ਪੜਚੋਲ ਕਰੋ
Advertisement
Budget Session 2023 : 'ਭਾਰਤ ਦੇ ਬਜਟ 'ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ', ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਬੋਲੇ ਪੀਐਮ ਮੋਦੀ
Budget Session 2023 : ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਸੰਸਦ ਭਵਨ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ਼ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਦੀ ਨਜ਼ਰ ਇਸ ਬਜਟ ਉੱਤੇ ਹੈ।
Budget Session 2023 : ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਸੰਸਦ ਭਵਨ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ਼ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਦੀ ਨਜ਼ਰ ਇਸ ਬਜਟ ਉੱਤੇ ਹੈ। ਉਨ੍ਹਾਂ ਕਿਹਾ, ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਪਹਿਲੀ ਵਾਰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰੇਗੀ ਅਤੇ ਉਨ੍ਹਾਂ ਦਾ ਸੰਬੋਧਨ ਭਾਰਤ ਦੇ ਸੰਵਿਧਾਨ, ਸੰਸਦੀ ਪ੍ਰਣਾਲੀ ਦਾ ਮਾਣ ਅਤੇ ਨਾਰੀ ਸਨਮਾਨ ਕਰਨ ਦਾ ਵੀ ਮੌਕਾ ਹੈ।
ਇਹ ਵੀ ਪੜ੍ਹੋ : ਦਲੇਰ ਮਹਿੰਦੀ ਦੀ ਅਰਜ਼ੀ 'ਤੇ ਹਾਈ ਕੋਰਟ ਨੇ ਵਿਦੇਸ਼ ਮੰਤਰਾਲਾ ਨੂੰ ਜਾਰੀ ਕੀਤਾ ਨੋਟਿਸ, ਜਵਾਬ ਦਾਖਲ ਕਰਨ ਦਾ ਹੁਕਮ
ਪ੍ਰਧਾਨ ਮੰਤਰੀ ਨੇ ਕਿਹਾ, ਦੂਰ-ਦੁਰਾਡੇ ਜੰਗਲਾਂ ਵਿੱਚ ਜੀਵਨ ਬਤੀਤ ਕਰਨ ਵਾਲੀ ਸਾਡੀ ਮਹਾਨ ਕਬਾਇਲੀ ਪਰੰਪਰਾ ਦਾ ਸਨਮਾਨ ਕਰਨ ਦਾ ਵੀ ਇਹ ਮੌਕਾ ਹੈ। ਸਾਡੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਇੱਕ ਔਰਤ ਹੈ ,ਜੋ ਕੱਲ੍ਹ ਬਜਟ ਪੇਸ਼ ਕਰਨ ਜਾ ਰਹੀ ਹੈ। ਪੀਐਮ ਨੇ ਕਿਹਾ, ਅੱਜ ਦੇ ਗਲੋਬਲ ਹਾਲਾਤਾਂ ਵਿੱਚ ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆ ਦੀ ਨਜ਼ਰ ਭਾਰਤ ਦੇ ਬਜਟ ਉੱਤੇ ਹੈ।
Taking the thought of 'India first, citizen first' we will take this Budget session of Parliament forward. I am hopeful that the opposition leaders will present their views before the Parliament: PM Modi at Parliament pic.twitter.com/mqyzpshx5W
— ANI (@ANI) January 31, 2023
ਪੀਐਮ ਮੋਦੀ ਨੇ ਅੱਗੇ ਕਿਹਾ, 'ਭਾਰਤ ਪਹਿਲਾਂ, ਨਾਗਰਿਕ ਪਹਿਲਾਂ' ਦੀ ਸੋਚ ਨੂੰ ਲੈ ਕੇ ਅਸੀਂ ਸੰਸਦ ਦੇ ਇਸ ਬਜਟ ਸੈਸ਼ਨ ਨੂੰ ਅੱਗੇ ਵਧਾਵਾਂਗੇ। ਮੈਨੂੰ ਉਮੀਦ ਹੈ ਕਿ ਵਿਰੋਧੀ ਧਿਰ ਦੇ ਨੇਤਾ ਸੰਸਦ ਦੇ ਸਾਹਮਣੇ ਆਪਣੇ ਵਿਚਾਰ ਪੇਸ਼ ਕਰਨਗੇ। ਹਾਲਾਂਕਿ ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਬਜਟ ਸੈਸ਼ਨ 'ਚ ਝਗੜੇ ਹੋਣਗੇ ਪਰ ਝਗੜੇ ਵੀ ਹੋਣੇ ਚਾਹੀਦੇ ਹਨ। ਸਾਨੂੰ ਯਕੀਨ ਹੈ ਕਿ ਵਿਰੋਧੀ ਧਿਰ ਦੇ ਸਾਡੇ ਸਾਰੇ ਦੋਸਤ ਪੂਰੀ ਤਿਆਰੀ ਨਾਲ ਇਸ ਦਾ ਡੂੰਘਾਈ ਨਾਲ ਅਧਿਐਨ ਕਰਕੇ ਆਪਣੀ ਗੱਲ ਸਦਨ ਵਿੱਚ ਰੱਖਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਆਵਾਰਾ ਕੁੱਤਿਆਂ ਦਾ ਕਹਿਰ! ਹਾਈ ਕੋਰਟ ਨੇ ਲਿਆ ਸਖਤ ਨੋਟਿਸ, ਪੰਜਾਬ ਸਰਕਾਰ ਤੇ AWBI ਤੋਂ ਜਵਾਬ ਤਲਬ
ਪ੍ਰਧਾਨ ਮੰਤਰੀ ਨੇ ਕਿਹਾ, ਅਸਥਿਰ ਵਿਸ਼ਵ ਆਰਥਿਕ ਸਥਿਤੀ ਦੇ ਵਿਚਕਾਰ ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ। ਉਮੀਦ ਦੀ ਕਿਰਨ ਜੋ ਦੁਨੀਆ ਦੇਖ ਰਹੀ ਹੈ, ਮੈਨੂੰ ਪੱਕਾ ਵਿਸ਼ਵਾਸ ਹੈ ਕਿ ਨਿਰਮਲਾ ਸੀਤਾਰਮਨ ਉਨ੍ਹਾਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗੀ।
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਪੰਜਾਬ
ਪੰਜਾਬ
ਅੰਮ੍ਰਿਤਸਰ
Advertisement