Budget 2024: ਪਿਛਲੇ ਵਰ੍ਹੇ ਨਾਲੋਂ 21.6 ਫ਼ੀਸਦ ਵਧਾਇਆ ਖੇਤੀਬਾੜੀ ਬਜਟ, MSP ਬਾਰੇ ਧਾਰੀ ਚੁੱਪੀ, ਜਾਣੋ ਖੇਤੀਬਾੜੀ ਬਜਟ ਦੀ ਅਹਿਮ ਗੱਲਾਂ
ਪਿਛਲੇ ਸਾਲ 1.25 ਲੱਖ ਕਰੋੜ ਰੁਪਏ ਦਿੱਤੇ ਗਏ ਸਨ। ਯਾਨਿ ਇਸ ਵਾਰ ਕਿਸਾਨਾਂ ਲਈ ਬਜਟ ਵਿੱਚ 21.6% ਭਾਵ 25 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਕਿਸਾਨਾਂ ਦੀ ਲਗਾਤਾਰ ਮੰਗ ਦੇ ਬਾਵਜੂਦ ਘੱਟੋ-ਘੱਟ ਸਮਰਥਨ ਮੁੱਲ ਬਾਰੇ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਗਿਆ।
Agriculture Budget 2024: ਅੱਜ ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਈ ਵੱਡੇ ਐਲਾਨ ਕੀਤੇ। ਜਿਨ੍ਹਾਂ ਵਿੱਚੋਂ ਇੱਕ ਖੇਤੀਬਾੜੀ ਨਾਲ ਸਬੰਧਤ ਹੈ। ਸਰਕਾਰ ਨੇ ਖੇਤੀਬਾੜੀ ਅਤੇ ਸਬੰਧਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦਿੱਤੇ ਹਨ।
ਦੱਸ ਦਈਏ ਕਿ ਪਿਛਲੇ ਸਾਲ 1.25 ਲੱਖ ਕਰੋੜ ਰੁਪਏ ਦਿੱਤੇ ਗਏ ਸਨ। ਯਾਨਿ ਇਸ ਵਾਰ ਕਿਸਾਨਾਂ ਲਈ ਬਜਟ ਵਿੱਚ 21.6% ਭਾਵ 25 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਕਿਸਾਨਾਂ ਦੀ ਲਗਾਤਾਰ ਮੰਗ ਦੇ ਬਾਵਜੂਦ ਘੱਟੋ-ਘੱਟ ਸਮਰਥਨ ਮੁੱਲ ਬਾਰੇ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਗਿਆ। ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਵਿੱਚ ਵੀ ਵਾਧਾ ਨਹੀਂ ਕੀਤਾ ਗਿਆ ਹੈ, ਇਹ ਸਿਰਫ਼ 6,000 ਰੁਪਏ ਹੀ ਰਹੇਗੀ।
ਜਾਣੋ ਖੇਤੀਬਾੜੀ ਨਾਲ ਜੁੜੇ ਹੋਏ ਐਲਾਨ
ਵਿੱਤ ਮੰਤਰੀ ਨੇ ਕਿਹਾ- ਇੱਕ ਮਹੀਨਾ ਪਹਿਲਾਂ ਅਸੀਂ ਲਗਭਗ ਸਾਰੀਆਂ ਪ੍ਰਮੁੱਖ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਐਲਾਨ ਕੀਤਾ ਹੈ।
32 ਫਸਲਾਂ ਦੀਆਂ 109 ਕਿਸਮਾਂ ਲਿਆਵਾਂਗੇ
ਖੇਤੀ ਖੋਜ 'ਚ ਸੁਧਾਰਾਂ 'ਤੇ ਕੰਮ ਕਰਾਂਗੇ।
ਅਗਲੇ ਇੱਕ ਸਾਲ ਵਿੱਚ ਇੱਕ ਕਰੋੜ ਕਿਸਾਨ ਕੁਦਰਤੀ ਖੇਤੀ ਨਾਲ ਜੁੜ ਜਾਣਗੇ।
ਦਾਲਾਂ ਤੇ ਉਨ੍ਹਾਂ ਦੇ ਉਤਪਾਦਨ, ਭੰਡਾਰਨ ਅਤੇ ਮੰਡੀਕਰਨ ਦੇ ਮਾਮਲੇ 'ਚ ਆਤਮ-ਨਿਰਭਰਤਾ 'ਤੇ ਧਿਆਨ ਕੇਂਦਰਿਤ ਕਰੇਗਾ।
ਸਰ੍ਹੋਂ, ਮੂੰਗਫਲੀ, ਸੂਰਜਮੁਖੀ ਅਤੇ ਸੋਇਆਬੀਨ ਵਰਗੀਆਂ ਫਸਲਾਂ 'ਤੇ ਧਿਆਨ ਰਹੇਗਾ।
ਸਬਜ਼ੀਆਂ ਦੀ ਸਪਲਾਈ ਲੜੀ ਨੂੰ ਮਜ਼ਬੂਤ ਕਰਾਂਗੇ। ਉਨ੍ਹਾਂ ਦੀ ਸਟੋਰੇਜ ਅਤੇ ਮਾਰਕੀਟਿੰਗ 'ਤੇ ਧਿਆਨ ਕੇਂਦਰਿਤ ਰਹੇਗਾ।
ਰਾਜਾਂ ਨਾਲ ਸਾਂਝੇਦਾਰੀ ਕਰਕੇ, ਅਸੀਂ ਖੇਤੀਬਾੜੀ ਤੇ ਕਿਸਾਨਾਂ ਲਈ ਡਿਜੀਟਲ ਬੁਨਿਆਦੀ ਢਾਂਚੇ 'ਤੇ ਕੰਮ ਕਰਾਂਗੇ।
ਜ਼ਮੀਨ ਦੀ ਰਜਿਸਟਰੀ ਲਈ 6 ਕਰੋੜ ਕਿਸਾਨਾਂ ਦੀ ਜਾਣਕਾਰੀ ਲਿਆਂਦੀ ਜਾਵੇਗੀ।
5 ਰਾਜਾਂ ਵਿੱਚ ਨਵੇਂ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਜਾਣਗੇ।
ਨਾਬਾਰਡ ਰਾਹੀਂ ਕਿਸਾਨਾਂ ਨੂੰ ਮਦਦ ਮੁਹੱਈਆ ਕਰਵਾਏਗੀ।
ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।
ਮੌਸਮ ਤੋਂ ਬੇਅਸਰ ਰਹੇਗੀ ਪੈਦਾਵਾਰ
ਰੁਜ਼ਗਾਰ ਅਤੇ ਹੁਨਰ 'ਤੇ ਧਿਆਨ ਰਹੇਗਾ
ਵੱਧ ਝਾੜ ਦੇਣ ਵਾਲੀਆਂ 9 ਕਿਸਮਾਂ ਲਿਆਂਦੀਆਂ ਜਾਣਗੀਆਂ।
ਖਾਣ ਵਾਲੇ ਤੇਲ ਵਿੱਚ ਸਵੈ-ਨਿਰਭਰਤਾ 'ਤੇ ਕੰਮ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।