਹਿਲਾਂ ਦੇ ਮੁਕਾਬਲੇ 'ਚ ਅੱਠ ਫੀਸਦ ਜ਼ਿਆਦਾ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੋਮਵਾਰ ਨੂੰ ਆਪਣੇ ਵਾਅਦੇ ਦਾ ਹਟਕੇ ਬਜਟ ਪੇਸ਼ ਕਰਨ ਵਾਲੇ ਹਨ। ਇਸ ਬਜਟ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਇਸ 'ਚ ਮਹਾਮਾਰੀ ਤੋਂ ਪੀੜਤ ਆਮ ਆਦਮੀ ਨੂੰ ਰਾਹਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਿਹਤ ਸੇਵਾ ਬੁਨਿਆਦੀ ਢਾਂਚੇ 'ਤੇ ਰੱਖਿਆ ਤੇ ਜ਼ਿਆਦਾ ਖਰਚ ਦੇ ਮਾਧਿਅਮ ਨਾਲ ਆਰਥਿਕ ਸੁਧਾਰ ਨੂੰ ਅੱਗੇ ਵਧਾਉਣ 'ਤੇ ਜ਼ਿਆਦਾ ਧਿਆਨ ਦਿੱਤੇ ਜਾਣ ਦੀ ਵੀ ਉਮੀਦ ਕੀਤੀ ਜਾ ਰਹੀ ਹੈ।
ਅੱਜ ਦੇਸ਼ ਦਾ ਆਮ ਬਜ਼ਟ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਬਜਟ ਨੂੰ ਪੇਸ਼ ਕਰਨਗੇ। ਨਿਰਮਲਾ ਸੀਤਾਰਮਨ ਨੇ ਇਸ ਬਜਟ ਤੋਂ ਦੇਸ਼ ਦੇ ਸਾਰੇ ਲੋਕਾਂ ਨੂੰ ਕਾਫੀ ਉਮੀਦਾਂ ਹਨ। ਆਮ ਲੋਕ ਇਹ ਆਸ ਲਾਈ ਬੈਠੇ ਹਨ ਕਿ ਨਿਰਮਲਾ ਸੀਤਾਰਮਨ ਆਪਣੇ ਪਿਟਾਰੇ ਚੋਂ ਕੀ-ਕੀ ਦੇਵੇਗੀ। ਮੰਨਿਆ ਜਾ ਰਿਹਾ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ਦੀ ਡਾਵਾਂਡੋਲ ਹੋਈ ਅਰਥ-ਵਿਵਸਥਾ ਨੂੰ ਲੀਹ 'ਤੇ ਲਿਆਉਣ ਲਈ ਇਸ ਬਜਟ 'ਚ ਕਈ ਮਹੱਤਵਪੂਰਨ ਐਲਾਨ ਹੋ ਸਕਦੇ ਹਨ।
ਅੱਜ ਪਹਿਲੀ ਫਰਵਰੀ ਯਾਨੀ ਬਜਟ ਦਾ ਦਿਨ.....ਇਹ ਬਜਟ ਮੋਦੀ ਸਰਕਾਰ ਦਾ 9ਵਾਂ 'ਤੇ ਦੂਜੇ ਕਾਰਜਕਾਲ ਦਾ ਤੀਜਾ ਬਜਟ ਹੈ। ਸਵੇਰੇ 11 ਵਜੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਮ ਬਜਟ ਪੇਸ਼ ਕਰੇਗੀ। ਆਮ ਜਨਤਾ ਇਹ ਆਸ ਲਾਕੇ ਬੈਠੀ ਹੈ ਕਿ ਨਿਰਮਲਾ ਸੀਤਾਰਮਨ ਆਪਣੇ ਪਿਟਾਰੇ ਤੋਂ ਕੀ-ਕੀ ਦੇਵੇਗੀ।

ਪਿਛੋਕੜ

ਅੱਜ ਪਹਿਲੀ ਫਰਵਰੀ ਯਾਨੀ ਬਜਟ ਦਾ ਦਿਨ.....ਇਹ ਬਜਟ ਮੋਦੀ ਸਰਕਾਰ ਦਾ 9ਵਾਂ 'ਤੇ ਦੂਜੇ ਕਾਰਜਕਾਲ ਦਾ ਤੀਜਾ ਬਜਟ ਹੈ। ਸਵੇਰੇ 11 ਵਜੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਮ ਬਜਟ ਪੇਸ਼ ਕਰੇਗੀ। ਆਮ ਜਨਤਾ ਇਹ ਆਸ ਲਾਕੇ ਬੈਠੀ ਹੈ ਕਿ ਨਿਰਮਲਾ ਸੀਤਾਰਮਨ ਆਪਣੇ ਪਿਟਾਰੇ ਤੋਂ ਕੀ-ਕੀ ਦੇਵੇਗੀ।

ਮੰਨਿਆ ਜਾ ਰਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਦੀ ਡਾਂਵਾਡੋਲ ਹੋਈ ਅਰਥ-ਵਿਵਸਥਾ ਨੂੰ ਲੀਹ 'ਤੇ ਲਿਆਉਣ ਦੇ ਲਈ ਇਸ ਬਜਟ ਚ ਕਈ ਮਹੱਤਵਪੂਰਨ ਐਲਾਨ ਹੋ ਸਕਦੇ ਹਨ। ਇਸ ਬਜਟ 'ਚ 80C ਦੀ ਲਿਮਿਟ ਵਧਾ ਕੇ ਦੋ ਢਾਈ ਲੱਖ ਰੁਪਏ ਕੀਤੀ ਜਾ ਸਕਦੀ ਹੈ। ਬਜਟ 'ਚ ਕੋਰੋਨਾ ਸਰਚਾਰਜ ਦਾ ਵੀ ਸਰਕਾਰ ਐਲਾਨ ਕਰ ਸਕਦੀ ਹੈ।

50 ਲੱਖ ਤੋਂ ਜ਼ਿਆਦਾ ਕਮਾਈ ਤੇ ਸਰਚਾਰਜ ਦਾ ਵੀ ਸਰਕਾਰ ਐਲਾਨ ਕਰ ਸਕਦੀ ਹੈ। ਇਸ ਤੋਂ ਇਲਾਵਾ ਰੱਖਿਆ ਤੇ ਖੇਤੀ ਸੈਕਟਰ 'ਚ ਵੀ ਵੱਡਾ ਐਲਾਨ ਸੰਭਵ ਹੈ। ਜਦੋਂ ਦੇਸ਼ ਕੋਰੋਨਾ ਸੰਕਟ ਤੋਂ ਬਾਹਰ ਨਿੱਕਲਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਵਿਆਪਕ ਰੂਪ ਤੋਂ ਰੋਜ਼ਗਾਰ ਤੇ ਪੇਂਡੂ ਵਿਕਾਸ 'ਤੇ ਖਰਚ ਵਧਾਉਣ, ਵਿਕਾਸ ਯੋਜਨਾਵਾਂ ਲਈ ਉਧਾਰ ਦੀ ਉਮੀਦ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.