(Source: ECI/ABP News/ABP Majha)
Budget Session ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਸਾਰੇ ਸਿਆਸੀ ਦਲਾਂ ਤੇ ਸੰਸਦ ਮੈਂਬਰਾਂ ਨੂੰ ਵੱਡੀ ਅਪੀਲ
Budget Session Of Parliament: ਅੱਜ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਸੰਸਦ ਭਵਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਤੇ ਖੁੱਲ੍ਹੀ ਵਿਚਾਰ ਚਰਚਾ ਦੀ..
Budget Session Of Parliament: ਅੱਜ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਸੰਸਦ ਭਵਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਤੇ ਖੁੱਲ੍ਹੀ ਵਿਚਾਰ ਚਰਚਾ ਦੀ ਉਮੀਦ ਜਤਾਈ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਸੈਸ਼ਨ ਵਿੱਚ ਤੁਹਾਡਾ ਤੇ ਸਾਰੇ ਸੰਸਦ ਮੈਂਬਰਾਂ ਦਾ ਸੁਆਗਤ ਕਰਦਾ ਹਾਂ। ਅੱਜ ਦੀ ਗਲੋਬਲ ਸਥਿਤੀ ਵਿੱਚ ਭਾਰਤ ਲਈ ਬਹੁਤ ਸਾਰੇ ਮੌਕੇ ਹਨ। ਇਹ ਸੈਸ਼ਨ ਦੇਸ਼ ਦੀ ਆਰਥਿਕ ਤਰੱਕੀ, ਟੀਕਾਕਰਨ ਪ੍ਰੋਗਰਾਮ, ਮੇਡ ਇਨ ਇੰਡੀਆ ਵੈਕਸੀਨ ਬਾਰੇ ਦੁਨੀਆ ਵਿੱਚ ਵਿਸ਼ਵਾਸ ਪੈਦਾ ਕਰਦਾ ਹੈ।
ਪੀਐਮ ਮੋਦੀ ਨੇ ਅੱਗੇ ਕਿਹਾ, ''ਮੈਂ ਉਮੀਦ ਕਰਦਾ ਹਾਂ ਕਿ ਸਾਰੀਆਂ ਸਿਆਸੀ ਪਾਰਟੀਆਂ ਸੰਸਦ 'ਚ ਖੁੱਲ੍ਹ ਕੇ ਚਰਚਾ ਕਰਕੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ 'ਚ ਮਦਦ ਕਰਨਗੀਆਂ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਪ੍ਰਾਰਥਨਾ ਕਰਾਂਗਾ ਕਿ ਚੋਣਾਂ ਤਾਂ ਚੱਲਦੀਆਂ ਰਹਿਣਗੀਆਂ, ਅਸੀਂ ਪੂਰੀ ਵਚਨਬੱਧਤਾ ਨਾਲ ਸੈਸ਼ਨ ਨੂੰ ਫਲਦਾਇਕ ਬਣਾਈਏ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵਾਰ-ਵਾਰ ਇਜਲਾਸ ਪ੍ਰਭਾਵਿਤ ਹੁੰਦੇ ਹਨ, ਚਰਚਾ ਵੀ ਪ੍ਰਭਾਵਿਤ ਹੁੰਦੀ ਹੈ। ਪਰ ਚੋਣ ਆਪਣੀ ਥਾਂ 'ਤੇ ਹਨ ਤੇ ਚੱਲ਼ਦੇ ਰਹਿਣਗੇ। ਪੀਐਮ ਮੋਦੀ ਨੇ ਅੱਗੇ ਕਿਹਾ ਕਿ ਜਿੰਨਾ ਅਸੀਂ ਇਸ ਬਜਟ ਸੈਸ਼ਨ ਨੂੰ ਪੂਰੀ ਵਚਨਬੱਧਤਾ ਨਾਲ ਫਲਦਾਇਕ ਬਣਾਉਂਦੇ ਹਾਂ, ਆਉਣ ਵਾਲਾ ਸਾਲ ਨਵੀਆਂ ਉਚਾਈਆਂ ਨੂੰ ਸਰ ਕਰਨ ਦਾ ਵਧੀਆ ਮੌਕਾ ਹੋਵੇਗਾ।
#BudgetSession commences today. I welcome you & all MPs to this session. In today's global situation, there are a lot of opportunities for India.This session instils confidence in the world regarding the country's economic progress, vaccination program, Made in India vaccines: PM pic.twitter.com/BiB4vgTOxH
— ANI (@ANI) January 31, 2022
ਉਧਰ, ਮੁੱਖ ਵਿਰੋਧੀ ਧਿਰ ਕਾਂਗਰਸ ਨੇ ਐਲਾਨ ਕੀਤਾ ਹੈ ਕਿ ਇਹ ਇਕੋ ਜਿਹੀ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਮਿਲ ਕੇ ਖੇਤੀ ਨਾਲ ਜੁੜੇ ਮੁੱਦੇ ਉਠਾਏਗੀ। ਇਸ ਤੋਂ ਇਲਾਵਾ ਚੀਨੀ ‘ਘੁਸਪੈਠ’ ਤੇ ਕੋਵਿਡ ਪੀੜਤਾਂ ਲਈ ਪੈਕੇਜ, ਏਅਰ ਇੰਡੀਆ ਦੀ ਵਿਕਰੀ ਤੇ ਪੈਗਾਸਸ ਜਾਸੂਸੀ ਦੇ ਮੁੱਦੇ ਵੀ ਉਠਾਏ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904