Budget Session News: ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀਆਂ ਬੈਠਕਾਂ ਦਿਨ ਦੇ ਵੱਖ-ਵੱਖ ਸਮੇਂ 'ਤੇ ਹੋਣਗੀਆਂ ਤਾਂ ਜੋ ਕੋਵਿਡ ਨਾਲ ਸਬੰਧਤ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ। 31 ਜਨਵਰੀ ਤੋਂ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੌਰਾਨ ਦੋਵਾਂ ਸਦਨਾਂ ਦੀਆਂ ਬੈਠਕਾਂ ਵੱਖ-ਵੱਖ ਸਮੇਂ 'ਤੇ ਪੰਜ-ਪੰਜ ਘੰਟੇ ਹੋਣਗੀਆਂ।
2 ਫਰਵਰੀ ਤੋਂ ਇਸ ਸਮੇਂ ਕੀਤੀ ਜਾਵੇਗੀ ਕਾਰਵਾਈ
ਲੋਕ ਸਭਾ ਦੀ ਬੈਠਕ 1 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਉਸ ਦਿਨ ਆਮ ਬਜਟ ਪੇਸ਼ ਕੀਤਾ ਜਾਵੇਗਾ। 2 ਫਰਵਰੀ ਤੋਂ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੋਂ ਰਾਤ 9 ਵਜੇ ਤੱਕ ਚੱਲੇਗੀ। ਬਜਟ ਸੈਸ਼ਨ ਦਾ ਪਹਿਲਾ ਪੜਾਅ 11 ਫਰਵਰੀ ਤੱਕ ਹੋਣਾ ਹੈ।
ਕੋਵਿਡ ਦੇ ਪ੍ਰਭਾਵ ਕਾਰਨ ਲਿਆ ਗਿਆ ਇਹ ਫੈਸਲਾ
ਲੋਕ ਸਭਾ ਬੁਲੇਟਿਨ ਦੇ ਅਨੁਸਾਰ, ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਹੇਠਲੇ ਸਦਨ ਦੀ ਬੈਠਕ ਦੌਰਾਨ ਦੋਵਾਂ ਸਦਨਾਂ ਦੇ ਚੈਂਬਰਾਂ ਅਤੇ ਗੈਲਰੀਆਂ ਦੀ ਵਰਤੋਂ ਮੈਂਬਰਾਂ ਦੇ ਬੈਠਣ ਲਈ ਕੀਤੀ ਜਾਵੇਗੀ। ਰਾਜ ਸਭਾ ਦੀ ਕਾਰਵਾਈ ਦਾ ਅਸਲ ਸਮਾਂ ਕੀ ਹੋਵੇਗਾ, ਇਸ ਬਾਰੇ ਕੋਈ ਰਸਮੀ ਜਾਣਕਾਰੀ ਨਹੀਂ ਹੈ। ਹਾਲਾਂਕਿ ਇਸ ਦੀ ਮੀਟਿੰਗ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਣ ਦੀ ਸੰਭਾਵਨਾ ਹੈ।
ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ
ਬਜਟ ਸੈਸ਼ਨ 31 ਜਨਵਰੀ ਯਾਨੀ ਸੋਮਵਾਰ ਨੂੰ ਸ਼ੁਰੂ ਹੋਵੇਗਾ ਅਤੇ ਰਾਸ਼ਟਰਪਤੀ ਦਾ ਸੰਬੋਧਨ ਵੀ 31 ਜਨਵਰੀ ਨੂੰ ਹੋਵੇਗਾ। ਇਸੇ ਦਿਨ ਸੰਸਦ ਵਿੱਚ ਆਰਥਿਕ ਸਰਵੇਖਣ ਵੀ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਦਾ ਦੂਜਾ ਪੜਾਅ 14 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 8 ਅਪ੍ਰੈਲ ਤੱਕ ਚੱਲੇਗਾ।
ਇਹ ਵੀ ਪੜ੍ਹੋ: Republic Day 2022: ਗਣਤੰਤਰ ਦਿਵਸ 'ਤੇ ਦਿੱਲੀ ਦੇ ਚੱਪੇ-ਚੱਪੇ 'ਤੇ ਚੌਕਸੀ, ਐਲਾਨੇ ਜਾਣਗੇ ਬਹਾਦਰੀ ਪੁਰਸਕਾਰ, ਰਾਸ਼ਟਰਪਤੀ ਕਰਨਗੇ ਦੇਸ਼ ਨੂੰ ਸੰਬੋਧਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin