Union Budget 2023 India: ਅਗਲੇ 1 ਸਾਲ ਤੱਕ ਮੁਫਤ ਮਿਲੇਗਾ ਰਾਸ਼ਨ, ਨਿਰਮਲਾ ਸੀਤਰਮਨ ਨੇ ਸੰਸਦ 'ਚ ਕੀਤਾ ਐਲਾਨ
Union Budget 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਪੇਸ਼ ਕਰਦੇ ਹੋਏ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਤੱਕ ਲੋਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦਾ ਲਾਭ ਮਿਲਦਾ ਰਹੇਗਾ।
Union Budget 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਸਾਲ 2023-24 ਦਾ ਬਜਟ ਪੇਸ਼ ਕਰ ਰਹੇ ਹਨ। ਬਜਟ ਭਾਸ਼ਣ ਦੌਰਾਨ ਨਿਰਮਲਾ ਸੀਤਾਰਮਨ ਨੇ ਗਰੀਬਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (PMGKAY) ਨੂੰ ਇੱਕ ਸਾਲ ਲਈ ਵਧਾਇਆ ਜਾ ਰਿਹਾ ਹੈ। ਯਾਨੀ ਲੋਕ ਅਗਲੇ 1 ਸਾਲ ਤੱਕ ਮੁਫਤ ਰਾਸ਼ਨ ਲੈ ਸਕਣਗੇ।
ਕੀ ਹੈ ਪੀਐਮ ਗਰੀਬ ਕਲਿਆਣ ਯੋਜਨਾ
ਦਰਅਸਲ, ਕੋਰੋਨਾ ਮਹਾਮਾਰੀ ਦੌਰਾਨ ਭਾਰਤ ਦੇ ਹਰ ਘਰ ਵਿੱਚ ਕਿਸੇ ਨੂੰ ਭੁੱਖਾ ਨਾ ਸੌਣਾ ਪਵੇ, ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਮੋਦੀ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (PMGKAY) ਸ਼ੁਰੂ ਕੀਤੀ ਸੀ। ਇਸ ਵਿੱਚ ਗਰੀਬਾਂ ਜਾਂ ਲੋੜਵੰਦਾਂ ਨੂੰ 5 ਕਿਲੋ ਮੁਫਤ ਅਨਾਜ ਦੇਣ ਦੀ ਵਿਵਸਥਾ ਹੈ। ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ 80 ਕਰੋੜ ਗਰੀਬ ਲੋਕਾਂ ਨੂੰ ਮੁਫਤ ਰਾਸ਼ਨ ਦਾ ਲਾਭ ਦਿੱਤਾ ਜਾ ਰਿਹਾ ਹੈ। ਸਤੰਬਰ, 2022 ਵਿੱਚ ਇਸ ਸਕੀਮ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਬਾਅਦ ਵਿੱਚ ਸਰਕਾਰ ਨੇ ਇਸ ਨੂੰ ਹੋਰ ਵਧਾ ਦਿੱਤਾ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਹ ਦੇਸ਼ ਦੀ ਆਜ਼ਾਦੀ ਦੇ ਦੌਰ ਦਾ ਪਹਿਲਾ ਬਜਟ ਹੈ। ਬਜਟ ਵਿੱਚ ਸਾਡੀ ਸਰਕਾਰ ਨੇ ਹਰ ਵਰਗ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਹੈ। ਸਾਡੀ ਕੋਸ਼ਿਸ਼ ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨ ਦੀ ਹੈ। ਦੁਨੀਆ 'ਚ ਮੰਦੀ ਦੇ ਬਾਵਜੂਦ ਭਾਰਤ 'ਚ ਮੌਜੂਦਾ ਵਿਕਾਸ ਦਰ 7 ਫੀਸਦੀ ਦੇ ਆਸ-ਪਾਸ ਬਣੀ ਹੋਈ ਹੈ। ਚੁਣੌਤੀਆਂ ਭਰੇ ਸਮੇਂ ਵਿੱਚ ਭਾਰਤ ਵਿਕਾਸ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਦੁਨੀਆ ਭਰ ਦੇ ਲੋਕਾਂ ਨੇ ਭਾਰਤ ਦੇ ਵਿਕਾਸ ਦੀ ਤਾਰੀਫ ਕੀਤੀ ਹੈ। ਇਹ ਬਜਟ ਅਗਲੇ 25 ਸਾਲਾਂ ਲਈ ਬਲਿਊ ਪ੍ਰਿੰਟ ਹੈ। ਕੋਰੋਨਾ ਮਹਾਂਮਾਰੀ ਦੇ ਖਿਲਾਫ ਚੱਲ ਰਹੀ ਮੁਹਿੰਮ ਨੇ ਦੇਸ਼ ਨੂੰ ਇਕ ਨਵੇਂ ਪੱਧਰ 'ਤੇ ਪਹੁੰਚਾਇਆ ਹੈ ਅਤੇ ਦੁਨੀਆ ਨੇ ਭਾਰਤ ਦੀ ਤਾਕਤ ਨੂੰ ਪਛਾਣਿਆ ਹੈ।
ਦੱਸ ਦੇਈਏ ਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਪੂਰਾ ਬਜਟ ਹੈ। ਅਗਲੇ ਸਾਲ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਸਿਰਫ਼ ਸਪਲੀਮੈਂਟਰੀ ਬਜਟ ਪੇਸ਼ ਕਰੇਗੀ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਖੁਸ਼ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਇਹੀ ਕਾਰਨ ਹੈ ਕਿ ਦੇਸ਼ ਦੀ ਰਾਜਧਾਨੀ ਦੇ ਲੋਕਾਂ ਨੂੰ ਵੀ ਇਸ ਵਾਰ ਬਜਟ ਤੋਂ ਵੱਡੀਆਂ ਉਮੀਦਾਂ ਹਨ। ਮੰਨਿਆ ਜਾ ਰਿਹਾ ਹੈ ਕਿ ਅੱਜ ਦੇ ਬਜਟ ਵਿੱਚ ਮੋਦੀ ਸਰਕਾਰ ਦਿੱਲੀ ਵਾਸੀਆਂ ਲਈ ਕਈ ਤੋਹਫ਼ਿਆਂ ਦਾ ਐਲਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ: Union Budget 2023 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰੇਲਵੇ ਲਈ ਕੀਤਾ ਵੱਡਾ ਐਲਾਨ