Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਪੇਸ਼ ਕਰ ਰਹੇ ਹਨ। ਨਿਰਮਲਾ ਸੀਤਾਰਮਨ ਦਾ ਇਹ ਲਗਾਤਾਰ 7ਵਾਂ ਬਜਟ ਹੈ। ਉਨ੍ਹਾਂ ਨੇ ਕਿਹਾ ਕਿ 'ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ 'ਤੇ ਭਰੋਸਾ ਪ੍ਰਗਟਾਇਆ ਹੈ। ਉਹ ਇਤਿਹਾਸਕ ਤੀਜੇ ਕਾਰਜਕਾਲ ਲਈ ਮੁੜ ਚੁਣੇ ਗਏ ਹਨ। ਔਖੇ ਸਮੇਂ ਵਿੱਚ ਵੀ ਭਾਰਤ ਦੀ ਆਰਥਿਕਤਾ ਚਮਕ ਰਹੀ ਹੈ। ਉਨ੍ਹਾਂ ਕਿਹਾ, 'ਸਰਕਾਰ ਦਾ ਧਿਆਨ ਗਰੀਬਾਂ, ਔਰਤਾਂ, ਨੌਜਵਾਨਾਂ ਤੇ ਕਿਸਾਨਾਂ 'ਤੇ ਹੋਵੇਗਾ। ਸਰਕਾਰ ਰੁਜ਼ਗਾਰ ਦੇ ਮੌਕੇ ਵਧਾਏਗੀ।


ਉਨ੍ਹਾਂ ਨੇ ਪਹਿਲੀ ਵਾਰ ਨੌਕਰੀ ਲੱਭਣ ਵਾਲਿਆਂ ਲਈ ਐਲਾਨ ਕੀਤਾ ਹੈ। ਪਹਿਲੀ ਵਾਰ EPFO ​​ਨਾਲ ਰਜਿਸਟਰ ਹੋਣ ਵਾਲੇ ਲੋਕ, ਜਿਨ੍ਹਾਂ ਦੀ ਤਨਖਾਹ 1 ਲੱਖ ਰੁਪਏ ਤੋਂ ਘੱਟ ਹੈ, ਨੂੰ ਤਿੰਨ ਕਿਸ਼ਤਾਂ ਵਿੱਚ 15,000 ਰੁਪਏ ਦੀ ਸਹਾਇਤਾ ਮਿਲੇਗੀ।



ਉਨ੍ਹਾਂ ਨੇ ਸਿੱਖਿਆ ਲੋਨ ਬਾਰੇ ਵੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੂੰ ਸਰਕਾਰੀ ਸਕੀਮਾਂ ਤਹਿਤ ਕੋਈ ਲਾਭ ਨਹੀਂ ਮਿਲ ਰਿਹਾ, ਉਨ੍ਹਾਂ ਨੂੰ ਦੇਸ਼ ਭਰ ਦੀਆਂ ਸੰਸਥਾਵਾਂ ਵਿੱਚ ਦਾਖ਼ਲੇ ਲਈ ਕਰਜ਼ਾ ਮਿਲੇਗਾ। ਸਰਕਾਰ ਕਰਜ਼ੇ ਦੀ ਰਕਮ ਦਾ 3 ਫੀਸਦੀ ਤੱਕ ਦੇਵੇਗੀ। ਇਸ ਲਈ ਈ-ਵਾਉਚਰ ਪੇਸ਼ ਕੀਤੇ ਜਾਣਗੇ, ਜੋ ਹਰ ਸਾਲ ਇੱਕ ਲੱਖ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ।


ਉਨ੍ਹਾਂ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਔਰਤਾਂ ਤੇ ਗਰੀਬਾਂ ਦੇ ਵਿਕਾਸ ਲਈ ਵੱਖ-ਵੱਖ ਸਕੀਮਾਂ ਰਾਹੀਂ ਲਾਭ ਪਹੁੰਚਾਇਆ ਜਾਵੇਗਾ। ਛੇ ਕਰੋੜ ਕਿਸਾਨਾਂ ਦੀ ਜਾਣਕਾਰੀ ਲੈਂਡ ਰਜਿਸਟਰੀ ਤੱਕ ਲਿਆਂਦੀ ਜਾਵੇਗੀ। ਪੰਜ ਰਾਜਾਂ ਵਿੱਚ ਨਵੇਂ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਜਾਣਗੇ। ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ ਤੇ ਆਂਧਰਾ ਪ੍ਰਦੇਸ਼ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ ।ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।