Budget 2024: ਪਹਿਲੀ ਨੌਕਰੀ 'ਤੇ ਪੀਐਫ ਖਾਤੇ 'ਚ ਮਿਲਣਗੇ 15 ਹਜ਼ਾਰ, ਰੁਜ਼ਗਾਰ ਦੇ ਲਈ ਖਾਸ ਪੈਕੇਜ ਦਾ ਐਲਾਨ
Union Budget 2024: ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਈ ਵੱਡੇ ਐਲਾਨ ਕੀਤੇ ਹਨ। ਇਨ੍ਹਾਂ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਪੈਕੇਜ ਦਾ ਐਲਾਨ ਵੀ ਸ਼ਾਮਲ ਹੈ।
Union Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਵਿੱਤੀ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਬਜਟ 'ਚ ਵਿੱਤ ਮੰਤਰੀ ਨੇ ਨੌਜਵਾਨਾਂ ਲਈ ਕਈ ਖਾਸ ਐਲਾਨ ਕੀਤੇ ਹਨ। ਰੋਜ਼ਗਾਰ ਸਿਰਜਣ ਫੋਕਸਡ ਐਲਾਨ ਕਰਦਿਆਂ ਹੋਇਆਂ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲੀ ਵਾਰ ਕਰਮਚਾਰੀਆਂ ਵਿੱਚ ਸ਼ਾਮਲ ਹੋਣ ਵਾਲੇ ਲੱਖਾਂ ਲੋਕਾਂ ਨੂੰ ਵਾਧੂ ਪੀਐਫ ਦਾ ਲਾਭ ਪ੍ਰਦਾਨ ਕਰੇਗੀ। ਇਸਦੇ ਲਈ ਸਰਕਾਰ ਉਨ੍ਹਾਂ ਦੇ ਪੀਐਫ ਖਾਤੇ ਵਿੱਚ 15,000 ਰੁਪਏ ਜਮ੍ਹਾ ਕਰੇਗੀ।
ਲੋਕ ਸਭਾ 'ਚ ਬਜਟ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ 9 ਤਰਜੀਹਾਂ ਤੈਅ ਕੀਤੀਆਂ ਹਨ। ਸਰਕਾਰ ਵੱਲੋਂ ਇਸ ਬਜਟ ਵਿੱਚ ਜਿਹੜੀਆਂ ਤਰਜੀਹਾਂ ਤੈਅ ਕੀਤੀਆਂ ਗਈਆਂ ਹਨ ਉਹ ਹਨ- ਖੇਤੀਬਾੜੀ ਉਤਪਾਦਨ ਵਧਾਉਣ 'ਤੇ ਜ਼ੋਰ, ਰੁਜ਼ਗਾਰ ਅਤੇ ਹੁਨਰ, ਸਮਾਵੇਸ਼ੀ ਮਨੁੱਖੀ ਸਰੋਤ ਵਿਕਾਸ ਅਤੇ ਸਮਾਜਿਕ ਨਿਆਂ, ਨਿਰਮਾਣ ਅਤੇ ਸੇਵਾਵਾਂ, ਸ਼ਹਿਰੀ ਵਿਕਾਸ, ਊਰਜਾ ਸੁਰੱਖਿਆ, ਬੁਨਿਆਦੀ ਢਾਂਚਾ, ਨਵੀਨਤਾ ਅਤੇ ਖੋਜ ਅਤੇ ਵਿਕਾਸ ਅਤੇ ਅਗਲੀ ਪੀੜ੍ਹੀ ਦੇ ਸੁਧਾਰਾਂ 'ਤੇ ਜ਼ੋਰ ਦੇਣਾ।
30 ਲੱਖ ਨੌਜਵਾਨਾਂ ਨੂੰ ਮਿਲੇਗਾ ਫਾਇਦਾ
ਵਿੱਤ ਮੰਤਰੀ ਨੇ ਸਰਕਾਰ ਦੀ ਦੂਜੀ ਤਰਜੀਹ ਰੁਜ਼ਗਾਰ ਅਤੇ ਹੁਨਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਯੋਜਨਾਵਾਂ ਸ਼ੁਰੂ ਕਰੇਗੀ। ਉਨ੍ਹਾਂ ਯੋਜਨਾਵਾਂ ਵਿੱਚ ਪੀਐਫ ਦਾ ਵਾਧੂ ਲਾਭ ਵੀ ਸ਼ਾਮਲ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲੀ ਵਾਰ ਕਰਮਚਾਰੀਆਂ ਦਾ ਹਿੱਸਾ ਬਣਨ ਵਾਲੇ ਨੌਜਵਾਨਾਂ ਦੇ ਪੀਐਫ ਖਾਤੇ ਵਿੱਚ 15,000 ਰੁਪਏ ਜਮ੍ਹਾ ਕਰੇਗੀ। ਇਸ ਯੋਜਨਾ ਤੋਂ 30 ਲੱਖ ਨੌਜਵਾਨਾਂ ਨੂੰ ਲਾਭ ਮਿਲਣ ਦੀ ਉਮੀਦ ਹੈ।
Education Loan Information:
Calculate Education Loan EMI