Union Budget 2022-23: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਪੇਪਰ ਰਹਿਤ ਬਜਟ ਪੇਸ਼ ਕਰਨਗੇ। ਨਿਰਮਲਾ ਸੀਤਾਰਮਨ ਸਵੇਰੇ 8.15 ਵਜੇ ਆਪਣੀ ਰਿਹਾਇਸ਼ ਤੋਂ ਨਿਕਲ ਕੇ ਵਿੱਤ ਮੰਤਰਾਲੇ ਪਹੁੰਚੀ। ਇਸ ਤੋਂ ਬਾਅਦ 9 ਵਜੇ ਬਜਟ ਬ੍ਰੀਫ ਕੇਸ ਲੈ ਕੇ ਨਾਰਥ ਬਲਾਕ ਤੋਂ ਰਾਸ਼ਟਰਪਤੀ ਭਵਨ ਲਈ ਰਵਾਨਾ ਹੋਏ। ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਨਿਰਮਲਾ 10 ਵਜੇ ਬਜਟ ਬਰੀਫ ਕੇਸ ਲੈ ਕੇ ਸੰਸਦ ਭਵਨ ਪਹੁੰਚੇਗੀ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਬਜਟ ਨੂੰ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ। ਫਿਰ 11 ਵਜੇ ਬਜਟ ਪੇਸ਼ ਕੀਤਾ ਜਾਵੇਗਾ ਤੇ ਵਿੱਤ ਮੰਤਰੀ ਦਾ ਭਾਸ਼ਣ ਹੋਵੇਗਾ।


ਇਹ ਲਗਾਤਾਰ ਚੌਥੀ ਵਾਰ ਹੈ ਜਦੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨ ਜਾ ਰਹੀ ਹੈ। ਸਾਲ 2020-2021 ਵਿੱਚ ਉਨ੍ਹਾਂ ਨੇ 2.42 ਘੰਟੇ (162 ਮਿੰਟ) ਭਾਸ਼ਣ ਦੇ ਕੇ ਆਪਣਾ ਹੀ ਰਿਕਾਰਡ ਤੋੜਿਆ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਚੋਣ ਮਾਹੌਲ ਦੇ ਵਿਚਕਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਜਟ ਭਾਸ਼ਣ ਹੋਰ ਵੀ ਲੰਮਾ ਹੋ ਸਕਦਾ ਹੈ।






ਰਾਸ਼ਟਰਪਤੀ ਨੂੰ ਪਹਿਲਾਂ ਬਜਟ ਦੀਆਂ ਵਿਵਸਥਾਵਾਂ ਬਾਰੇ ਦਿੱਤੀ ਜਾਂਦੀ ਜਾਣਕਾਰੀ


ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਵਿੱਤ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨੂੰ ਬਜਟ ਬਾਰੇ ਸੰਖੇਪ ਜਾਣਕਾਰੀ ਦੇਣਗੇ ਅਤੇ ਫਿਰ ਸੰਸਦ ਲਈ ਰਵਾਨਾ ਹੋਣਗੇ। ਰੀਤ ਮੁਤਾਬਕ, ਭਾਰਤ ਦੇ ਰਾਸ਼ਟਰਪਤੀ ਨੂੰ ਸਭ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਵਲੋਂ ਬਜਟ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਹ ਹਮੇਸ਼ਾ ਇੱਕ ਰਿਵਾਇਤੀ ਮੀਟਿੰਗ ਹੁੰਦੀ ਹੈ, ਕਿਉਂਕਿ ਰਾਸ਼ਟਰਪਤੀ ਕੇਂਦਰੀ ਬਜਟ ਵਿੱਚ ਕਿਸੇ ਬਦਲਾਅ ਦਾ ਸੁਝਾਅ ਨਹੀਂ ਦਿੰਦੇ, ਪਰ ਵਿੱਤ ਮੰਤਰੀ ਨੂੰ ਸੰਸਦ ਵਿੱਚ ਅਧਿਕਾਰਤ ਤੌਰ 'ਤੇ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਤੋਂ ਇਜਾਜ਼ਤ ਲੈਣੀ ਪੈਂਦੀ ਹੈ।







ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਸੀਤਾਰਮਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨਾਲ ਮੁਲਾਕਾਤ ਕਰਕੇ ਬਜਟ ਬਾਰੇ ਕੈਬਨਿਟ ਨੂੰ ਜਾਣਕਾਰੀ ਦੇਣੀ ਹੈ। ਵਿੱਤ ਮੰਤਰਾਲਾ ਬਜਟ ਬਾਰੇ ਗੁਪਤਤਾ ਰੱਖਦਾ ਹੈ, ਆਪਣਾ ਭਾਸ਼ਣ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਨੂੰ ਬਜਟ ਦੀਆਂ ਵਿਵਸਥਾਵਾਂ ਬਾਰੇ ਗੁਪਤਤਾ ਰੱਖਣ ਲਈ ਪਾਬੰਦ ਹੁੰਦਾ ਹੈ।



ਇਹ ਵੀ ਪੜ੍ਹੋ: Stock Market Before Budget: ਬਜਟਬਜਟ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਉਛਾਲ, ਸੈਂਸੈਕਸ 500 ਅੰਕ ਵੱਧ ਕੇ ਖੁੱਲ੍ਹਿਆ" href="https://play.google.com/store/apps/details?id=com.winit.starnews.hin" target="_blank" rel="nofollow noopener"> ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਉਛਾਲ, ਸੈਂਸੈਕਸ 500 ਅੰਕ ਵੱਧ ਕੇ ਖੁੱਲ੍ਹਿਆ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904