Budget 2024: ਵਿੱਤ ਮੰਤਰੀ ਵੱਲੋਂ ਖਾਸ ਐਲਾਨ, ਆਸ਼ਾ ਵਰਕਰਾਂ ਤੋਂ ਲੈ ਕੇ ਆਂਗਣਵਾੜੀ ਵਰਕਰਾਂ-ਹੈਲਪਰਾਂ ਨੂੰ ਮਿਲੇਗਾ ਆਯੁਸ਼ਮਾਨ ਯੋਜਨਾ ਦਾ ਲਾਭ
Ayushman Bharat Yojana: ਆਯੁਸ਼ਮਾਨ ਭਾਰਤ ਦਾ ਲਾਭ ਸਾਰੀਆਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇਗਾ।
Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਅੱਜ ਸੰਸਦ ਵਿੱਚ ਕੇਂਦਰ ਸਰਕਾਰ ਦਾ ਅੰਤਰਿਮ ਬਜਟ 2024 ਪੇਸ਼ ਕੀਤਾ। ਅੰਤਰਿਮ ਬਜਟ ਵਿੱਚ ਨੌਜਵਾਨਾਂ, ਕਿਸਾਨਾਂ, ਔਰਤਾਂ ਅਤੇ ਇੱਥੋਂ ਤੱਕ ਕਿ ਗਰੀਬਾਂ ਲਈ ਵੀ ਵੱਡੇ ਐਲਾਨ ਕੀਤੇ ਗਏ ਹਨ। ਇਸ ਦੇ ਨਾਲ ਹੀ ਅੰਤਰਿਮ ਬਜਟ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਵੀ ਖੁਸ਼ਖਬਰੀ ਲੈ ਕੇ ਆਇਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਆਯੁਸ਼ਮਾਨ ਭਾਰਤ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ। ਸਾਰੀਆਂ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੀ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਸਿਹਤ ਕਵਰ ਮਿਲੇਗਾ (Asha workers, Anganwadi workers and helpers will also get health cover under Ayushman Bharat Yojana)।
ਹੋਰ ਪੜ੍ਹੋ : 9-14 ਸਾਲ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਦਾ ਟੀਕਾ ਮੁਫਤ 'ਚ ਲੱਗੇਗਾ
ਅੰਤਰਿਮ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। 'ਆਸ਼ਾ' ਵਰਕਰਾਂ ਨੂੰ ਮਿਲੇਗਾ ਆਯੁਸ਼ਮਾਨ ਯੋਜਨਾ ਦਾ ਲਾਭ ਸਰਵਾਈਕਲ ਕੈਂਸਰ ਨੂੰ ਰੋਕਣ ਲਈ ਟੀਕਾਕਰਨ ਵਧਾਇਆ ਜਾਵੇਗਾ। ਜਿਸ ਕਰਕੇ ਇਸ ਟੀਕਾਕਰਨ ਮੁਹਿੰਮ 9 ਤੋਂ 14 ਸਾਲ ਤੱਕ ਦੀਆਂ ਲੜਕੀਆਂ ਲਈ ਸ਼ੁਰੂ ਕੀਤੀ ਜਾਵੇਗੀ ਅਤੇ ਇਨ੍ਹਾਂ ਲੜਕੀਆਂ ਨੂੰ ਇਹ ਟੀਕਾ ਮੁਫ਼ਤ ਦਿੱਤਾ ਜਾਵੇਗਾ। ਨੈਨੋ ਡੀਏਪੀ ਦੀ ਵਰਤੋਂ ਸਾਰੇ ਖੇਤਰਾਂ ਵਿੱਚ ਵਧਾਈ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਡੇਅਰੀ ਕਿਸਾਨਾਂ ਦੀ ਮਦਦ ਲਈ ਇੱਕ ਸਕੀਮ ਲਿਆਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।