ਪੜਚੋਲ ਕਰੋ

Budget 2022: ਬਜਟ ਤੋਂ ਪਹਿਲਾਂ ਚਰਚਾ ਕਰਨਗੇ ਵਿੱਤ ਮੰਤਰੀ, ਪੈਟਰੋਲ-ਡੀਜ਼ਲ 'ਤੇ ਵੈਟ ਨੇ ਭਰੇ ਸਰਕਾਰ ਦੇ ਖਜਾਨੇ

ਤਾਜ਼ਾ ਦੋ-ਮਾਸਿਕ ਮੁਦਰਾ ਸਮੀਖਿਆ ਵਿੱਚ ਆਰਬੀਆਈ ਨੇ 2021-22 ਵਿੱਚ ਜੀਡੀਪੀ ਵਿਕਾਸ ਦਰ 9.5 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਗਾਇਆ ਹੈ।

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੁੱਧਵਾਰ ਤੋਂ 2022-23 ਦੇ ਕੇਂਦਰੀ ਬਜਟ 'ਤੇ ਹਿੱਸੇਦਾਰਾਂ ਨਾਲ ਚਰਚਾ ਸ਼ੁਰੂ ਕਰੇਗੀ। ਪਹਿਲੀ ਮੀਟਿੰਗ ਖੇਤੀਬਾੜੀ ਅਤੇ ਐਗਰੋ-ਪ੍ਰੋਸੈਸਿੰਗ ਉਦਯੋਗ ਦੇ ਮਾਹਿਰਾਂ ਨਾਲ ਹੋਵੇਗੀ। ਵਿੱਤ ਮੰਤਰੀ ਸੀਤਾਰਮਨ ਨੇ ਮੰਗਲਵਾਰ ਨੂੰ ਸੰਸਦ ਨੂੰ ਦੱਸਿਆ ਸੀ ਕਿ ਕੇਂਦਰ ਸਰਕਾਰ ਨੇ ਇਕੱਲੇ ਵਿੱਤੀ ਸਾਲ 2020-21 ਵਿਚ ਪੈਟਰੋਲ ਅਤੇ ਡੀਜ਼ਲ 'ਤੇ ਟੈਕਸਾਂ ਤੋਂ 3.71 ਲੱਖ ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਵਿੱਤ ਮੰਤਰਾਲੇ ਨੇ ਟਵੀਟ ਕੀਤਾ ਕਿ ਵਿੱਤ ਮੰਤਰੀ 15 ਦਸੰਬਰ, 2021 ਤੋਂ ਨਵੀਂ ਦਿੱਲੀ ਵਿੱਚ ਵੱਖ-ਵੱਖ ਹਿੱਸੇਦਾਰ ਸਮੂਹਾਂ ਨਾਲ ਡਿਜੀਟਲ ਤਰੀਕੇ ਨਾਲ ਆਗਾਮੀ ਬਜਟ ਦੇ ਸਬੰਧ ਵਿੱਚ ਪ੍ਰੀ-ਬਜਟ ਚਰਚਾ ਸ਼ੁਰੂ ਕਰਨਗੇ। ਆਮ ਬਜਟ 1 ਫਰਵਰੀ, 2022 ਨੂੰ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਇਸ 'ਚ ਸਰਕਾਰ ਦਾ ਜ਼ੋਰ ਮੰਗ ਵਧਾਉਣ, ਨੌਕਰੀਆਂ ਪੈਦਾ ਕਰਨ ਅਤੇ ਅਰਥਵਿਵਸਥਾ ਦੀ ਵਿਕਾਸ ਦਰ ਨੂੰ 8 ਫੀਸਦੀ 'ਤੇ ਲਿਜਾਣ 'ਤੇ ਹੋਵੇਗਾ।

ਟਵੀਟ 'ਚ ਕਿਹਾ ਗਿਆ ਹੈ ਕਿ ਸੀਤਾਰਮਨ ਮਹਾਮਾਰੀ ਤੋਂ ਪ੍ਰਭਾਵਿਤ ਖਪਤ ਨੂੰ ਮੁੜ ਸੁਰਜੀਤ ਕਰਨ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਪਾਵਾਂ 'ਤੇ ਉਦਯੋਗ ਸੰਗਠਨਾਂ, ਕਿਸਾਨ ਸੰਗਠਨਾਂ ਅਤੇ ਅਰਥਸ਼ਾਸਤਰੀਆਂ ਸਮੇਤ ਵੱਖ-ਵੱਖ ਹਿੱਸੇਦਾਰਾਂ ਨਾਲ ਚਰਚਾ ਕਰੇਗੀ। 2021-22 ਵਿੱਚ ਆਰਥਿਕ ਵਿਕਾਸ ਦਰ ਦੇ 10 ਫੀਸਦੀ ਤੋਂ ਵੱਧ ਰਹਿਣ ਦੀ ਉਮੀਦ ਹੈ।

ਵਿੱਤੀ ਸਾਲ 2020-21 'ਚ ਸਰਕਾਰ ਨੇ  ਪੈਟਰੋਲ ਅਤੇ ਡੀਜ਼ਲ ਤੋਂ 3.71 ਲੱਖ ਕਰੋੜ ਰੁਪਏ ਕਮਾਏ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਸੰਸਦ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਇਕੱਲੇ ਵਿੱਤੀ ਸਾਲ 2020-21 ਵਿਚ ਪੈਟਰੋਲ ਅਤੇ ਡੀਜ਼ਲ 'ਤੇ ਟੈਕਸਾਂ ਤੋਂ 3.71 ਲੱਖ ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਜੇਕਰ ਪਿਛਲੇ ਤਿੰਨ ਵਿੱਤੀ ਸਾਲਾਂ 'ਚ ਟੈਕਸਾਂ ਤੋਂ ਹੋਈ ਕਮਾਈ ਨੂੰ ਗਿਣਿਆ ਜਾਵੇ ਤਾਂ ਇਹ ਕੁੱਲ 8.02 ਕਰੋੜ ਲੱਖ ਕਰੋੜ ਤੱਕ ਪਹੁੰਚ ਜਾਵੇਗਾ।

ਵਿੱਤ ਮੰਤਰੀ ਨੇ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ ਪੈਟਰੋਲ 'ਤੇ ਐਕਸਾਈਜ਼ ਡਿਊਟੀ (ਵੈਟ) 5 ਅਕਤੂਬਰ 2018 ਨੂੰ 19.48 ਪ੍ਰਤੀ ਲੀਟਰ ਤੋਂ ਵਧਾ ਕੇ 4 ਨਵੰਬਰ 2021 ਨੂੰ 27.90 ਕਰ ਦਿੱਤੀ ਗਈ ਸੀ। ਇਸ ਦੌਰਾਨ ਡੀਜ਼ਲ 'ਤੇ ਵੈਟ 15.33 ਪ੍ਰਤੀ ਲੀਟਰ ਤੋਂ ਵਧਾ ਕੇ 21.80 ਲੀਟਰ ਕਰ ਦਿੱਤਾ ਗਿਆ ਸੀ।

ਕਰਨਾਟਕ, ਬਿਹਾਰ, ਉੱਤਰ ਪ੍ਰਦੇਸ਼, ਤ੍ਰਿਪੁਰਾ ਅਤੇ ਗੁਜਰਾਤ ਵਰਗੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਸਨ ਵਾਲੇ ਕਈ ਸੂਬਿਆਂ ਨੇ 3 ਨਵੰਬਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਸੀ। ਪਿਛਲੇ ਮਹੀਨੇ ਦੇ ਅਖੀਰ ਵਿੱਚ, ਰਾਜਸਥਾਨ ਅਤੇ ਛੱਤੀਸਗੜ੍ਹ ਸਮੇਤ ਗੈਰ-ਭਾਜਪਾ ਸੂਬਿਆਂ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਘਟਾ ਦਿੱਤਾ ਸੀ।

ਇਹ ਵੀ ਪੜ੍ਹੋ: Omicron ਨੇ ਉਡਾਈ WHO ਦੀ ਨੀਂਦ, ਸੰਗਠਨ ਨੇ ਜਾਰੀ ਕੀਤੀ ਚੇਤਾਵਨੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget