Budget 2024: ਮੋਦੀ ਸਰਕਾਰ ਦਾ ਗਰੀਬਾਂ, ਔਰਤਾਂ, ਨੌਜਵਾਨਾਂ ਤੇ ਕਿਸਾਨਾਂ ਲਈ ਅਹਿਮ ਐਲਾਨ
Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰ ਰਹੇ ਹਨ। ਬਜਟ ਪੇਸ਼ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ ਹੈ।
Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰ ਰਹੇ ਹਨ। ਬਜਟ ਪੇਸ਼ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ ਹੈ। ਭਾਰਤ ਵਿੱਚ ਮਹਿੰਗਾਈ ਦਰ ਲਗਾਤਾਰ ਘਟ ਰਹੀ ਹੈ। ਨਿਰਮਲਾ ਸੀਤਾਰਮਨ ਨੇ ਕਿਹਾ ਇਹ ਬਜਟ ਗਰੀਬਾਂ, ਔਰਤਾਂ, ਨੌਜਵਾਨਾਂ ਤੇ ਕਿਸਾਨਾਂ 'ਤੇ ਕੇਂਦਰਿਤ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਭਾਸ਼ਣ ਦੇ ਅਹਿਮ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਤੇਜ਼ੀ ਨਾਲ ਵਧ ਰਹੀ ਹੈ। ਭਾਰਤ ਅੰਦਰ ਮਹਿੰਗਾਈ ਕੰਟਰੋਲ ਵਿੱਚ ਹੈ। ਇਹ ਬਜਟ ਗਰੀਬਾਂ, ਔਰਤਾਂ, ਨੌਜਵਾਨਾਂ ਤੇ ਕਿਸਾਨਾਂ 'ਤੇ ਕੇਂਦਰਿਤ ਹੈ। ਬਜਟ ਵਿੱਚ ਰੁਜ਼ਗਾਰ ਤੇ ਹੁਨਰ 'ਤੇ ਧਿਆਨ ਦਿੱਤਾ ਗਿਆ ਹੈ। ਬਜਟ ਵਿੱਚ ਨੌਜਵਾਨਾਂ ਲਈ ਦੋ ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਬਜਟ ਸਭ ਦੇ ਵਿਕਾਸ ਲਈ ਹੈ। ਇਹ ਵਿਕਸਤ ਭਾਰਤ ਦਾ ਰੋਡਮੈਪ ਹੈ। ਊਰਜਾ ਤੇ ਸੁਰੱਖਿਆ 'ਤੇ ਸਰਕਾਰ ਦਾ ਧਿਆਨ ਕੇਂਦਰਿਤ ਹੈ। ਰੁਜ਼ਗਾਰ ਵਧਾਉਣ 'ਤੇ ਸਰਕਾਰ ਦਾ ਖਾਸ ਧਿਆਨ ਹੈ। ਰੁਜ਼ਗਾਰ ਵਧਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਕੁਦਰਤੀ ਖੇਤੀ ਨੂੰ ਵਧਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। 32 ਫਸਲਾਂ ਲਈ 109 ਕਿਸਮਾਂ ਲਾਂਚ ਕੀਤੀਆਂ ਜਾਣਗੀਆਂ। ਖੇਤੀਬਾੜੀ ਸੈਕਟਰ ਦਾ ਵਿਕਾਸ ਪਹਿਲੀ ਤਰਜੀਹ ਹੈ।
ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, "ਜਿਵੇਂ ਕਿ ਅੰਤਰਿਮ ਬਜਟ ਵਿੱਚ ਜ਼ਿਕਰ ਕੀਤਾ ਗਿਆ ਹੈ, ਸਾਨੂੰ 4 ਵੱਖ-ਵੱਖ ਜਾਤੀਆਂ ਗਰੀਬਾਂ, ਔਰਤਾਂ, ਨੌਜਵਾਨਾਂ ਤੇ ਕਿਸਾਨਾਂ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਕਿਸਾਨਾਂ ਲਈ ਅਸੀਂ ਸਾਰੀਆਂ ਪ੍ਰਮੁੱਖ ਫਸਲਾਂ ਲਈ ਉੱਚ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ ਜੋ ਫਸਲਾਂ ਲਾਗਤ 'ਤੇ ਘੱਟ ਤੋਂ ਘੱਟ 50% ਦੇ ਵਾਧੇ ਦਾ ਵਾਅਦਾ ਕਰਦਾ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਨੂੰ 5 ਸਾਲਾਂ ਲਈ ਵਧਾਇਆ ਗਿਆ, ਜਿਸ ਨਾਲ 80 ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਹੋਇਆ।