Budget 2024 Live: ਵਿੱਤ ਮੰਤਰੀ ਨੇ ਟੈਕਸ 'ਚ ਨਹੀਂ ਦਿੱਤੀ ਰਾਹਤ, ਟੈਕਸ ਸਲੈਬ 'ਚ ਬਦਲਾਅ ਨਾ ਹੋਣ ਕਾਰਨ ਟੈਕਸਦਾਤਾਵਾਂ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ
Budget 2024 LIVE: ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਦੀ ਪੇਸ਼ਕਾਰੀ ਨਾਲ ਹੀ ਪਤਾ ਲੱਗੇਗਾ ਕਿ ਸਰਕਾਰ ਦੇਸ਼ ਦੇ ਟੈਕਸਦਾਤਾਵਾਂ, ਕਿਸਾਨਾਂ, ਗਰੀਬਾਂ, ਮੁਲਾਜ਼ਮਾਂ, ਵਪਾਰੀਆਂ ਤੇ ਨਿਵੇਸ਼ਕਾਂ...
LIVE
Background
Budget 2024 Live Update : ਅੱਜ ਸਵੇਰੇ 11 ਵਜੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੰਤਰਿਮ ਬਜਟ ਪੇਸ਼ ਕਰਨਗੇ। ਦੱਸਣਯੋਗ ਹੈ ਕਿ ਮੋਦੀ ਸਰਕਾਰ (Modi government) ਦੇ ਦੂਜੇ ਕਾਰਜਕਾਲ ਦਾ ਇਹ ਅੰਤ੍ਰਿਮ ਬਜਟ (interim budget) ਹੈ। ਇਸ ਤੋਂ ਬਾਅਦ ਨਵੀਂ ਸਰਕਾਰ ਆਉਣ 'ਤੇ ਜੁਲਾਈ 'ਚ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਆਪਣਾ ਛੇਵਾਂ ਬਜਟ ਪੇਸ਼ ਕਰੇਗੀ। ਪੰਜ ਪੂਰੇ ਅਤੇ ਇੱਕ ਅੰਤਰਿਮ ਬਜਟ ਹੈ।
ਇਸ ਦੌਰਾਨ ਅੰਤਰਿਮ ਬਜਟ ਵਿੱਚ ਵਿੱਤ ਮੰਤਰੀ ਜਦੋਂ ਨਵੀਂ ਸੰਸਦ 'ਚ ਵਿੱਤੀ ਲੇਖਾ-ਜੋਖਾ ਪੇਸ਼ ਕਰਨਗੇ ਤਾਂ ਪੂਰੇ ਦੇਸ਼ ਦੀਆਂ ਨਜ਼ਰਾਂ ਉਨ੍ਹਾਂ 'ਤੇ ਹੋਣਗੀਆਂ ਕਿਉਂਕਿ ਇਹ ਬਜਟ ਕਈ ਮਾਇਨਿਆਂ 'ਚ ਖਾਸ ਹੈ। ਇਹ ਕੇਂਦਰ ਦੀ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੈ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਪਹਿਲਾ ਅੰਤਰਿਮ ਬਜਟ ਹੈ ਅਤੇ ਇਸ ਤੋਂ ਇਲਾਵਾ ਨਵੀਂ ਸੰਸਦ ਦਾ ਇਹ ਪਹਿਲਾ ਬਜਟ ਹੈ। ਚੋਣਾਂ ਦੇ ਸਾਲ 'ਚ ਇਹ ਬਜਟ ਕਿਹੋ ਜਿਹਾ ਹੋਵੇਗਾ, ਇਸ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਬਜਟ ਦੀ ਪੇਸ਼ਕਾਰੀ ਤੋਂ ਪਤਾ ਲੱਗੇਗਾ ਕਿ ਸਰਕਾਰ ਦੇਸ਼ ਦੇ ਟੈਕਸਦਾਤਾਵਾਂ, ਕਿਸਾਨਾਂ, ਗਰੀਬਾਂ, ਮੁਲਾਜ਼ਮਾਂ, ਕਾਰੋਬਾਰੀਆਂ ਅਤੇ ਨਿਵੇਸ਼ਕਾਂ ਨੂੰ ਲੁਭਾਉਣ ਲਈ ਚੋਣ ਵਰ੍ਹੇ ਵਿੱਚ ਆਪਣੀ ਨਿਰਣਾਇਕ ਭੂਮਿਕਾ ਨਿਭਾਉਣ ਦੇ ਸਮਰੱਥ ਹੈ ਜਾਂ ਨਹੀਂ। ਆਓ ਜਾਣੋ ਹਾਂ ਹੋਰ ਵੇਰਵੇ...
ਕਿਸਾਨ ਸਨਮਾਨ ਨਿਧੀ ਦੀ ਰਕਮ 'ਚ ਹੋ ਸਕਦੈ ਵਾਧਾ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਮਿਲਣ ਵਾਲੀ ਰਾਸ਼ੀ ਨੂੰ 6 ਹਜ਼ਾਰ ਰੁਪਏ ਤੋਂ ਵਧਾ ਕੇ 8 ਹਜ਼ਾਰ ਰੁਪਏ ਕੀਤਾ ਜਾ ਸਕਦਾ ਹੈ। ਵਰਤਮਾਨ ਵਿੱਚ, ਇਸ ਯੋਜਨਾ ਦੇ ਤਹਿਤ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇੱਕ ਸਾਲ ਵਿੱਚ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਦਿੱਤੀਆਂ ਜਾਂਦੀਆਂ ਹਨ। ਬਜਟ ਵਿੱਚ ਮਹਿਲਾ ਕਿਸਾਨਾਂ ਲਈ ਇਹ ਰਾਸ਼ੀ 6000 ਰੁਪਏ ਤੋਂ ਵਧਾ ਕੇ 12000 ਰੁਪਏ ਸਾਲਾਨਾ ਹੋ ਸਕਦੀ ਹੈ।
ਸੈਕਸ਼ਨ 80 C ਦੀ ਟੈਕਸ ਛੋਟ ਸੀਮਾ 1.5 ਲੱਖ ਰੁਪਏ ਤੋਂ ਵਧ ਕੇ ਹੋ ਸਕਦੀ ਹੈ 2.5 ਲੱਖ ਰੁਪਏ
ਇਸ ਵਾਰ ਸਰਕਾਰ ਇਨਕਮ ਟੈਕਸ ਦੀ ਧਾਰਾ 80 C ਤਹਿਤ ਮਿਲਣ ਵਾਲੀ ਟੈਕਸ ਛੋਟ ਨੂੰ ਵਧਾ ਕੇ 2.5 ਲੱਖ ਰੁਪਏ ਕਰ ਸਕਦੀ ਹੈ। ਮਤਲਬ ਕਿ ਤੁਸੀਂ ਟੈਕਸ ਬਚਾਉਣ ਲਈ 2.5 ਲੱਖ ਰੁਪਏ ਤੱਕ ਦਾ ਨਿਵੇਸ਼ ਕਰ ਸਕੋਗੇ।
EPF, PPF, ਇਕੁਇਟੀ ਲਿੰਕਡ ਸੇਵਿੰਗ ਸਕੀਮ, ਸੁਕੰਨਿਆ ਸਮ੍ਰਿਧੀ ਯੋਜਨਾ, ਰਾਸ਼ਟਰੀ ਬੱਚਤ ਸਰਟੀਫਿਕੇਟ, 5 ਸਾਲ ਦੀ FD, ਰਾਸ਼ਟਰੀ ਪੈਨਸ਼ਨ ਪ੍ਰਣਾਲੀ ਅਤੇ ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ ਇਨਕਮ ਟੈਕਸ ਦੀ ਧਾਰਾ 80 C ਦੇ ਅਧੀਨ ਆਉਂਦੀਆਂ ਹਨ। ਇਸ ਤੋਂ ਇਲਾਵਾ, ਤੁਸੀਂ ਸਕੂਲ ਫੀਸ, ਹੋਮ ਲੋਨ ਦੀ ਅਦਾਇਗੀ, ਬੀਮਾ ਪ੍ਰੀਮੀਅਮ ਆਦਿ ਵਰਗੇ ਖਰਚਿਆਂ 'ਤੇ ਟੈਕਸ ਛੋਟ ਵੀ ਲੈ ਸਕਦੇ ਹੋ।
ਸੈਕਸ਼ਨ 80 D ਦੇ ਅਧੀਨ ਸਿਹਤ ਬੀਮਾ ਪ੍ਰੀਮੀਅਮ 'ਤੇ ਛੋਟ ਹੋ ਸਕਦੀ ਹੈ ਦੁੱਗਣੀ
ਸੈਕਸ਼ਨ 80 D ਦੇ ਤਹਿਤ ਸਿਹਤ ਬੀਮੇ ਲਈ ਭੁਗਤਾਨ ਕੀਤੇ ਪ੍ਰੀਮੀਅਮ 'ਤੇ ਟੈਕਸ ਛੋਟ ਨੂੰ ਦੁੱਗਣਾ ਕੀਤਾ ਜਾ ਸਕਦਾ ਹੈ। ਵਰਤਮਾਨ ਵਿੱਚ, 80 D ਦੇ ਤਹਿਤ, ਜੀਵਨ ਸਾਥੀ ਅਤੇ ਬੱਚਿਆਂ ਦੇ ਸਿਹਤ ਬੀਮੇ ਲਈ ਭੁਗਤਾਨ ਕੀਤੇ ਗਏ 25,000 ਰੁਪਏ ਤੱਕ ਦੇ ਸਾਲਾਨਾ ਪ੍ਰੀਮੀਅਮ 'ਤੇ ਟੈਕਸ ਛੋਟ ਉਪਲਬਧ ਹੈ। ਇਹ ਵਧ ਕੇ 50 ਹਜ਼ਾਰ ਹੋ ਸਕਦਾ ਹੈ।
Budget 2024: ਇਨਕਮ ਟੈਕਸ 'ਚ ਕੋਈ ਰਾਹਤ ਨਹੀਂ, ਟੈਕਸ ਸਲੈਬ 'ਚ ਕੋਈ ਬਦਲਾਅ ਨਹੀਂ
ਟੈਕਸ ਛੋਟ ਦੀ ਉਮੀਦ ਲਾਈ ਬੈਠੇ ਲੋਕਾਂ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਨਿਰਾਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਟੈਕਸ ਸਲੈਬ 'ਚ ਕੋਈ ਬਦਲਾਅ ਨਹੀਂ ਜਾ ਰਿਹਾ। ਵਿੱਤ ਮੰਤਰੀ ਨੇ ਕਿਹਾ ਕਿ ਪੁਰਾਣਾ ਤੇ ਨਵਾਂ ਟੈਕਸ ਢਾਂਚਾ ਬਰਕਰਾਰ ਰਹੇਗਾ ਜਿਸ ਤਹਿਤ ਸੱਤ ਲੱਖ ਦੀ ਆਮਦਨ ਤੱਕ ਕੋਈ ਟੈਕਸ ਨਹੀਂ। ਵਿੱਤ ਮੰਤਰੀ ਨੇ ਕਿਹਾ ਕਿ ਸਿੱਧੇ ਜਾਂ ਅਸਿੱਧੇ ਟੈਕਸ ਸਲੈਬਾਂ (Indirect tax slabs) ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਰੱਖਿਆ ਖਰਚਿਆਂ ਵਿੱਚ 11.1% ਦਾ ਵਾਧਾ ਕੀਤਾ ਗਿਆ ਹੈ। ਹੁਣ ਇਹ ਜੀਡੀਪੀ ਦਾ 3.4% ਹੋਵੇਗਾ। ਆਸ਼ਾ ਵਰਕਰਾਂ ਨੂੰ ਵੀ ਆਯੁਸ਼ਮਾਨ ਯੋਜਨਾ (Ayushman Yojana) ਦਾ ਲਾਭ ਦਿੱਤਾ ਜਾਵੇਗਾ। ਤੇਲ ਬੀਜਾਂ 'ਤੇ ਖੋਜ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ।
Interim Budget 2024 Live Updates: ਵਿੱਤ ਮੰਤਰੀ ਨੇ ਇਹ ਐਲਾਨ ਰੇਲਵੇ-ਇਨਫ੍ਰਾ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ 10 ਸਾਲਾਂ ਵਿੱਚ ਹਵਾਈ ਅੱਡਿਆਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਗਈ ਹੈ ਅਤੇ ਦੇਸ਼ ਵਿੱਚ 1000 ਤੋਂ ਵੱਧ ਨਵੇਂ ਜਹਾਜ਼ਾਂ ਦਾ ਆਰਡਰ ਦਿੱਤਾ ਗਿਆ ਹੈ। ਬੁਨਿਆਦੀ ਢਾਂਚੇ 'ਤੇ 11 ਲੱਖ 11 ਹਜ਼ਾਰ 111 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਦੇ ਖਰਚੇ 'ਚ 11 ਫੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਰੇਲਵੇ ਲਈ ਐਲਾਨ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਵੰਦੇ ਭਾਰਤ 'ਚ 40 ਹਜ਼ਾਰ ਬੋਗੀਆਂ ਨੂੰ ਅਪਗ੍ਰੇਡ ਕੀਤਾ ਜਾਵੇਗਾ।
Interim Budget 2024 Live Updates: ਵਿੱਤ ਮੰਤਰੀ ਨੇ ਟੈਕਸਦਾਤਾਵਾਂ ਨੂੰ ਕੋਈ ਰਾਹਤ ਨਹੀਂ ਦਿੱਤੀ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦੇ ਆਮ ਟੈਕਸਦਾਤਾਵਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ ਅਤੇ ਟੈਕਸ ਸਲੈਬ ਅਤੇ ਟੈਕਸ ਪ੍ਰਣਾਲੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਦਾ ਮਤਲਬ ਹੈ ਕਿ ਜਿਸ ਦਰ 'ਤੇ ਤੁਸੀਂ ਟੈਕਸ ਅਦਾ ਕਰ ਰਹੇ ਹੋ, ਤੁਹਾਨੂੰ ਉਸੇ ਦਰ 'ਤੇ ਆਮਦਨ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ।
Pradhan Mantri Suryoday Yojana: ਹੁਣ ਆਮ ਲੋਕਾਂ ਨੂੰ ਮਿਲੇਗੀ 300 ਯੂਨਿਟ ਮੁਫਤ ਬਿਜਲੀ !
ਬਜਟ 2024 ਵਿੱਚ ਪ੍ਰਧਾਨ ਮੰਤਰੀ ਸੂਰਯੋਦਯ ਯੋਜਨਾ ਦਾ ਜ਼ਿਕਰ ਕੀਤਾ ਗਿਆ ਸੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਉਨ੍ਹਾਂ ਲੋਕਾਂ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਵੇਗੀ, ਜਿਨ੍ਹਾਂ ਦੇ ਘਰਾਂ ਵਿੱਚ ਸੋਲਰ ਸਿਸਟਮ ਲਗਾਇਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ 'ਚ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ ਹੀ ਇਸ ਯੋਜਨਾ ਦਾ ਐਲਾਨ ਕੀਤਾ ਸੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦੇ ਤਹਿਤ, ਦੇਸ਼ ਭਰ ਵਿੱਚ ਇੱਕ ਕਰੋੜ ਘਰਾਂ ਵਿੱਚ ਛੱਤ ਵਾਲੇ ਸੋਲਰ ਪੈਨਲ ਲਗਾਏ ਜਾਣਗੇ।
Budget 2024: ਵਿੱਤ ਮੰਤਰੀ ਵੱਲੋਂ ਔਰਤਾਂ ਲਈ ਵੱਡਾ ਐਲਾਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਬਜਟ ਪੇਸ਼ ਕਰਦਿਆਂ ਕਿਹਾ ਹੈ ਕਿ ਤਿੰਨ ਕਰੋੜ ਔਰਤਾਂ ਨੂੰ ਲੱਖਪਤੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲਖਪਤੀ ਦੀਦੀ ਸਕੀਮ ਤਹਿਤ ਕੀਤਾ ਜਾਏਗਾ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਔਰਤਾਂ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਸ ਨਾਲ ਉਨ੍ਹਾਂ ਦਾ ਆਰਥਿਕ ਤੇ ਸਮਾਜਿਕ ਵਿਕਾਸ ਹੋ ਰਿਹਾ ਹੈ। ਲਖਪਤੀ ਦੀਦੀ ਸਕੀਮ ਤਹਿਤ ਦੇਸ਼ ਵਿੱਚ 1 ਕਰੋੜ ਲਖਪਤੀ ਦੀਦੀ ਬਣ ਚੁੱਕੀ ਹੈ। ਇਸ ਦਾ ਟੀਚਾ 2 ਕਰੋੜ ਤੋਂ ਵਧਾ ਕੇ 3 ਕਰੋੜ ਕਰ ਦਿੱਤਾ ਗਿਆ ਹੈ ਤੇ 3 ਕਰੋੜ ਲੱਖਪਤੀ ਦੀਦੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।