ਪੜਚੋਲ ਕਰੋ

Punjab Budget 2023: ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਚੀਮਾ ਦਾ ਦਾਅਵਾ, ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਬਜਟ

'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅੱਜ ਅਸੀਂ ਆਪਣਾ ਪੂਰਾ ਬਜਟ ਪੇਸ਼ ਕਰਨ ਜਾ ਰਹੇ ਹਾਂ ਜੋ ਲੋਕਾਂ ਲਈ ਹੈ। ਇਸ ਵਿੱਚ ਆਮ ਲੋਕਾਂ ਦਾ ਧਿਆਨ ਰੱਖਿਆ ਗਿਆ ਹੈ। ਇਹ ਆਮ ਆਦਮੀ ਦਾ ਸਾਂਝਾ ਬਜਟ ਹੈ

Punjab Budget 2023: ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਇਹ ਬਜਟ ਲੋਕਾਂ ਦਾ ਬਜਟ ਹੈ ਤੇ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅੱਜ ਅਸੀਂ ਆਪਣਾ ਪੂਰਾ ਬਜਟ ਪੇਸ਼ ਕਰਨ ਜਾ ਰਹੇ ਹਾਂ ਜੋ ਲੋਕਾਂ ਲਈ ਹੈ। ਇਸ ਵਿੱਚ ਆਮ ਲੋਕਾਂ ਦਾ ਧਿਆਨ ਰੱਖਿਆ ਗਿਆ ਹੈ। ਇਹ ਆਮ ਆਦਮੀ ਦਾ ਸਾਂਝਾ ਬਜਟ ਹੈ।

ਕੀ ਹਨ ਬਜਟ ਤੋਂ ਉਮੀਦਾਂ

ਭਗਵੰਤ ਮਾਨ ਸਰਕਾਰ ਦਾ ਇਹ ਦੂਜਾ ਬਜਟ ਹੈ। ਇਸ ਬਜਟ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਅਹਿਮੀਅਤ ਦਿੱਤੀ ਜਾਵੇਗੀ। ਬਜਟ ਵਿੱਚ ਸਿੱਖਿਆ ਲਈ 12 ਤੋਂ 15% ਦਾ ਵਾਧਾ ਕੀਤਾ ਜਾ ਰਿਹਾ ਹੈ ਤੇ ਸਿਹਤ ਲਈ ਫੰਡ ਵੀ 10% ਤੋਂ ਵੱਧ ਵਧਣਾ ਤੈਅ ਹੈ। ਇੱਕ ਸਾਲ ਦੌਰਾਨ ਹੀ ਕਈ ਵਿਵਾਦਾਂ ਵਿੱਚ ਘਿਰੀ ਆਮ ਆਦਮੀ ਪਾਰਟੀ ਦੀ ਸਾਖ ਨੂੰ ਸੁਧਾਰਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਪੰਜਾਬ ਨੂੰ ਕਈ ਤੋਹਫੇ ਦੇ ਸਕਦੇ ਹਨ। 

ਦੱਸ ਦਈਏ ਕਿ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਾਇਆ ਗਿਆ ਸੀ, ਜੋ ਸਾਲ 2021-22 ਦੇ ਮੁਕਾਬਲੇ 14% ਵੱਧ ਸੀ ਪਰ ਇਸ ਵਾਰ ਵਿੱਤ ਮੰਤਰੀ ਵੱਧ ਬਜਟ ਖਰਚ ਤੇ ਚੋਣ ਪ੍ਰਚਾਰ ਸਮੇਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰ ਸਕਦੇ ਹਨ। ਸੂਤਰਾਂ ਮੁਤਾਬਕ ਇਸ ਸਾਲ ਵੀ ਔਰਤਾਂ ਨੂੰ 1000 ਰੁਪਏ ਮਾਸਿਕ ਮਾਣ ਭੱਤਾ ਦੇਣ ਦੀ ਤਜਵੀਜ਼ ਨੂੰ ਬਜਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਜਿਸ ਕਰਕੇ ਭਗਵੰਤ ਮਾਨ ਸਰਕਾਰ ਦੀ ਅਲੋਚਨਾ ਹੋਏਗੀ। ਉਂਝ ਇਹ ਵੀ ਸੰਭਵ ਹੈ ਕਿ ਸਰਕਾਰ ਕੰਮਕਾਜੀ ਔਰਤਾਂ ਨੂੰ ਪ੍ਰੋਫੈਸ਼ਨਲ ਟੈਕਸ ਤੋਂ ਛੋਟ ਦੇ ਸਕਦੀ ਹੈ। 

ਇਸ ਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਸੰਕੇਤ ਦਿੱਤਾ ਹੈ। ਸੂਤਰਾਂ ਮੁਤਾਬਕ ਨਵੇਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਸਿਹਤ ਖੇਤਰ ਵਿੱਚ ਵੱਡੇ ਜ਼ਿਲ੍ਹਿਆਂ ਵਿੱਚ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਖੋਲ੍ਹਣ ਲਈ ਵੱਖਰਾ ਫੰਡ ਰੱਖਿਆ ਜਾ ਸਕਦਾ ਹੈ। ਉਦਯੋਗ ਲਈ ਕਈ ਘੋਸ਼ਣਾਵਾਂ ਕੀਤੀਆਂ ਜਾ ਸਕਦੀਆਂ ਹਨ। 

ਇਸ ਵਾਰ ਬਜਟ 'ਚ ਪੁਲਿਸ ਦੇ ਆਧੁਨਿਕੀਕਰਨ 'ਤੇ ਫੰਡ 8 ਤੋਂ 10 ਫੀਸਦੀ ਤੱਕ ਵਧ ਸਕਦਾ ਹੈ। ਨਵੇਂ ਥਾਣਿਆਂ, ਨਵੀਆਂ ਗੱਡੀਆਂ ਤੇ ਨਵੇਂ ਹਥਿਆਰਾਂ ਦੇ ਨਾਲ-ਨਾਲ ਪੁਲਿਸ ਲਾਈਨਜ਼ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਨਵੇਂ ਮਕਾਨ ਬਣਾਉਣ ਦੀ ਤਜਵੀਜ਼ ਵੀ ਸ਼ਾਮਲ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਖੇਤੀ ਖੇਤਰ ਲਈ ਅਹਿਮ ਐਲਾਨ ਕਰ ਸਕਦੀ ਹੈ। ਇੰਡਸਟਰੀ ਲਈ ਵੀ ਪੰਜਾਬ ਸਰਕਾਰ ਅਹਿਮ ਐਲਾਨ ਕਰ ਸਕਦੀ ਹੈ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget