ਪੜਚੋਲ ਕਰੋ

Punjab Budget 2023: ਪੰਜਾਬ ਪੁਲਿਸ ਲਈ ਵੱਡਾ ਐਲਾਨ,10,523 ਕਰੋੜ ਰੁਪਏ ਰੱਖੇ ਰਾਖਵੇਂ

Punjab Budget 2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪੁਲਿਸ ਲਈ 10,523 ਕਰੋੜ ਰੁਪਏ ਦੀ ਤਜਵੀਜ ਰੱਖੀ ਹੈ ਜਿਸ ਵਿੱਚ ਪੁਲਿਸ ਦੇ ਆਧੁਨੀਕਰਨ ਤੇ ਹੋਰ ਵਿਕਾਸ ਕਾਰਜਾਂ ਵਿੱਚ ਖ਼ਰਚ ਕੀਤੇ ਜਾਣਗੇ।

ਵਿੱਤ ਮੰਤਰੀ ਨੇ ਦੱਸਿਆ ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਲਈ 10523 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਵਿੱਚ ਪਿਛਲੇ ਸਾਲ ਨਾਲੋਂ 11 ਫ਼ੀਸਦੀ ਦਾ ਵਾਧਾ ਹੈ। ਪੁਲਿਸ ਦੇ ਨਵੇਂ ਉਪਕਰਣਾਂ ਤੇ ਬੁਨਿਆਦੀ ਢਾਂਚੇ ਲਈ 40 ਕਰੋੜ ਰੁਪਏ ਰੱਖੇ ਗਏ ਹਨ। ਪੁਲਿਸ ਦੇ ਆਧੁਨਿਕੀਕਰਨ ਲਈ 64 ਕਰੋੜ ਰੁਪਏ ਰੱਖੇ ਗਏ ਹਨ। ਸਰਹੱਦ ਦੇ ਨੇੜਲੇ ਪਿੰਡਾਂ ਵਿੱਚ ਸੀਸੀਟੀਵੀ ਕੈਮਰੇ ਲੱਗਣਗੇ। ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦੀ ਤਜਵੀਜ਼ ਹੈ।

ਜ਼ਿਕਰ ਕਰ ਦਈਏ ਕਿ ਬਜਟ ਵਿੱਚ ਪਹਿਲੀ ਵਾਰ ਸਰਹੱਦੀ ਖੇਤਰ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਦਾ ਬਜਟ ਰੱਖਿਆ ਗਿਆ ਹੈ। ਪੁਲਿਸ ਲਾਈਨ ਅਤੇ ਪੁਲਿਸ ਦਫ਼ਤਰਾਂ ਲਈ ਜ਼ਮੀਨ ਲੈਣ ਲਈ 30 ਕਰੋੜ ਰੁਪਏ ਅਤੇ ਨਵੀਆਂ ਇਮਾਰਤਾਂ ਲਈ 10 ਕਰੋੜ ਰੁਪਏ ਖਰਚੇ ਜਾਣਗੇ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਰੱਖੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ। ਇਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਫਸਲ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਕੇ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਕਦਮਾਂ ਬਾਰੇ ਦੱਸਿਆ।

ਦੱਸ ਦਈਏ ਕਿ ਵਿੱਤ ਮੰਤਰੀ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਜਾ ਰਿਹਾ ਹੈ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। 

ਇਸ ਦੌਰਾਨ ਚੀਮਾ ਨੇ ਸਪੱਸ਼ਟ ਕੀਤਾ ਕਿ ਬਜਟ ਦਾ ਕੇਂਦਰ ਸਿੱਖਿਆ, ਸਿਹਤ, ਰੁਜ਼ਗਾਰ ਤੇ ਖੇਤੀਬਾੜੀ ਹਨ। ਉਨ੍ਹਾਂ ਨੇ ਰੁਜ਼ਗਾਰ ਸਿਰਜਣ, ਚੰਗੇ ਵਿੱਤੀ ਸਾਲ 2023-24 ਲਈ 1.96 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪ੍ਰਸਤਾਵਿਤ ਕੀਤਾ ਹੈ। ਵਿੱਤੀ ਸਾਲ 2023-24 ਲਈ ਪੰਜਾਬ ਦਾ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) 6,98,635 ਕਰੋੜ ਰੁਪਏ ਹੋਵੇਗਾ

 ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ। ਸਰਕਾਰ ਨੇ ਬਜਟ ਵਿੱਚ ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਰਾਲੀ ਦਾ ਨਾਲ ਪ੍ਰਦੂਸ਼ਣ ਵੱਡੀ ਸਮੱਸਿਆ ਹੈ। ਪੰਜਾਬ ਸਰਕਾਰ ਕਿਸਾਨਾਂ ਨਾਲ ਮਿਲ ਕੇ ਇਸ ਦਾ ਹੱਲ ਕਰੇਗੀ। ਇਸ ਲਈ ਸਰਕਾਰ ਵੱਲੋਂ 350 ਕਰੋੜ ਰੁਪਏ ਰੱਖੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Barnala News - ਫਾਰਚੂਨਰ ਗੱਡੀ 'ਚੋਂ 12 ਲੱਖ 46 ਹਜ਼ਾਰ ਰੁਪਏ ਅਤੇ 32 ਬੋਰ ਦਾ ਰਿਵਾਲਵਰ ਬਰਾਮਦGovinda Joins Shiv Sena | ਬਾਲੀਵੁੱਡ ਐਕਟਰ ਗੋਵਿੰਦਾ ਨੇ ਫੜਿਆ ਸ਼ਿਵ ਸੈਨਾ ਦਾ ਪੱਲਾ,ਜਾਣੋ ਕਿਸ ਥਾਂ ਤੋਂ ਲੜਨਗੇ ਚੋਣ ?Charanjit Channi | ''21 ਬੰਦੇ ਸਰਕਾਰੀ ਜ਼ਹਿਰ ਪੀ ਕੇ ਮਰ ਗਏ'' - ਮਾਨ ਸਰਕਾਰ 'ਤੇ ਵਰ੍ਹੇ ਚੰਨੀSheetal Angural| ਜਲੰਧਰ ਪੱਛਮੀ ਸੀਟ ਹੋਈ ਖਾਲ੍ਹੀ,  ਸ਼ੀਤਲ ਅੰਗੁਰਾਲ ਦਾ ਅਸਤੀਫ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget