Free vaccine: 9-14 ਸਾਲ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਦਾ ਟੀਕਾ ਮੁਫਤ 'ਚ ਲੱਗੇਗਾ
Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਇਹ ਟੀਕਾਕਰਨ ਮੁਹਿੰਮ 9 ਤੋਂ 14 ਸਾਲ ਤੱਕ ਦੀਆਂ ਲੜਕੀਆਂ ਲਈ ਸ਼ੁਰੂ ਕੀਤੀ ਜਾਵੇਗੀ ਅਤੇ ਇਨ੍ਹਾਂ ਲੜਕੀਆਂ ਨੂੰ ਇਹ ਟੀਕਾ ਮੁਫ਼ਤ ਦਿੱਤਾ ਜਾਵੇਗਾ।
Cervical Cancer Vaccine: ਇਸ ਦੇ ਮੱਦੇਨਜ਼ਰ ਸਰਕਾਰ ਨੇ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕੇ ਹਨ। ਦਰਅਸਲ, ਕੇਂਦਰ ਸਰਕਾਰ ਨੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਵੈਕਸੀਨ ਐਚਪੀਵੀ ਨੂੰ ਛੋਟੀ ਉਮਰ ਵਿੱਚ ਵੱਧ ਤੋਂ ਵੱਧ ਲੜਕੀਆਂ ਨੂੰ ਉਪਲਬਧ ਕਰਾਉਣ ਦੀ ਯੋਜਨਾ ਬਣਾਈ ਹੈ। ਸਰਕਾਰ ਵੱਲੋਂ ਇਹ ਟੀਕਾਕਰਨ ਮੁਹਿੰਮ 9 ਤੋਂ 14 ਸਾਲ ਤੱਕ ਦੀਆਂ ਲੜਕੀਆਂ ਲਈ ਸ਼ੁਰੂ ਕੀਤੀ ਜਾਵੇਗੀ ਅਤੇ ਇਨ੍ਹਾਂ ਲੜਕੀਆਂ ਨੂੰ ਇਹ ਟੀਕਾ ਮੁਫ਼ਤ ਦਿੱਤਾ ਜਾਵੇਗਾ। ਜਿਸ ਦਾ ਜ਼ਿਕਰ ਅੱਜ ਬਜਟ ਦੇ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਕੀਤਾ। ਉਨ੍ਹਾਂ ਨੇ ਇਸ ਵੈਕਸੀਨੈਸ਼ਨ ਲੈ ਕੇ ਅਹਿਮ ਐਲਾਨ ਕੀਤਾ ਹੈ।
ਸਰਵਾਈਕਲ ਕੈਂਸਰ ਭਾਰਤ ਵਿਚ ਔਰਤਾਂ ਵਿੱਚ ਦੂਜਾ ਸਭ ਤੋਂ ਆਮ ਕੈਂਸਰ ਹੈ। ਵਿਸ਼ਵ ਪੱਧਰ ‘ਤੇ, ਸਰਵਾਈਕਲ ਕੈਂਸਰ ਕਾਰਨ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੁੰਦੀਆਂ ਹਨ। ਭਾਰਤ ਵਿੱਚ ਇੱਕ ਸਾਲ ਵਿੱਚ 80,000 ਔਰਤਾਂ ਸਰਵਾਈਕਲ ਕੈਂਸਰ ਦਾ ਸ਼ਿਕਾਰ ਹੁੰਦੀਆਂ ਹਨ, ਜਿਸ ਕਰਕੇ ਉਨ੍ਹਾਂ ਦੀ ਜਾਨ ਵੀ ਚਲੀ ਜਾਂਦੀ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਵਾਈਕਲ ਕੈਂਸਰ ਦੇ ਵੈਕਸੀਨੈਸ਼ਨ ਨੂੰ ਲੈ ਕੇ ਆਖੀ ਵੱਡੀ ਗੱਲ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਦੌਰਾਨ ਸਰਵਾਈਕਲ ਕੈਂਸਰ ਦੇ ਟੀਕਾਕਰਨ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ 14 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਦਾ ਟੀਕਾ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਦਾ ਲਾਭ ਸਾਰੀਆਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇਗਾ।
WHO ਕੀ ਕਹਿੰਦਾ ਹੈ ਇਸ ਕੈਂਸਰ ਬਾਰੇ
ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਇਹ ਦੁਨੀਆ ਵਿੱਚ ਚੌਥਾ ਸਭ ਤੋਂ ਆਮ ਕਿਸਮ ਦੇ ਕੈਂਸਰ ਹੈ। ਭਾਰਤ ਵਿੱਚ, ਸਰਵਾਈਕਲ ਕੈਂਸਰ ਇੱਕ ਮਹੱਤਵਪੂਰਨ ਸਿਹਤ ਚੁਣੌਤੀ ਹੈ, ਜਿਸ ਨਾਲ ਇਹ ਦੇਸ਼ ਵਿੱਚ ਔਰਤਾਂ ਵਿੱਚ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਦਾ ਦੂਜਾ ਪ੍ਰਮੁੱਖ ਕਾਰਨ ਹੈ। ਸਰਵਾਈਕਲ ਕੈਂਸਰ ਦੀ ਵਧਦੀ ਗਿਣਤੀ ਨੂੰ ਘਟਾਉਣ ਲਈ, ਕੇਂਦਰ ਸਰਕਾਰ ਹਿਊਮਨ ਪੈਪਿਲੋਮਾਵਾਇਰਸ ਜਾਂ ਐਚਪੀਵੀ ਵੈਕਸੀਨ (HPV)- ਸੀਰਵਾਵੈਕ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Check out below Health Tools-
Calculate Your Body Mass Index ( BMI )