ਪੜਚੋਲ ਕਰੋ

Budget 2024: ਨਹੀਂ ਵਧੀ ਪੀਐਮ ਕਿਸਾਨ ਦੀ ਰਕਮ, 4 ਕਰੋੜ ਕਿਸਾਨਾਂ ਨੂੰ ਮਿਲਿਆ ਫ਼ਸਲ ਬੀਮਾ ਯੋਜਾਨਾ ਲਾਭ

Budget 2024: ਉਮੀਦ ਕੀਤੀ ਜਾ ਰਹੀ ਸੀ ਕਿ ਅਪ੍ਰੈਲ-ਮਈ 'ਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਮਿਲਣ ਵਾਲੀ ਰਾਸ਼ੀ 'ਚ ਵਾਧਾ ਕੀਤਾ ਜਾ ਸਕਦਾ ਹੈ।

ਜੋ ਲੋਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ (Pradhan Mantri Kisan Yojana) ਤਹਿਤ ਮਿਲਣ ਵਾਲੀ ਰਾਸ਼ੀ ਵਿੱਚ ਵਾਧੇ ਦੀ ਉਮੀਦ ਕਰ ਰਹੇ ਸਨ, ਉਹ ਬਜਟ ਤੋਂ ਨਿਰਾਸ਼ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਅਗਲੇ ਵਿੱਤੀ ਸਾਲ ਲਈ ਅੰਤਰਿਮ ਬਜਟ ਪੇਸ਼ ਕਰਦੇ ਸਮੇਂ ਇਸ ਸਬੰਧ ਵਿੱਚ ਕੋਈ ਐਲਾਨ ਨਹੀਂ ਕੀਤਾ। ਦਰਅਸਲ, ਪ੍ਰਧਾਨ ਮੰਤਰੀ ਕਿਸਾਨ ਯੋਜਨਾ (PM Kisan Yojana) ਵੀ ਅੰਤਰਿਮ ਬਜਟ ਵਿੱਚ ਸ਼ੁਰੂ ਕੀਤੀ ਗਈ ਸੀ, ਇਸ ਲਈ ਰਕਮ ਵਧਾਉਣ ਦੀਆਂ ਜ਼ੋਰਦਾਰ ਅਟਕਲਾਂ ਲਾਈਆਂ ਜਾ ਰਹੀਆਂ ਸਨ।

ਇਹ ਸਕੀਮ ਅੰਤਰਿਮ ਬਜਟ ਵਿੱਚ  ਕੀਤੀ ਗਈ ਸੀ ਸ਼ੁਰੂ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਪੰਜ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਸੀ। ਫਰਵਰੀ 2019 ਵਿੱਚ ਬਜਟ ਪੇਸ਼ ਕਰਦੇ ਸਮੇਂ ਤਤਕਾਲੀ ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਐਲਾਨ ਕੀਤਾ ਸੀ। ਦਿਲਚਸਪ ਗੱਲ ਇਹ ਹੈ ਕਿ ਉਹ ਬਜਟ ਵੀ ਅੰਤਰਿਮ ਬਜਟ ਸੀ, ਜੋ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੀ ਸਮਾਪਤੀ ਤੋਂ ਠੀਕ ਪਹਿਲਾਂ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਅੰਤਰਿਮ ਬਜਟ ਹੈ।

Budget 2024: ਇਲੈਕਟ੍ਰਿਕ ਵਾਹਨ ਖ਼ਰੀਦਦਾਰਾਂ ਲਈ ਖ਼ੁਸ਼ਖ਼ਬਰੀ, ਚਾਰਜਿੰਗ ਬੁਨਿਆਦੀ ਢਾਂਚੇ ਨੂੰ ਲੈ ਕੇ ਬਜਟ ਵਿੱਚ ਹੋਇਆ ਇਹ ਐਲਾਨ

9 ਕਰੋੜ ਤੋਂ ਵੱਧ ਕਿਸਾਨਾਂ ਨੂੰ ਲਾਭ ਮਿਲ ਰਿਹੈ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਡੈਸ਼ਬੋਰਡ ਦੇ ਅਨੁਸਾਰ, ਮੌਜੂਦਾ ਸਮੇਂ ਵਿੱਚ 9 ਕਰੋੜ ਤੋਂ ਵੱਧ ਛੋਟੇ ਕਿਸਾਨ ਇਸ ਯੋਜਨਾ ਦਾ ਲਾਭ ਲੈ ਰਹੇ ਹਨ। ਇਸ ਸਕੀਮ ਤਹਿਤ ਹਰ ਸਾਲ ਛੋਟੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 6-6 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਮਦਦ ਹਰ ਚਾਰ ਮਹੀਨੇ ਬਾਅਦ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਇਹ ਕਿਸਾਨਾਂ ਨੂੰ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਅਦਾ ਕੀਤਾ ਜਾਂਦਾ ਹੈ। ਅਗਸਤ-ਨਵੰਬਰ 2023 ਦੀ ਮਿਆਦ ਲਈ, 9,07,52,758 ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 2,000 ਰੁਪਏ ਦੀ ਕਿਸ਼ਤ ਦਾ ਭੁਗਤਾਨ ਪ੍ਰਾਪਤ ਹੋਇਆ ਹੈ।

4 ਕਰੋੜ ਕਿਸਾਨਾਂ ਨੂੰ ਮਿਲੀ ਮਦਦ

ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ 11.8 ਕਰੋੜ ਕਿਸਾਨਾਂ ਨੂੰ ਵਿੱਤੀ ਸਹਾਇਤਾ ਮਿਲੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਦੀ ਬਹੁਤ ਮਦਦ ਕੀਤੀ ਹੈ। ਸਰਕਾਰ ਦੀ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੇ 4 ਕਰੋੜ ਕਿਸਾਨਾਂ ਦੀ ਮਦਦ ਕੀਤੀ ਹੈ। ਪਿਛਲੇ ਬਜਟ ਵਿੱਚ ਇਸ ਸਕੀਮ ਲਈ 13,625 ਕਰੋੜ ਰੁਪਏ ਅਲਾਟ ਕੀਤੇ ਗਏ ਸਨ।

Budget 2024: ਨੌਜਵਾਨ, ਗ਼ਰੀਬ, ਔਰਤਾਂ ਅਤੇ ਕਿਸਾਨ... ਵਿਕਸਤ ਭਾਰਤ ਦੇ ਚਾਰ ਥੰਮ੍ਹ, ਸਭ ਨੂੰ ਮਿਲੇਗੀ ਮਜਬੂਤੀ, PM ਮੋਦੀ ਨੇ ਅੰਤਰਿਮ ਬਜਟ ਦੀ ਕੀਤੀ ਤਾਰੀਫ

ਨੈਨੋ ਯੂਰੀਆ ਤੋਂ ਬਾਅਦ ਨੈਨੋ ਡੀਏਪੀ

ਇਸ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ 1,361 ਈ-ਮੰਡੀਆਂ ਨੂੰ ਈ-ਨਾਮ ਦੇ ਤਹਿਤ ਜੋੜਿਆ ਗਿਆ ਹੈ। ਇਸ ਨਾਲ 3 ਲੱਖ ਕਰੋੜ ਰੁਪਏ ਦੇ ਵਪਾਰ ਦਾ ਸਮਰਥਨ ਹੋ ਰਿਹਾ ਹੈ। ਕਿਸਾਨਾਂ ਤੋਂ ਫਸਲਾਂ ਦੀ ਸਰਕਾਰੀ ਖਰੀਦ ਵੀ ਵਧ ਰਹੀ ਹੈ। 2023-24 ਵਿੱਚ ਕਿਸਾਨਾਂ ਤੋਂ 38 ਲੱਖ ਮੀਟ੍ਰਿਕ ਟਨ ਚੌਲ ਅਤੇ 262 ਲੱਖ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਨੈਨੋ ਯੂਰੀਆ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਨੈਨੋ ਡੀਏਪੀ ਦੀ ਪਹਿਲਕਦਮੀ ਸ਼ੁਰੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Switzerland: ਭਾਰਤੀਆਂ ਨੂੰ ਵੱਡਾ ਝਟਕਾ, ਸਵਿਟਜ਼ਰਲੈਂਡ ਨਾਲ ਸਬੰਧਾਂ 'ਚ ਆਇਆ ਵੱਡਾ ਮੋੜ, ਜਾਣੋ ਕਿਵੇਂ ਪਏਗਾ ਮਾੜਾ ਅਸਰ ?
ਭਾਰਤੀਆਂ ਨੂੰ ਵੱਡਾ ਝਟਕਾ, ਸਵਿਟਜ਼ਰਲੈਂਡ ਨਾਲ ਸਬੰਧਾਂ 'ਚ ਆਇਆ ਵੱਡਾ ਮੋੜ, ਜਾਣੋ ਕਿਵੇਂ ਪਏਗਾ ਮਾੜਾ ਅਸਰ ?
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
Schools Receive Bomb Threat: ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
Allu Arjun: ਅੱਲੂ ਅਰਜੁਨ ਜੇਲ 'ਚ ਰਾਤ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਹੋਏ ਰਿਹਾਅ, ਸਾਹਮਣੇ ਆਈ ਪਹਿਲੀ ਤਸਵੀਰ
Allu Arjun: ਅੱਲੂ ਅਰਜੁਨ ਜੇਲ 'ਚ ਰਾਤ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਹੋਏ ਰਿਹਾਅ, ਸਾਹਮਣੇ ਆਈ ਪਹਿਲੀ ਤਸਵੀਰ
Embed widget