Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 'ਚ ਨੌਜਵਾਨਾਂ ਲਈ ਵੱਡੇ ਐਲਾਨ ਕੀਤਾ ਹਨ। ਸਰਕਾਰ ਪਹਿਲੀ ਵਾਰ ਨੌਕਰੀ ਲੱਭਣ ਵਾਲਿਆਂ ਨੂੰ ਦੋ ਸਾਲਾਂ ਲਈ ਹਰ ਮਹੀਨੇ 300 ਰੁਪਏ ਦਾ ਵਾਧੂ ਪੀਐਫ ਦੇਵੇਗੀ। ਸਥਾਨਕ ਸੰਸਥਾਵਾਂ ਵਿੱਚ ਪੜ੍ਹਾਈ ਲਈ 10 ਲੱਖ ਰੁਪਏ ਤੱਕ ਦਾ ਅਸੁਰੱਖਿਅਤ ਸਿੱਖਿਆ ਕਰਜ਼ਾ ਮਿਲੇਗਾ।


ਇਸ ਤੋਂ ਇਲਾਵਾ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ। ਇਸ ਤਹਿਤ 30 ਲੱਖ ਨੌਜਵਾਨਾਂ ਨੂੰ ਸਿਖਲਾਈ ਮਿਲੇਗੀ। ਇਸ ਲਈ ਬਜਟ 'ਚ 2 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ 4.1 ਕਰੋੜ ਨੌਜਵਾਨਾਂ ਲਈ ਰੁਜ਼ਗਾਰ ਲਈ ਪੰਜ ਸਕੀਮਾਂ ਲਿਆਵੇਗੀ। ਸਰਕਾਰ ਆਉਣ ਵਾਲੇ 5 ਸਾਲਾਂ 'ਚ 2 ਲੱਖ ਕਰੋੜ ਰੁਪਏ ਖਰਚ ਕਰੇਗੀ। ਸਰਕਾਰ ਅਗਲੇ 5 ਸਾਲਾਂ 'ਚ 1 ਕਰੋੜ ਨੌਜਵਾਨਾਂ ਨੂੰ ਇੰਟਰਨਸ਼ਿਪ ਦੇਵੇਗੀ। ਇੱਕ ਸਾਲ ਦੀ ਇੰਟਰਨਸ਼ਿਪ ਦੌਰਾਨ ਹਰ ਮਹੀਨੇ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, ਇਹ ਬਜਟ ਸਾਰਿਆਂ ਲਈ ਢੁਕਵੇਂ ਮੌਕੇ ਪੈਦਾ ਕਰਨ ਲਈ 9 ਤਰਜੀਹਾਂ 'ਤੇ ਨਿਰੰਤਰ ਯਤਨਾਂ ਦੀ ਕਲਪਨਾ ਕਰਦਾ ਹੈ।
1. ਖੇਤੀਬਾੜੀ ਵਿੱਚ ਉਤਪਾਦਕਤਾ ਤੇ ਲਚਕਤਾ।
2. ਰੁਜ਼ਗਾਰ ਤੇ ਹੁਨਰ
3. ਸਮਾਵੇਸ਼ੀ ਮਨੁੱਖੀ ਸਰੋਤ ਵਿਕਾਸ ਤੇ ਸਮਾਜਿਕ ਨਿਆਂ।
4. ਨਿਰਮਾਣ ਤੇ ਸੇਵਾਵਾਂ।
6. ਸ਼ਹਿਰੀ ਵਿਕਾਸ।
7. ਊਰਜਾ ਸੁਰੱਖਿਆ।
8. ਬੁਨਿਆਦੀ ਢਾਂਚਾ।
9. ਨਵੀਨਤਾ, ਖੋਜ ਤੇ ਵਿਕਾਸ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।